ਸਕੱਤਰ ਸਕੂਲ ਸਿੱਖਿਆ ਨੇ ਵਾਧੂ ਜਮਾਤਾਂ ਲਗਾ ਕੇ ਮੇਹਨਤ ਕਰਵਾ ਰਹੇ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਕੀਤਾ ਉਤਸ਼ਾਹਿਤ ।
December 7th, 2019 | Post by :- | 100 Views

ਸਕੂਲ ਮੁਖੀ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਅਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ੳੁਪਰਾਲੇ ਕਰਨ – ਸਿੱਖਿਆ ਸਕੱਤਰ
ਜਿਹਾ ਅੈੱਸ.ਏ.ਅੈੱਸ. ਨਗਰ ਦੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ, ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਮਿਸ਼ਨ ਸ਼ਤ-ਪ੍ਤੀਸ਼ਤ ਅਤੇ ਹੋਰ ਮੁਹਿੰਮਾਂ ਦਾ ਰਿਵਿੳੂ ਕੀਤਾ

ਸਕੱਤਰ ਸਕੂਲ ਸਿੱਖਿਆ ਨੇ ਵਾਧੂ ਜਮਾਤਾਂ ਲਗਾ ਕੇ ਮਿਹਨਤ ਕਰਵਾ ਰਹੇ ਅਧਿਅਾਪਕਾਂ ਅਤੇ ਸਕੂਲ ਮੁਖੀਅਾਂ ਨੂੰ ਕੀਤਾ ੳੁਤਸ਼ਾਹਿਤ
ਐਸ.ਏ.ਐਸ.ਨਗਰ 7 ਦਸੰਬਰ ( ) ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀ.ਪੀ.ਈ.ਓਜ਼, ਸਕੂਲ ਮੁਖੀਆਂ, ਸੀ.ਐਚ.ਟੀਜ਼, ਐਚ.ਟੀਜ਼ ਨਾਲ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ,ਮਜਾਤੜੀ, ਜ਼ਿਲ੍ਹਾ ਐੱਸ.ਏ.ਐੱਸ.ਨਗਰ ਵਿਖੇ ਮੀਟਿੰਗ ਕੀਤੀ ਗਈ।

ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਗੁਣਾਤਮਕ ਸਿੱਖਿਆ ਤੇ ਵਧੇਰੇ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੀ.ਐਚ.ਟੀਜ਼ ਅਤੇ ਸਕੂਲ ਮੁਖੀਆਂ ਨੂੰ ਹਰੇਕ ਬੱਚੇ ਦੇ ਸਿੱਖਣ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਸਮੂਹ ਸਕੂਲ ਮੁਖੀਆਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਜੁਟ ਚੁੱਕੇ ਹਨ। ੳੁਹਨਾਂ ਮਿਸ਼ਨ ਸ਼ਤ-ਪ੍ਤੀਸ਼ਤ ਦੀ ਪ੍ਰਾਪਤੀ ਲਈਵਾਧੂ ਕਲਾਸਾਂ ਲਗਾਉਣ ਵਾਲੇ ਮਿਹਨਤੀ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਉਹਨਾਂ ਸਕੂਲ ਮੁਖੀਆਂ ਨੂੰ ਆਪਣੇ ਨਾਲ ਮਿਡਲ ਸਕੂਲਾਂ ਵੱਲ ਉਚੇਚਾ ਧਿਆਨ ਦੇਣ ਲਈ ਪ੍ਰੇਰਿਤ ਕੀਤਾ| ਅੱਠਵੀਂ ਜਮਾਤ ਦੇ ਇਸ ਵਾਰ ਬੋਰਡ ਦੇ ਇਮਤਿਹਾਨ ਹੋਣ ਕਰਕੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਤੇ ਜੋਰ ਦਿੱਤਾ। ਉਹਨਾਂ ਕਿਹਾ ਕਿ ਸਕੂਲ ਮੁਖੀ ਸਕੂਲ ਵਿਜ਼ਿਟ ਸਮੇਂ ਦਰਪਣ ਐਪ ਦੀ ਵਰਤੋਂ ਕਰਨ ਤਾਂ ਕਿ ਉਨ੍ਹਾਂ ਨੂੰ ਸਕੂਲ ਬਾਰੇ ਸਾਰੀ ਜਾਣਕਾਰੀ ਪਤਾ ਲੱਗ ਸਕੇ। ਉਹਨਾਂ ਸਕੂਲ ਮੁਖੀਆਂ ਨੂੰ ਸਮਾਰਟ ਸਕੂਲ ਬਣਾਉਣ ਲਈ ਪ੍ਰੇਰਿਤ ਕਰਦਿਆਂ ਸਰਕਾਰੀ ਸਕੂਲਾਂ ਨੂੰ ਸਮਾਰਟ ਵਾਲੇ ਸਮੂਹ ਸਕੂਲ ਮੁਖੀ ਤੇ ਅਧਿਆਪਕਾਂ ਦੀ ਪ੍ਰਸ਼ੰਸਾ ਵੀ ਕੀਤੀ। ਉਹਨਾਂ ਸਿੱਖਣ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਈ-ਕੰਟੈਂਟ ਦੀ ਵਰਤੋਂ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੀ ਸੁਚੱਜੀ ਵਰਤੋਂ ਲਈ ਅਧਿਆਪਕ ਦਾ ਬਹੁਤ ਵੱਡਾ ਰੋਲ ਹੈ। ਇਸ ਲਈ ਇਸ ਦੀ ਵਰਤੋਂ ਲਈ ਅਧਿਆਪਕ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਮੀਟਿੰਗ ਵਿੱਚ ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਨੇ ਵੀ ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਹਿੰਮਤ ਸਿੰਘ ਹੁੰਦਲ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.), ਗੁਰਪ੍ਰੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਰਹੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।