ਸਮਾਰਟ ਸਕੂਲ ਬਣਨ ਨਾਲ ਸਿੱਖਿਆ ਦਾ ਮਿਆਰ ਹੋਰ ਹੋਇਆ ਉੱਚਾ :ਸਿੱਖਿਆ ਸਕੱਤਰ ।
December 24th, 2019 | Post by :- | 157 Views
ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਯਕੀਨੀ-ਸਿੱਖਿਆ ਸਕੱਤਰ
ਸਮਾਰਟ ਸਕੂਲ ਬਣਨ ਨਾਲ਼ ਸਕੂਲੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਇਆ-ਸਿੱਖਿਆ ਸਕੱਤਰ
 ਗੁਰਦਾਸਪੁਰ 24 ਦਸੰਬਰ (ਕੁਲਜੀਤ ਸਿੰਘ ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੀ ਗੁਣਾਤਮਿਕਤਾ ਵਿੱਚ ਵਾਧਾ ਕਰਨ,ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਸਮਾਰਟ ਸਕੂਲ ਬਣਾਉਣ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ਼ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਲਗਾਤਾਰਤਾ ਵਿੱਚ ਸਿੱਖਿਆ ਸਕੱਤਰ ਵੱਲੋਂ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਸੈਂਟਰ ਸਕੂਲ ਮੁਖੀਆਂ, ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ਼ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਸਾਰਿਆਂ ਦਾ ਮਿਸ਼ਨ ਹੈ , ਜਿਸ ਦੀ ਸਫ਼ਲਤਾ ਲਈ ਜਿੱਥੇ ਅਧਿਆਪਕ ਛੁੱਟੀ ਵਾਲ਼ੇ ਦਿਨ ਅਤੇ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਾਧੂ ਜਮਾਤਾਂ ਲਗਾ ਰਹੇ ਹਨ, ਉੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਦੀ ਯੋਗ ਅਗਵਾਈ ਵੀ ਕੰਮ ਕਰ ਰਹੀ ਹੈ।
ਸਮਾਰਟ ਸਕੂਲਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਮਾਰਟ ਬਣਨ ਨਾਲ਼ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ। ਸਰਕਾਰੀ ਸਕੂਲਾਂ ਦੀ ਆਧੁਨਿਕ ਟੈਕਨਾਲੋਜੀ ਅਧਾਰਿਤ ਸਿੱਖਿਆ ਨੇ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਇਆ ਹੈ। ਈ-ਕੰਟੈਂਟ ਨਾਲ਼ ਪੜ੍ਹਾਈ ਸਦਕਾ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਵਾਧਾ ਹੋਇਆ ਹੈ।ਉਹਨਾਂ ਸਮਾਰਟ ਸਕੂਲ ਬਣਾਉਣ ਵਾਲੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਵੀ ਦਿੱਤੀ।ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ,ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਸਕੂਲਾਂ ਵਿੱਚ ਜਾ ਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਸਮਾਰਟ ਸਕੂਲ ਮੁਹਿੰਮ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਲਈ ਪ੍ਰੇਰਿਤ ਕਰਨ ਲਈ ਕਿਹਾ।  ਉਹਨਾਂ ਸਮੂਹ ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਪੜ੍ਹੋ ਪੰਜਾਬ ਦੇ ਸਕੂਲ, ਕਲੱਸਟਰ , ਬਲਾਕ ਅਤੇ ਜ਼ਿਲ੍ਹਾ ਪੱਧਰੀ ਨਤੀਜਿਆਂ ਦੇ ਅੰਕੜਿਆਂ ਦਾ ਮੁਲਾਂਕਣ ਕਰਨ ਲਈ ਸੂਖਮ ਯੋਜਨਾਬੰਦੀ ਕਰਨ ਲਈ ਕਿਹਾ।
ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਨੋਡਲ ਅਫ਼ਸਰ ਕੋਮਲ ਚੋਪੜਾ, ਰਾਕੇਸ਼ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ( ਸੈ ਸਿੱ) , ਵਿਨੋਦ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿੱ), ਲਖਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ , ਸੁਰੇਸ਼ ਸੈਣੀ ਅਤੇ ਬਲਵੀਰ ਸਿੰਘ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।