ਡਾਕਟਰ ਓਬਰਾਏ ਨੇ ਅੰਮ੍ਰਿਤਸਰ ਪ੍ਰਸ਼ਾਸਨ ਨੂੰ 1 -1 ਹਜ਼ਾਰ ਪੀ ਪੀ ਈ ਕਿੱਟਾਂ ਤੇ ਐਨ 95 ਮਾਸਕ ਦਿੱਤੇ ।
April 17th, 2020 | Post by :- | 153 Views
ਸਰਬੱਤ ਦਾ ਭਲਾ ਟਰੱਸਟ ਨੇ ਹੁਣ ਸਰਕਾਰੀ ਹਸਪਤਾਲਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦਾ ਸਾਮਾਨ ਦੇਣ ਦਾ ਚੁੱਕਿਆ ਬੀੜਾ
ਡਾ.ਓਬਰਾਏ ਨੇ ਅੰਮ੍ਰਿਤਸਰ ਪ੍ਰਸ਼ਾਸ਼ਨ ਨੂੰ 1-1 ਹਜ਼ਾਰ ਪੀ.ਪੀ.ਈ.ਕਿੱਟਾਂ ਤੇ ਐੱਨ-95 ਮਾਸਕ ਦਿੱਤੇ
ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਯਤਨਸ਼ੀਲ ਸਰਕਾਰ ਦੀ ਡਾ.ਓਬਰਾਏ ਵੱਲੋਂ ਵੱਡੀ ਮਦਦ : ਸੋਨੀ, ਔਜਲਾ
ਪੱਤਰਕਾਰਾਂ ਨੂੰ ਵੀ ਵੰਡੇ ਗਏ ਤਿੰਨ ਪਰਤੀ ਮਾਸਕ
ਅੰਮ੍ਰਿਤਸਰ ,17 ਅਪ੍ਰੈਲ (   ਕੁਲਜੀਤ ਸਿੰਘ   )-
ਦੀਨ ਦੁਖੀਆਂ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਉਨਾਂ ਦੀ ਮਦਦ ਲਈ ਹਮੇਸ਼ਾ ਸਭ ਤੋਂ ਪਹਿਲਾਂ ਪਹੁੰਚਣ ਕਾਰਨ ਪੂਰੇ ਵਿਸ਼ਵ ਅੰਦਰ ‘ਰੱਬ ਦੇ ਫਰਿਸ਼ਤੇ’ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਦੀ ਲਪੇਟ ‘ਚ ਆਏ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਲਾਵਾ ਸ਼ੱਕੀ ਮਰੀਜ਼ਾਂ ਦੀ ਜਾਂਚ ਕਰ ਰਹੇ ਡਾਕਟਰਾਂ ਤੇ ਬਾਕੀ ਕਰਮਚਾਰੀਆਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਅੱਜ ਕੈਬਨਿਟ ਮੰਤਰੀ ਓ.ਪੀ.ਸੋਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ ‘ਚ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਸਰਜਨ ਦਫਤਰ ਨੂੰ 800 ਪੀ.ਪੀ.ਈ. ਕਿੱਟਾਂ ਅਤੇ 800 ਐੱਨ-95 ਮਾਸਕ ਦਿੱਤੇ ਗਏ ਦਿੱਤੇ ਗਏ।
          ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੋਨੀ ਤੇ ਐੱਮ.ਪੀ.ਔਜਲਾ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਦੇ ਸੰਕਲਪ ਦਾ ਪੱਲਾ ਫੜ ਕੇ ਆਉਣ ਵਾਲੀਆਂ ਪੀੜੀਆਂ ਲਈ ਫੁੱਲਾਂ ਦੇ ਬੀਜ ਬੀਜਣ ਵਾਲੇ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਇਸ ਬਿਪਤਾ ਭਰੀ ਘੜੀ ਮੌਕੇ ਸਰਕਾਰ, ਪ੍ਰਸ਼ਾਸਨ ਤੇ ਲੋੜਵੰਦ ਲੋਕਾਂ ਦੀ ਅੱਗੇ ਹੋ ਕੇ ਕੀਤੀ ਜਾ ਰਹੀ ਵੱਡੀ ਸੇਵਾ ਰੂਪੀ ਮਦਦ ਇੱਕ ਵੱਖਰੀ ਤੇ ਨਿਵੇਕਲੀ ਮਿਸਾਲ ਪੇਸ਼ ਕਰਦੀ ਹੈ। ਉਨਾਂ ਦੱਸਿਆ ਕਿ ਡਾ. ਓਬਰਾਏ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ, ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪੀ.ਜੀ.ਆਈ. ਨੂੰ ਵੀ ਇੱਕ-ਇੱਕ ਹਜ਼ਾਰ ਪੀ.ਪੀ.ਈ. ਕਿੱਟਾਂ ਤੇ ਐੱਨ-95 ਮਾਸਕ ਅਤੇ ਹਜ਼ਾਰਾਂ ਦੀ ਗਿਣਤੀ ‘ਚ ਤਿੰਨ ਪਰਤੀ ਮਾਸਕ ਦੇਣ ਦੇ ਨਾਲ-ਨਾਲ ਪੰਜਾਬ ਦੇ ਹਰ ਜ਼ਿਲੇ ਦੇ ਪ੍ਰਸ਼ਾਸ਼ਨ ਨੂੰ ਵੀ ਹਸਪਤਾਲਾਂ ਲਈ ਲੋੜੀਂਦਾ ਸਾਮਾਨ ਵੀ ਲਗਾਤਾਰ ਭੇਜਿਆ ਜਾ ਰਿਹਾ ਹੈ,ਜੋ ਇਸ ਔਖੀ ਘੜੀ ਵੇਲੇ ਪੰਜਾਬ ਦੇ ਲੋਕਾਂ ਨੂੰ ਜਾਨਲੇਵਾ ਕਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਸਰਕਾਰ ਦੀ ਇੱਕ ਵੱਡੀ ਮਦਦ ਹੈ। ਉਨਾਂ ਪੰਜਾਬ ਸਰਕਾਰ ਦੀ ਤਰਫ਼ੋਂ ਡਾ.ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਖਜਾਨਚੀ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਅੱਜ ਅੰਮ੍ਰਿਤਸਰ ਤੋਂ ਇਲਾਵਾ ਪੁਲਿਸ ਜ਼ਿਲਾ ਬਟਾਲਾ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਸੰਗਰੂਰ ਆਦਿ ਜ਼ਿਲਿਆਂ ਦੇ ਹਪਸਤਾਲਾਂ ਲਈ ਸਿਵਲ, ਪੁਲਿਸ ਪ੍ਰਸ਼ਾਸਨ ਤੇ ਪੱਤਰਕਾਰਾਂ ਨੂੰ ਲੋੜੀਂਦੀਆਂ ਪੀ.ਪੀ.ਈ. ਕਿੱਟਾਂ, ਐੱਨ.-95 ਮਾਸਕ ਤੇ ਤਿੰਨ ਪਰਤੀ ਮਾਸਕ ਭੇਜੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸ.ਐਸ.ਪੀ.ਦਿਹਾਤੀ ਵਿਕਰਮਜੀਤ ਦੁੱਗਲ ਨੂੰ ਵੀ ਪੀ.ਪੀ.ਈ. ਕਿੱਟਾਂ, ਐੱਨ.-95 ਮਾਸਕ ਤੇ ਤਿੰਨ ਪਰਤੀ ਮਾਸਕ ਦੇਣ ਤੋਂ ਇਲਾਵਾ ਇਸ ਮੁਸ਼ਕਿਲ ਦੌਰ ਅੰਦਰ ਪਲ-ਪਲ ਦੀ ਖ਼ਬਰ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਵਾਲੇ ਅੰਮ੍ਰਿਤਸਰ ਦੇ ਪੱਤਰਕਾਰਾਂ ਨੂੰ ਵੀ ਤਿੰਨ ਪਰਤੀ ਮਾਸਕ (ਧੋਣ ਯੋਗ) ਦਿੱਤੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਲਈ ਇੱਕ ਦੋ ਦਿਨਾਂ ਦੇ ਅੰਦਰ 5000 ਤਿੰਨ ਪਰਤੀ ਮਾਸਕ ਵੀ ਪਹੁੰਚਾ ਦਿੱਤੇ ਜਾਣਗੇ।
ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ,  ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਅੰਮ੍ਰਿਤਸਰ, ਡਾ. ਵੀਨਾ ਚਤਰਥ, ਡਾ. ਰਮਨ ਸ਼ਰਮਾ, ਡਾ. ਸ਼ਿਵ ਚਰਨ,ਡਾ. ਲਵਲੀਨ ਓਬਰਾਏ, ਡਾ.ਨਰਿੰਦਰ ਸਿੰਘ ਡਾ.ਸਤਪਾਲ ਅਲੂਨਾ, ਡਾ. ਸੁਰਿੰਦਰ ਸਲਵਾਨ, ਡਾ.ਮਦਨ ਗੋਪਾਲ,ਆਰ.ਕੇ. ਦੇਵਗਨ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।