ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਨਵ-ਨਿਯੁਕਤ ਪ੍ਰਿੰਸੀਪਲਾਂ ਦੇ ਤੀਜੇ ਗੇੜ ਦੀ ਸਿਖਲਾਈ ਵਰਕਸ਼ਾਪ ਸਮਾਪਤ
ਸਿੱਖਿਆ ਵਿਭਾਗ ਵੱਲੋਂ ਸੰਸਾਰ ਪ੍ਰਸਿੱਧ ਸੰਸਥਾ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਸਿੱਧੀ ਭਰਤੀ ਰਾਹੀਂ ਨਵ-ਨਿਯੁਕਤ 154 ਪ੍ਰਿੰਸੀਪਲਾਂ ਨੂੰ ਤਿੰਨ ਗੇੜਾਂ ਵਿੱਚ ਪ੍ਦਾਨ ਕੀਤੀ ਗਈ ਸਿਖਲਾਈ
ਐਸ .ਏ.ਐਸ . ਨਗਰ 14 ਫਰਵਰੀ ( ਕੁਲਜੀਤ ਸਿੰਘ) ਸਿੱਖਿਆ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਨਵ ਨਿਯੁਕਤ 154 ਪਿ੍ੰਸੀਪਲਾਂ ਨੂੰ ਸੰਸਾਰ ਭਰ ਵਿੱਚ ਪ੍ਸਿੱਧ ਸਿਖਲਾਈ ਸੰਸਥਾ ਇੰਡੀਅਨ ਸਕੂਲ ਆਫ ਬਿਜ਼ਨਸ ਮੁਹਾਲੀ ਵਿਖੇ ਅੰਤਰ-ਰਾਸ਼ਟਰੀ ਮਾਹਿਰ ਫੈਕਲਟੀ ਰਾਹੀਂ ਲੀਡਰਸ਼ਿਪ, ਸਕੂਲ ਪ੍ਬੰਧ ਲਈ ਟੀਮ ਵਰਕ, ੳੁਤਸ਼ਾਹ ਨਾਲ ਕੰਮ ਕਰਕੇ ਸਕੂਲਾਂ ਦੀ ਨੁਹਾਰ ਬਦਲਣ ਅਤੇ ਅਜੋਕੇ ਸਮੇਂ ਦੇ ਹਾਣ ਦੀ ਸਿੱਖਿਆ ਵਿਦਿਆਰਥੀਆਂ ਨੂੰ ਦੇਣ ਲਈ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਵਾਈ ਗਈ। ਇਸ ਸਿਖਲਾਈ ਵਰਕਸ਼ਾਪ ਦੇ ਤੀਜੇ ਬੈਚ ਦੀ ਸਿਖਲਾਈ ਦੌਰਾਨ ਉੱਚ ਕੋਟੀ ਦੇ ਰਿਸੋਰਸ ਪਰਸਨਾਂ ਵੱਲੋਂ ਸਕੂਲ ਮੁਖੀਆਂ ਨੂੰ ਲੀਡਰਸ਼ਿਪ, ਸਕੂਲ ਪ੍ਰਬੰਧ, ਸੇਵਾ ਨਿਯਮਾਂ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਗਈ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਸਕੂਲ ਮੁਖੀਆਂ ਨੂੰ ਦਿੱਤੀ ਜਾ ਰਹੀ ਇਸ ਸਿਖਲਾਈ ਦਾ ਮੁੱਖ ਮੰਤਵ ਹੈ ਕਿ ਇਹ ਸਕੂਲ ਮੁਖੀ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਸਿੱਖਿਅਾ ਦੇ ਮਿਅਾਰ ਨੂੰ ਅਾਪਣੇ ਗੁਣਾਂ ਨਾਲ ੳੁੱਚਾ ਚੁੱਕਣ ਅਤੇ ਨਾਲ ਹੀ ਦੂਜੇ ਸਕੂਲ ਮੁਖੀਆਂ ਲਈ ਵਿਲੱਖਣ ਮਿਸਾਲ ਬਣ ਕੇ ਸਾਹਮਣੇ ਆਉਣ। ੳੁਹਨਾਂ ਕਿਹਾ ਕਿ ਇਹਨਾਂ ਸਕੂਲਾਂ ਦੇ ਵਿੱਚ ਵਿਸ਼ੇਸ਼ ਅਨੁਸ਼ਾਸਨ ਦੇਖਣ ਲਈ ਸਮਾਜ ਦੀ ਨਿਗ੍ਹਾ ਹੈ ਅਤੇ ਸਮੂਹ ਸਕੂਲ ਮੁਖੀਆਂ ਨੇ ਇਸ ਕਸਵੱਟੀ ‘ਤੇ ਖਰਾ ਉਤਰਨਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਤੀਸ਼ਤ, ਸਮਾਰਟ ਸਕੂਲ ਮੁਹਿੰਮ, ਵਿਦਿਆਰਥੀਆਂ ਦੀ ਲਾਇਬ੍ਰੇਰੀ ਦੀਆਂ ਕਿਤਾਬਾਂ ਪੜ੍ਹਨ ਦੀ ਰੁਚੀ ਵਧਾਉਣ ਅਤੇ ਮਾਪਿਅਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਾੳੁਣ ਲਈ ਕਾਰਜ ਕਰਨ ਤਾਂ ਕਿ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਕੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ। ਇਸ ਮੌਕੇ ਡਿਪਟੀ ਅੈੱਸ.ਪੀ.ਡੀ. ਮਨੋਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਨਵ-ਨਿਯੁਕਤ 154 ਪ੍ਰਿੰਸੀਪਲਾਂ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਆਹਲਾ ਦਰਜੇ ਦੇ ਰਿਸੋਰਸ ਪਰਸਨਾਂ ਦੁਆਰਾ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਣ ਲਈ ਅਤੇ ਸਿੱਖਿਆ ਦੀ ਗੁਣਾਤਮਕਤਾ ਵਿੱਚ ਵਾਧਾ ਕਰਨ ਲਈ ਨਿਰੰਤਰ ਯਤਨ ਕਰ ਰਿਹਾ ਹੈ ਅਤੇ ਇਹ ਉੱੱਚ-ਦਰਜੇ ਦੀ ਸਿਖਲਾਈ ਸਕੂਲ ਮੁਖੀਆਂ ਲਈ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਬਹੁਤ ਸਹਾਈ ਹੋਵੇਗੀ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਡਾ. ਅਰੂਸ਼ੀ ਜੈਨ, ਡਾ.ਐਮ ਕੰਚਨ ਅਤੇ ਪ੍ਰੋ ਨੰਦੂ ਨੰਦ ਕਿਸ਼ੋਰ ਵੱਲੋਂ ਸਕੂਲ ਮੁਖੀਆਂ ਨੂੰ ਲੀਡਰਸ਼ਿਪ ਦੇ ਮਹੱਤਵਪੂਰਨ ਨੁਕਤਿਆਂ ਦੀ ਸਿਖਲਾਈ ਪ੍ਰਦਾਨ ਕੀਤੀ ਗਈ।
ਇਸ ਮੌਕੇ ਨਵ-ਨਿਯੁਕਤ ਪ੍ਰਿੰਸੀਪਲਾਂ ਜਿਨ੍ਹਾਂ ਵਿੱਚ ਤਰਨਜੀਤ ਕੌਰ, ਚਮਕੌਰ ਸਿੰਘ, ਅਵਤਾਰ ਸਿੰਘ, ਅੰਗਰੇਜ਼ ਸਿੰਘ ਅਤੇ ਸੰਦੀਪ ਕੌਰ ਨੇ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਹ ਉੱੱਚ-ਦਰਜੇ ਦੀ ਸਿਖਲਾਈ ਸਿੱਖਿਆ ਦੇ ਮਿਆਰ ਨੂੰ ਵਧਾਉਣ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਲਈ ਸਹਾਈ ਹੋਵੇਗੀ।