ਸਿੱਖਿਆ ਵਿਭਾਗ ਵੱਲੋਂ ਮਸ਼ਾਲ ਪ੍ਰੋਜੈਕਟ ਅਧੀਨ ਮੁੱਖ ਦਫ਼ਤਰ ਵਿੱਖੇ ਜਿਲ੍ਹਾ ਗਾਈਡੈਂਸ ਅਤੇ ਕੌਂਸਲਰਾਂ ਨਾਲ ਰਿਵਿਉ ਮੀਟਿੰਗ ।
December 3rd, 2019 | Post by :- | 110 Views

*ਸਿੱਖਿਆ ਵਿਭਾਗ ਵੱਲੋਂ ‘ਮਸ਼ਾਲ’ ਪ੍ਰੋਜੈਕਟ ਅਧੀਨ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਰਾਂ ਨਾਲ ਰਿਵਿਊ ਮੀਟਿੰਗ*
ਐੱਸ.ਏ.ਐੱਸ. ਨਗਰ 3 ਦਸੰਬਰ ( ਕੁਲਜੀਤ ਸਿੰਘ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ‘ਮਸ਼ਾਲ’ ਪ੍ਰੋਜੈਕਟ ਅਧੀਨ 12 ਜ਼ਿਲ੍ਹਿਆਂ ਦੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਿੰਗ ਕੋਆਰਡੀਨੇਟਰਾਂ ਨਾਲ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਰਿਵਿਊ ਮੀਟਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਦਫ਼ਤਰ ਵਿਖੇ ‘ਮਸ਼ਾਲ’ ਪ੍ਰਾਜੈਕਟ ਅਧੀਨ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਕਾਊਂਸਲਰ ਵਜੋਂ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਅੱਜ 12 ਜ਼ਿਲ੍ਹਿਆਂ ਦੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਿੰਗ ਕੋਆਰਡੀਨੇਟਰਾਂ ਨਾਲ ਰਿਵਿਊ ਮੀਟਿੰਗ ਕੀਤੀ ਗਈ ਜਿਸ ਵਿੱਚ 25 ਪ੍ਰਤੀਸ਼ਤ ਤੋਂ ਘੱਟ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਹੀ ਮਨੋਵਿਗਿਆਨਕ ਸੇਧ ਦੇਣ, ਪੀਅਰ ਗਰੁੱਪ ਪ੍ਰੈਸ਼ਰ, ਸਿੱਖਣ ਦੀਆਂ ਹਾਲਤਾਂ, ਉਚੇਰੀ ਸਿੱਖਿਆ ਕਰੀਅਰ ਅਗਵਾਈ, ਘੱਟ ਸਿੱਖਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਮਾਪਿਆਂ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਜੋਤੀ ਸੋਨੀ ਸਟੇਟ ਕੋਆਰਡੀਨੇਟਰ ‘ਮਸ਼ਾਲ’ ਪ੍ਰੋਜੈਕਟ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕੋਆਰਡੀਨੇਟਰਾਂ ਨਾਲ ਪ੍ਰੋਜੈਕਟ ਬਾਰੇ ਰਿਵਿਊ ਮੀਟਿੰਗ ਕੀਤੀ ਗਈ। ਇਸ ਪ੍ਰੋਜੈਕਟ ਅਧੀਨ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਮਨੋਵਿਗਿਆਨਕ ਸੇਧ ਦੇਣ ਲਈ ਜੁਲਾਈ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 15 ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀ ਕਈ ਮਾਨਸਿਕ ਸਮੱਸਿਆਵਾਂ ਕਾਰਨ ਕਈ ਸਮਾਜਿਕ ਬੁਰਾਈਆਂ ਦੇ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਸਮੇਂ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਹੀ ਮਨੋਵਿਗਿਆਨਕ ਸੇਧ ਦੀ ਜ਼ਰੂਰਤ ਹੁੰਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਲਈ ਇੱਕ ਅਧਿਆਪਕ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਜੋ ਉਹਨਾਂ ਨੂੰ ਹਰ ਖੇਤਰ ਵਿੱਚ ਸਹੀ ਸੇਧ ਪ੍ਰਦਾਨ ਕਰਦਾ ਹੈ। ਇਸ ਲਈ ਵਿਭਾਗ ਵੱਲੋਂ ਅਧਿਆਪਕਾਂ ਨੂੰ ਇਸ ਸੰਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ।
ਇਸ ਮੌਕੇ ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਮਨੋਵਿਗਿਆਨਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਤੇ ਉਨ੍ਹਾਂ ਨੂੰ ਕਰੀਅਰ ਸੰਬੰਧੀ ਸਹੀ ਸੇਧ ਦੇਣ ਲਈ ਵਿਭਾਗ ਵੱਲੋਂ ਵੈੱਬਸਾਈਟ ਤਿਆਰ ਕੀਤੀ ਗਈ ਹੈ ਜਿਸ ਨੂੰ ਅਧਿਆਪਕ ਲਾਗਇਨ ਕਰ ਸਕਦਾ ਹੈ ਅਤੇ ਵਿਦਿਆਰਥੀਆਂ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਲਿਖ ਸਕਦਾ ਹੈ ਜਿਸ ਦਾ ਸਮਾਧਾਨ ਸਟੇਟ ਪੱਧਰ ਤੇ ਮਨੋਵਿਗਿਆਨਕਾਂ ਦੁਆਰਾ ਕੀਤਾ ਜਾਵੇਗਾ।
ਇਸ ਮੌਕੇ ਡਾ. ਰਾਜਵਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਨੇ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।