ਸਿੱਧੀ ਭਰਤੀ ਰਾਹੀਂ ਨਵੇਂ ਮੁੱਖ ਅਧਿਆਪਕ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਸਫ਼ਲ ਬਣਾਉਣ :ਸਿੱਖਿਆ ਸਕੱਤਰ ।
January 16th, 2020 | Post by :- | 120 Views

ਸਿੱਧੀ ਭਰਤੀ ਰਾਹੀਂ ਨਵੇਂ ਮੁੱਖ ਅਧਿਆਪਕ ਮਿਸ਼ਨ ਸ਼ਤ-ਪ੍ਤੀਸ਼ਤ ਨੂੰ ਸਫ਼ਲ ਬਣਾਉਣ – ਸਿੱਖਿਆ ਸਕੱਤਰ
ਸਕੂਲੀ ਸਿੱਖਿਆ ਦੀ ਗੁਣਾਤਮਕਤਾ ਵਿੱਚ ਵਾਧਾ ਕਰਨ ਲਈ ਸਕੂਲ ਮੁਖੀ ਨਿਯੁਕਤ ਕਰਨ ਦਾ ਅਹਿਮ ਉਪਰਾਲਾ ਪ੍ਰਸੰਸ਼ਾਯੋਗ

ਐੱਸ.ਏ.ਐੱਸ.ਨਗਰ 16 ਜਨਵਰੀ ( ਕੁਲਜੀਤ ਸਿੰਘ) ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਰ ਸ਼ਾਮ ਤੱਕ ਸਿੱਖਿਆ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕ੍ਰਿਆ ਅਧੀਨ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿਖੇ 606 ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਨਿਯੁਕਤੀ ਸੰਬੰਧੀ ਪੇਸ਼ਕਸ਼ ਪ੍ਰਦਾਨ ਕੀਤੇ ਗਏ।
ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਸਮੂਹ ਨਵ ਨਿਯੁਕਤ ਮੁੱਖ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਭਰਤੀ ਦੀ ਖ਼ਾਸੀਅਤ ਹੈ ਕਿ ਸਕੂਲ ਮੁਖੀਆਂ ਵਜੋਂ ਨਿਯੁਕਤ ਹੋਏ ਅਧਿਆਪਕ ਵਿਭਾਗ ਦੀਆਂ ਸਾਰੀਆਂ ਨੀਤੀਆਂ ਅਤੇ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ ਪ੍ਰਤੀਸ਼ਤ , ਸਮਾਰਟ ਸਕੂਲ ਨੀਤੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਅਾਦਿ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਲਈ ਉਹ ਆਪਣੀਆਂ ਵਡਮੁੱਲੀਆਂ ਸੇਵਾਵਾਂ ਰਾਹੀਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ। ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਦੀ ਨਿਯੁਕਤੀ ਦੇ ਚੰਗੇ ਨਤੀਜੇ ਆਉਣ ਸਦਕਾ ਸਰਕਾਰੀ ਸਕੂਲ ਹਰ ਪੱਖੋਂ ਬਿਹਤਰੀਨ ਬਣ ਰਹੇ ਹਨ ਅਤੇ ਹੁਣ ਨਵ-ਨਿਯੁਕਤ ਹੈੱਡ ਮਾਸਟਰ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕਤਾ ਪੱਖੋਂ ਬੁਲੰਦੀਆਂ ‘ਤੇ ਪਹੁੰਚਾਉਣਗੇ।
ਇਸ ਮੌਕੇ ਨਵ-ਨਿਯੁਕਤ ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਸਕੂਲ ਮੁਖੀਆਂ ਨੇ ਕਿਹਾ ਕਿ ਸਿੱਧੀ ਭਰਤੀ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਿੱਧੀ ਭਰਤੀ ਰਾਹੀਂ ਮੌਕਾ ਦੇ ਕੇ ਵਿਭਾਗ ਨੇ ਉਨ੍ਹਾਂ ਨੂੰ ਇਸ ਅਹੁਦੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਨਵ-ਨਿਯੁਕਤ ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਨਿਯੁਕਤੀ ਲਈ ਪੇਸ਼ਕਸ਼ ਪੱਤਰ ਪ੍ਰਦਾਨ ਕਰਨ ਮੌਕੇ ਕਰਮਜੀਤ ਸਿੰਘ ਸਹਾਇਕ ਡਾਇਰੈਕਟਰ, ਲਲਿਤ ਕਿਸ਼ੋਰ ਘਈ ਸਹਾਇਕ ਡਾਇਰੈਕਟਰ, ਜਸਵਿੰਦਰ ਕੌਰ ਸਹਾਇਕ ਡਾਇਰੈਕਟਰ, ਕਮਲਜੀਤ ਕੌਰ ਸਹਾਇਕ ਡਾਇਰੈਕਟਰ, ਰਵਿੰਦਰ ਡੋਗਰਾ ਸੁਪਰਡੈਂਟ, ਸੰਜੀਵ ਕੁਮਾਰ, ਸੰਦੀਪ ਕੁਮਾਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।