ਬੇਹਤਰੀਨ ਕਾਰਗੁਜ਼ਾਰੀ ਲਈ ਸਿੱਖਿਆ ਸਕੱਤਰ ਵੱਲੋ ਸਕੂਲ ਮੁਖੀਆਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ ।
April 22nd, 2020 | Post by :- | 94 Views
  • ਬੇਹਤਰੀਨ ਕਾਰਗੁਜ਼ਾਰੀ ਲਈ ਸਿੱਖਿਆ ਸਕੱਤਰ ਵੱਲੋਂ ਸਕੂਲ ਮੁਖੀਆਂ ਨੂੰ ਦਿੱਤੇ ਪ੍ਰਸੰਸਾ ਪੱਤਰ
    ਤਲਵਾੜਾ, 22 ਅਪ੍ਰੈਲ:ਕੁਲਜੀਤ ਸਿੰਘ)
    ਸਾਲ 2019-20 ਦੀ ਦਸਵੀਂ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਜਿਲ੍ਹਾ ਹੁਸ਼ਿਆਰਪੁਰ ਦੇ 67 ਸਕੂਲ ਮੁਖੀਆਂ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਸੰਸਾ ਪੱਤਰ ਦੇਣ ਦਾ ਸਮਾਚਾਰ ਹੈ। ਜਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਬਲਦੇਵ ਰਾਜ ਨੇ ਦੱਸਿਆ ਕਿ ਇਸ ਨਾਲ ਸਕੂਲ ਮੁਖੀਆਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਹੋਰ ਨਿਖਾਰ ਲਿਆਉਣ ਲਈ ਉਤਸ਼ਾਹ ਅਤੇ ਪ੍ਰੇਰਣਾ ਮਿਲੇਗੀ। ਜਿਕਰਯੋਗ ਹੈ ਕਿ ਸਿੱਖਿਆ ਸੁਧਾਰ ਟੀਮ ਹੁਸ਼ਿਆਰਪੁਰ ਦੇ ਮੁਖੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਪ੍ਰਿੰ. ਸ਼ੈਲੇਂਦਰ ਠਾਕੁਰ ਨੂੰ ਵੀ ਪ੍ਰਸੰਸਾ ਪੱਤਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ਼ ਮੈਂਬਰਾਂ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਸਫਲ ਬਣਾਉਣ ਅਤੇ ਬਿਹਤਰੀਨ ਵਿੱਦਿਅਕ ਮਾਹੌਲ ਤਿਆਰ ਕਰਨ ਲਈ ਕੀਤੀ ਮਿਹਨਤ ਸਦਕਾ ਇਹ ਕਾਮਯਾਬੀ ਹਾਸਿਲ ਹੋਈ ਹੈ। ਉਨ੍ਹਾਂ ਜਿਲ੍ਹੇ ਵਿੱਚ ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲੇ ਸਮੂਹ ਮੁਖੀਆਂ ਨੂੰ ਵੀ ਵਧਾਈ ਦਿੱਤੀ। ਜਿਕਰਯੋਗ ਹੈ ਕਿ ਸਿੱਖਿਆ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਸ਼ਲਾਘਾ ਕਰਦਿਆਂ ਕਿਹਾ ਕਿ ਜਿਲ੍ਹਾ ਹੁਸ਼ਿਆਰਪੁਰ ਦੇ ਸਕੂਲ ਮੁਖੀਆਂ ਨੂੰ ਆਪਣੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਕਰਮਚਾਰੀਆਂ ਨਾਲ ਮਿਲਕੇ ਸੁਚੱਜੀ ਯੋਜਨਾਬੰਦੀ ਨਾਲ ਵਿਦਿਆਰਥੀਆਂ ਲਈ ਅਜਿਹਾ ਸੁਖਾਵਾਂ ਅਤੇ ਉਤਸ਼ਾਹੀ ਮਾਹੌਲ ਬਣਾ ਕੇ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲਿਆਂ ਵਿੱਚ ਪ੍ਰਿੰ. ਲਲਿਤਾ ਰਾਣੀ, ਨਰੇਸ਼ ਦੇਵੀ, ਰਣਜੀਤ ਸਿੰਘ, ਸੁਰਿੰਦਰ ਕੌਰ, ਵੀਨਾ ਬੱਧਣ, ਸੋਨੀਕਾ, ਰਾਹੁਲ ਠਾਕੁਰ, ਸਰਿਤਾ ਤੇਜੀ, ਮ੍ਰਿਦੁਲਾ ਸ਼ਰਮਾ, ਦੇਵਿੰਦਰ ਸਿੰਘ ਸਮੇਤ 67 ਸਕੂਲ ਮੁਖੀਆਂ ਦੇ ਨਾਮ ਸ਼ਾਮਿਲ ਹਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।