ਬਿਹਾਰ ਅਤੇ ਮੱਧ ਪ੍ਰਦੇਸ਼ ਨਾਲ ਸਬੰਧਤ ਪ੍ਰਵਾਸੀ ਮਜਦੂਰ ਕਰਵਾਉਣ ਰਜਿਸਟੇ੍ਰਸ਼ਨ, ਸਬੰਧਤ ਸਰਕਾਰ ਦੇਵੇਗੀ 1000 ਰੁਪਏ
April 24th, 2020 | Post by :- | 52 Views

ਬਠਿੰਡਾ, 24 ਅਪ੍ਰੈਲ( ਬਾਾਲ ਕ੍ਰਿਸ਼ਨ ਸ਼ਰਮਾ)ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀ ਨਿਵਾਸ਼ਨ ਨੇ ਦੱਸਿਆ ਕਿ ਬਿਹਾਰ ਅਤੇ ਮੱਧ ਪ੍ਰਦੇਸ਼ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਅਤੇ ਮੱਧ ਪ੍ਰਦੇਸ਼ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000/- ਰੁਪਏ ਦੀ ਰਾਸ਼ੀ ਪਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਬਿਹਾਰ ਸਰਕਾਰ ਵੱਲੋਂ ਵੈੱਬਸਾਈਟ www.aapda.bih.nic.in ਜਾਰੀ ਕੀਤੀ ਹੈ ਜਿਸ ਤੇ ਲਾਭਪਾਤਰੀ ਖੁਦ ਨੂੰ ਰਜਿਸਟਰਡ ਕਰ ਕੇ ਇਸ ਦਾ ਲਾਹਾ ਲੈ ਸਕਦੇ ਹਨ।ਉਨ੍ਹਾਂ ਨੇ ਦੱਸਿਆ ਕਿ ਇਹ ਸਕੀਮ ਸਿਰਫ ਬਿਹਾਰ ਦੇ ਉਨ੍ਹਾਂ ਵਸਨੀਕਾਂ ਲਈ ਹੈ ਜੋ ਕੋਰੋਨਾ ਵਾਇਰਸ ਕਾਰਨ ਦੂਜੇ ਰਾਜਾਂ ਵਿੱਚ ਫਸੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਰੂਰੀ ਦਸਤਾਵੇਜ ਜਿਵੇਂ ਲਾਭਪਾਤਰੀ ਦਾ ਅਧਾਰ ਕਾਰਡ, ਬੈਂਕ ਦਾ ਖਾਤਾ ਨੰਬਰ ਜਿਸ ਦੀ ਬਰਾਂਚ ਬਿਹਾਰ ਰਾਜ ਵਿੱਚ ਹੋਵੇ, ਇਸ ਤੋਂ ਇਲਾਵਾ ਇਕ ਸਾਫ ਤਸਵੀਰ (ਸੈਲਫੀ) ਜੋ ਅਧਾਰ ਕਾਰਡ ਨਾਲ ਮੇਲ ਖਾਂਦੀ ਹੋਵੇ ਅਪਲੋਡ ਕਰਨੀ ਹੋਵੇਗੀ ਅਤੇ ਇੱਕ ਅਧਾਰ ਨੰਬਰ ਤੇ ਇੱਕ ਹੀ ਰਜਿਸਟ੍ਰੇਸ਼ਨ ਕੀਤੀ ਜਾਵੇ ਮੋਬਾਇਲ ਨੰਬਰ ਤੇ ਪ੍ਰਾਪਤ ਓਟੀਪੀ ਦੀ ਮੋਬਾਇਲ ਐਪ ਤੇ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਬਿਹਾਰ ਭਵਨ ਨਵੀਂ ਦਿੱਲੀ ਵਿਖੇ ਹੈਲਪਲਾਈਨ ਨੰਬਰ 011-23792009, 23014326 ਅਤੇ 23013884 ਵੀ ਸਥਾਪਿਤ ਕੀਤੇ ਗਏ ਹਨ । ਇਸ ਤੋਂ ਇਲਾਵਾ ਪਟਨਾ ਕੰਟਰੋਲ ਰੂਮ ਨੰਬਰ 0612-2294204, 2294205 ਵੀ ਸਥਾਪਿਤ ਕੀਤੇ ਗਏ ਹਨ।ਇੱਥੇ ਵੀ ਇਹ ਲੋਕ ਕਾਲ ਕਰ ਸਕਦੇ ਹਨ।
ਇਸੇ ਤਰਾਂ ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੀ ਦੂਜੇ ਰਾਜਾਂ ਵਿਚ ਫਸੇ ਆਪਣੇ ਨਾਗਰਿਕਾਂ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਹ ਨੰਬਰ ਹੈ 0755-2411180 ਹੈ। ਮੱਧ ਪ੍ਰਦੇਸ਼ ਨਾਲ ਸਬੰਧਤ ਨਾਗਰਿਕ ਇਸ ਨੰਬਰ ਤੇ ਕਾਲ ਕਰਕੇ ਆਪਣੀ ਪੂਰੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਜਿਸ ਤੇ ਮੱਧ ਪ੍ਰਦੇਸ਼ ਸਰਕਾਰ ਅਜਿਹੇ ਲੋਕਾਂ ਦੇ ਖਾਤੇ ਵਿਚ 1 ਹਜਾਰ ਰੁਪਏ ਦੀ ਮਦਦ ਪਾਏਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਵਾਸੀ ਮਜਦੂਰ ਕਿਸੇ ਵੀ ਮੁਸਕਿਲ ਸਮੇਂ ਪੰਜਾਬ ਸਰਕਾਰ ਦੇ ਜਿ਼ਲ੍ਹਾ ਪੱਧਰ ਦੇ ਹੈਲਪਲਾਈਨ ਨੰਬਰ 0164-2241290 ਤੇ ਸੰਪਰਕ ਕਰ ਸਕਦੇ ਹਨ ਜਿੱਥੋਂ ਉਨ੍ਹਾਂ ਨੂੰ ਸਥਾਨਕ ਪੱਧਰ ਤੇ ਹਰ ਮਦਦ ਮੁਹਈਆ ਕਰਵਾਈ ਜਾਵੇਗੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।