ਕਾਂਗਰਸ ਪਾਰਟੀ 14 ਦਿਸੰਬਰ ਨੂੰ ਦਿੱਲੀ ਵਿੱਖੇ ਕਰੇਗੀ ਭਾਰਤ ਬਚਾਓ ਰੈਲੀ :ਸੁਨੀਲ ਜਾਖੜ ।
December 10th, 2019 | Post by :- | 237 Views
ਕਾਂਗਰਸ ਪਾਰਟੀ 14 ਦਸੰਬਰ ਨੂੰ ਦਿੱਲੀ ਵਿਖੇ ਕਰੇਗੀ ‘ਭਾਰਤ ਬਚਾਓ’ ਰੈਲੀ- ਸੁਨੀਲ ਜਾਖੜ
ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਖਿਲਾਫ ਹੋਵੇਗੀ ਅਵਾਜ ਬੁਲੰਦ
ਕਿਹਾ, ਬੇਰੁਜਗਾਰੀ, ਆਰਥਿਕ ਮੰਦੀ, ਮਹਿੰਗਾਈ ਦੇਸ ਦੇ ਸਾਹਮਣੇ ਮੁੱਖ ਮੁੱਦਾ
ਚੰਡੀਗੜ੍ਹ , 10 ਦਸੰਬਰ ( ਕੁਲਜੀਤ ਸਿੰਘ )     :       ਅਖਿਲ ਭਾਰਤੀ ਕਾਂਗਰਸ ਕਮੇਟੀ ਵੱਲੋਂ 14 ਦਸੰਬਰ ਨੂੰ ਨਵੀਂ ਦਿੱਲੀ ਵਿਖੇ ‘ਭਾਰਤ ਬਚਾਓ’ ਰੈਲੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਦਿੱਤੀ ਹੈ।
ਅੱਜ ਇੱਥੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਸੀਨਿਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕੁਸਾਸਨ ਵਿੱਚ ਦੇਸ ਹਰ ਖਿੱਤੇ ਵਿੱਚ ਪਿਛੜ ਰਿਹਾ ਹੈ ਅਤੇ ਸਮਾਜ ਦਾ ਹਰ ਵਰਗ ਪੀੜਤ ਹੈ। ਇਸ ਬੈਠਕ ਵਿਚ ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸ: ਸਾਧੂ ਸਿੰਘ ਧਰਮਸੋਤ, ਸ: ਬਲਬੀਰ ਸਿੰਘ ਸਿੱਧੂ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ: ਗੁਰਪ੍ਰੀਤ ਸਿੰਘ ਕਾਂਗੜ ਅਤੇ ਰਜਿਆ ਸੁਲਤਾਨਾ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਮੋਦੀ ਸਰਕਾਰ ਨੂੰ ਉਸਦੀਆਂ ਕਿਸਾਨ ਅਤੇ ਗਰੀਬ ਵਿਰੋਧੀ ਅਤੇ ਗਲਤ ਆਰਥਿਕ ਨੀਤੀਆਂ ਤੋਂ ਵਰਜਣ ਲਈ ਭਾਰਤ ਬਚਾਓ ਰੈਲੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ ਦੇ ਸਾਹਮਣੇ ਬੇਰੁਜਗਾਰੀ, ਮਹਿੰਗਾਈ, ਆਰਥਿਕ ਮੰਦਹਾਲੀ ਵਰਗੀਆਂ ਵੱਡੀਆਂ ਚੁਣੌਤੀਆਂ ਹਨ ਪਰ ਐੱਨਡੀਏ ਲੋਕ ਮਸਲਿਆਂ ਦੇ ਹਲ ਦੀ ਬਜਾਏ ਖੋਖੇ ਦਾਅਵਿਆਂ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ ਦੇ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਦਕਿ ਗ੍ਰਾਹਕਾਂ ਨੂੰ ਫਲਸਬਜੀਆਂ ਅਤੇ ਹੋਰ ਉਤਪਾਦ ਮਹਿੰਗੇ ਮੁੱਲ ਮਿਲ ਰਹੇ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਨਾ ਨੀਤੀ ਹੈ ਅਤੇ ਨਾ ਹੀ ਨੀਅਤ ਹੈ ਤੇ ਇਸੇ ਕਾਰਨ ਸਮਾਜ ਦਾ ਹਰ ਵਰਗ ਇਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਪਾਰਟੀ ਵੱਲੋਂ ਦੇਸ ਦੇ ਆਵਾਮ ਨੂੰ ਜਾਗਰੂਕ ਕਰਨ ਲਈ ਭਾਰਤ ਬਚਾਓ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਖਿਲਾਫ ਆਵਾਜ ਬੁਲੰਦ ਕਰਨ ਲਈ ਦਿੱਲੀ ਪੁੱਜਣਗੇ।
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਹਿੱਸੇ ਦੇ 4100 ਕਰੋੜ ਰੁਪਏ ਦੇ ਜੀਐਸਟੀ ਬਕਾਏ ਨਜਾਇਜ਼ ਤੌਰ ਤੇ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ ਦੇ ਸੰਘੀ ਢਾਂਚੇ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਪੰਜਾਬ ਨਾਲ ਭੇਦ ਭਾਵ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਸਿਖਾਂਦਰੂ ਆਰਥਿਕ ਨੀਤੀਆਂ ਕਾਰਨ ਦੇਸ ਮੰਦੇ ਦੀ ਚਪੇਟ ਵਿੱਚ ਆ ਗਿਆ ਹੈ ਜਿਸ ਕਾਰਨ ਉਦਯੋਗ ਬੰਦ ਹੋ ਰਹੇ ਹਨ, ਵਪਾਰ ਤਬਾਹ ਹੋ ਰਿਹਾ ਹੈ, ਰੁਜਗਾਰ ਦੇ ਮੌਕੇ ਘਟ ਰਹੇ ਹਨ, ਬੇਰੁਜਗਾਰੀ ਵਧ ਰਹੀ ਹੈ ਅਤੇ ਸਮਾਜ ਦਾ ਕੋਈ ਵੀ ਵਰਗ ਅਜਿਹਾ ਨਹੀਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਹੋਵੇ।
ਸ੍ਰੀ ਜਾਖੜ ਨੇ ਇਸ ਮੌਕੇ ਪਾਰਟੀ ਆਗੂਆਂ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਭਾਰਤ ਬਚਾਓ ਰੈਲੀ ਵਿੱਚ ਸ਼ਿਰਕਤ ਕਰਕੇ ਦੇਸ ਨੂੰ ਮੋਦੀ ਸਰਕਾਰ ਦੀਆਂ ਕਿਸਾਨ, ਗਰੀਬ, ਵਪਾਰ ਅਤੇ ਉਦਯੋਗ ਵਿਰੋਧੀ ਨੀਤੀਆਂ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।