ਐਸ ਐਸ ਪੀ ਫਾਜ਼ਿਲਕਾ ਵੱਲੋਂ ਔਰਤਾਂ ਦੀ ਸੁਰੱਖਿਆ ਲਈ 3 ਵੈਨਾਂ ਰਵਾਨਾ ।
December 6th, 2019 | Post by :- | 75 Views

ਮਹਿਲਾਵਾ ਦੀ ਸੁਰੱਖਿਆ ਲਈ ਪੁਲਿਸ ਵਿਭਾਗ ਵੱਲੋਂ ਚੁੱਕੇ ਜਾਣਗੇ ਹਰੇਕ ਯੋਗ ਕਦਮ-ਜ਼ਿਲ੍ਹਾ ਪੁਲਿਸ ਮੁਖੀ
ਔਰਤਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਹਰ ਸਮੇਂ ਕਾਰਜਸ਼ੀਲ-ਭੁਪਿੰਦਰ ਸਿੰਘ
ਐਸ.ਐਸ.ਪੀ. ਵੱਲੋਂ ਔਰਤਾਂ ਦੀ ਸੁਰੱਖਿਆ ਲਈ 3 ਪੁਲਿਸ ਵੈਨਾਂ ਰਵਾਨਾ
ਫਾਜ਼ਿਲਕਾ 6 ਦਸੰਬਰ ਕੁਲਜੀਤ ਸਿੰਘ
ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾਵਾ ਦੀ ਸੁਵਿਧਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਮੁਖੀ ਨੇ 3 ਪੁਲਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੀ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਬਹੁਤ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਿੰਨ ਸਬ-ਹੈਂਡਕੁਆਟਰਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਬਣਾਏ ਗਏ ਹਨ। ਪੁਲਿਸ ਵਿਭਾਗ ਵੱਲੋਂ ਇੱਕ-ਇੱਕ ਸਰਕਾਰੀ ਗੱਡੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਫੋਰਸ ਸਮੇਤ ਲੋਡੀ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਦੇ ਸਮੇਂ ਦੌਰਾਨ ਇਨ੍ਹਾਂ ਤਿੰਨਾ ਸਬ-ਹੈੱਡਕੁਆਟਰਜ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਕੋਈ ਵੀ ਔਰਤ ਜਾਂ ਲੜਕੀ ਸਹਾਇਤਾ ਦੀ ਮੰਗ ਰਕਦੀ ਹੈ ਤਾਂ ਤਾਇਨਾਤ ਪੁਲਿਸ ਕਰਮਚਾਰੀਆਂ ਵੱਲੋਂ ਉਸਨੂੰ ਸੁਰੱਖਿਅਤ ਘਰ ਪਹੁੰਚਾਇਆ ਜਾਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮੁਸ਼ਕਲ ਸਮੇਂ ਔਰਤ ਪੁਲਿਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੰਬਰਾ 85588-00728, 00729, 00730 ਅਤੇ 85588-00899 ਜਾਂ 85588-00900 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਵੂਮੈਨ ਹੈਲਪਲਾਈਨ ਨੰਬਰ 1091 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ‘ਵੋਮੈਨ ਸੇਫਟੀ ਕਾਪਸ’ ਦੇ ਨਾਲ-ਨਾਲ ‘ਪੀਕ ਐਂਡ ਡਰੋਪਸ’ ਦਾ ਨਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਤਿੰਨ ਐਪਸ ਤਿਆਰ ਕੀਤੀਆ ਹੋਇਆਂ ਹਨ, ਜੋ ਕਿ ਸ਼ਕਤੀ ਐਪ, ਹਿੰਮਤ ਐਪ ਅਤੇ ਡਾਇਲ 112 ਹਨ। ਸ਼ਕਤੀ ਐਪ ਔਰਤਾ ਦੀ ਸੇਫਟੀ ਲਈ ਬਣਾਈ ਗਏ ਹੈ, ਜਿਸ ਨੂੰ ਐਪ ਸਟੋਰ ਤੋਂ ਡਾਊਨਲੋਡ ਕਰਕੇ ਵੀ ਪੁਲਿਸ ਦੀ ਮਦਦ ਹਾਸਿਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਐਸ.ਪੀ. ਐਚ ਕੁਲਦੀਪ ਸ਼ਰਮਾ, ਐਸ.ਪੀ. ਜਸਵੀਰ, ਡੀ.ਐਸ.ਪੀ. ਅਸ਼ੋਕ, ਨਿਰਮਲ ਸਿੰਘ, ਰਾਹੁਲ ਭਾਰਦਵਾਜ ਤੋਂ ਇਲਾਵਾ ਹੋਰ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।