ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ ,10 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ ।
December 31st, 2019 | Post by :- | 136 Views
ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ
-ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ, 31 ਦਸੰਬਰ:ਕੁਲਜੀਤ ਸਿੰਘ
ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।
ਸ੍ਰੀ ਸਾਧੂ ਸਿੰਘ ਧਰਮਸੋਤ ਨੇ ਪਿੰਡ ਨੰਗਲ ਖਿਲਾੜੀਆਂ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਲਈ ਤੰਦਰੁਸਤ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੂਬਾ ਸਰਕਾਰ ਵਲੋਂ ਨੌਜਵਾਨੀ ਨੂੰ ਸਿਹਤਮੰਦ ਰੱਖਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।
ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਜਿਥੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ, ਉਥੇ ਪਿੰਡ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਵਿੱਢੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਵਿਕਾਸ ਪੱਖੋਂ ਚੱਬੇਵਾਲ ਹਲਕੇ ਦੀ ਨੁਹਾਰ ਬਦਲੀ ਜਾ ਸਕੇ।
ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ•ਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਜ਼ਿਲ•ਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਰਜੁਨ ਐਵਾਰਡੀ ਸ੍ਰੀ ਗੁਰਦੇਵ ਸਿੰਘ, ਜ਼ਿਲ•ਾ ਪ੍ਰਧਾਨ ਯੂਥ ਸਪੋਰਟਸ ਕਲੱਬ ਨੰਗਲ ਖਿਲਾੜੀਆਂ ਸ੍ਰੀ ਨਵਨੀਤ ਭਾਰਦਵਾਜ, ਸਕੱਤਰ ਸ੍ਰੀ ਜੀ.ਸੀ. ਭਾਰਦਵਾਜ, ਵਾਈਸ ਚੇਅਰਮੈਨ ਜ਼ਿਲ•ਾ ਪ੍ਰੀਸ਼ਦ ਸ੍ਰੀਮਤੀ ਮਨਪ੍ਰੀਤ ਕੌਰ, ਸਰਪੰਚ ਸ੍ਰੀਮਤੀ ਵੰਦਨਾ ਦੇਵੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।