Uncategorized

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿੱਤੀ ਗਿਆਨ ਵਿਸ਼ੇ ਉੱਪਰ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿੱਤੀ ਗਿਆਨ ਵਿਸ਼ੇ ਉੱਪਰ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਚਵਿੰਡਾ ਦੇਵੀ,(ਕੁਲਜੀਤ ਸਿੰਘ)-ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਾਮਰਸ ਵਿਭਾਗ ਵੱਲੋਂ ਨਿਜ਼ਮ ਇੰਸਟੀਚਿਊਟ ਦੇ ਸਹਿਯੋਗ ਨਾਲ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਵਿਸ਼ਾ ਵਿੱਤੀ ਗਿਆਨ ਸੀ । ਇਸ ਵਰਕਸ਼ਾਪ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸਭ ਤੋਂ ਪਹਿਲਾਂ ਗੁਲਦਸਤੇ ਭੇਂਟ ਕਰਦੇ ਹੋਏ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਿੱਤੀ ਗਿਆਨ ਵਿਸ਼ੇ ਦੀ ਲੋੜ ਅਤੇ ਪ੍ਰਸੰਗਿਕਤਾ ਤੋਂ ਜਾਣੂ ਕਰਵਾਇਆ। ਇਸ ਵਰਕਸ਼ਾਪ ਵਿੱਚ ਸ੍ਰੀ ਨਗੇਸ਼ ਕੁਮਾਰ ਅਤੇ ਮੈਡਮ ਅਨੀਤਾ ਸੈਣੀ ਨੇ ਵੱਖ-ਵੱਖ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਵਰਕਸ਼ਾਪ ਦੇ ਆਰੰਭਿਕ ਸੈਸ਼ਨ ਵਿੱਚ ਸ੍ਰੀ ਨਗੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਪੂੰਜੀ ਬਾਜ਼ਾਰ ਦੀਆਂ ਕਿਸਮਾਂ ਅਤੇ ਪੂੰਜੀ ਬਾਜ਼ਾਰ ਵਿੱਚ ਨਿਵੇਸ਼ ਤੋਂ ਪ੍ਰਾਪਤ ਹੋਣ ਵਾਲੇ ਲਾਭਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਸਬੰਧਿਤ ਵਿਸ਼ੇ ਉੱਪਰ ਵਿਦਿਆਰਥੀਆਂ ਦਾ ਇੱਕ ਆਨਲਾਈਨ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਵਰਕਸ਼ਾਪ ਦੇ ਦੂਸਰੇ ਸੈਸ਼ਨ ਵਿੱਚ ਮੈਡਮ ਅਨੀਤਾ ਸੈਣੀ ਨੇ ਵਿਦਿਆਰਥੀਆਂ ਨੂੰ ਨਿਵੇਸ਼ ਦੀਆਂ ਵੱਖ ਵੱਖ ਕਿਸਮਾਂ ਅਤੇ ਲਾਭਾਂ ਉੱਪਰ ਵਿਸਥਾਰ ਪੂਰਵਕ ਰੋਸ਼ਨੀ ਪਾਈ। ਇਸ ਮੌਕੇ ਕਾਲਜ ਦੇ ਕਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਹਰਦੇਵ ਸਿੰਘ ਨੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਕਿ ਜਲਦ ਹੀ ਵਿਦਿਆਰਥੀਆਂ ਦੀ ਸਹੂਲਤ ਲਈ ਜੀ ਐਸ ਟੀ ਅਤੇ ਟੈਲੀ ਵਰਗੇ ਸਾਫਟਵੇਅਰ ਨਾਲ ਸੰਬੰਧਿਤ ਪ੍ਰਯੋਗੀ ਕੋਰਸਾਂ ਨੂੰ ਕਾਲਜ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਕਾਮਰਸ ਵਿਸ਼ੇ ਨੂੰ ਵਿਦਿਆਰਥੀਆਂ ਲਈ ਵਧੇਰੇ ਕਿੱਤਾ ਮੁੱਖੀ ਬਣਾਇਆ ਜਾ ਸਕੇ। ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋਫੈਸਰ ਹਰਦੇਵ ਸਿੰਘ ਨੇ ਵਿਸ਼ੇਸ਼ ਸਹਿਯੋਗ ਲਈ ਸਮੂਹ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸਨ-ਖਾਲਸਾ ਕਾਲਜ਼ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਸ੍ਰੀ ਨਗੇਸ ਕੁਮਾਰ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ ਨਾਲ ਦਿਖਾਈ ਦੇ ਰਿਹਾ ਕਾਲਜ਼ ਦਾ ਸਮੂਹ ਸਟਾਫ।

LEAVE A RESPONSE

Your email address will not be published. Required fields are marked *