ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ।
April 25th, 2020 | Post by :- | 62 Views
*ਜਿਲ੍ਹਾ ਸਿੱਖਿਆ ਅਫ਼ਸਰ ਐਲੀ ਵੱਲੋਂ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ।
ਮੋਹਾਲੀ ਕੁਲਜੀਤ ਸਿੰਘ
ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ  ਵਰਿੰਦਰ ਪਰਾਸ਼ਰ ਜੀ ਨੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਸੀ ਐਚ ਟੀ ਸਹਿਬਾਨ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨਵਦੀਪ ਸਿੰਘ, ਸਹਾਇਕ ਕੋਆਰਡੀਨੇਟਰ ਅਨੂਪ ਮੈਣੀ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਸਮੇਤ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਆਨਲਾਈਨ ਮੀਟਿੰਗ ਕੀਤੀ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਉਹਨਾ ਅਧਿਆਪਕ ਸਹਿਬਾਨ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਰਵਾਈ ਜਾ ਰਹੀ ਮਿਹਨਤ ਦੀ ਤਾਰੀਫ਼ ਕੀਤੀ । ਉਹਨਾਂ ਕਿਹਾ ਕਿ ਅਧਿਆਪਕ ਸਹਿਬਾਨ ਦੁਆਰਾ ਇਸ ਔਖੀ ਘੜੀ ਵਿੱਚ ਆਪਣੇ ਵਿਦਿਆਰਥੀਆਂ ਤੱਕ ਪਹੁੰਚ ਬਣਾਉਣੀ ਇੱਕ ਸ਼ਲਾਘਾਯੋਗ ਉਪਰਾਲਾ ਹੈ  ਜਿਸ ਵਿਚ ਸਾਰੇ ਅਧਿਆਪਕ ਆਪਣੀ ਸਮਰੱਥਾ ਅਨੁਸਾਰ ਪੂਰਾ ਯੋਗਦਾਨ ਪਾ ਰਹੇ ਹਨ । ਉਹਨਾਂ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਕੰਮ ਤੇ ਵੀ ਤਸੱਲੀ ਪ੍ਰਗਟ ਕੀਤੀ । ਉਹਨਾਂ ਜਿਲ੍ਹੇ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੇ ਨਾਲ ਨਾਲ ਸਮੂਹ ਸੀ ਐਚ ਟੀ ਸਹਿਬਾਨ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਸਕੂਲਾਂ  ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਦਾ ਕੰਮ ਘਰ ਬੈਠ ਕੇ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨਵਦੀਪ ਸਿੰਘ ਨੇ ਜਿਲ੍ਹੇ ਦੇ ਅਧਿਆਪਕ ਸਹਿਬਾਨ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਸਮੂਹ ਟੀਮ ਦੇ ਸਾਥੀਆਂ ਨੂੰ ਕਿਹਾ । ਉਹਨਾਂ ਕਿਹਾ ਕਿ ਸਾਡੇ ਅਧਿਆਪਕ ਸਹਿਬਾਨ ਦੁਆਰਾ ਕੀਤੀ ਜਾ ਰਹਿ ਮਿਹਨਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਣੀ ਯਕੀਨੀ ਬਣਾਈ ਜਾਵੇ । ਉਹਨਾਂ ਸਾਰੇ ਅਧਿਆਪਕ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਲ੍ਹੇ ਦਾ ਯੂ ਟਿਊਬ ਚੈਨਲ ਜਰੂਰ ਸਬਸਕ੍ਰਾਈਬ ਕਰਨ ਤਾਂ ਜੋ ਵਿਦਿਆਰਥੀਆਂ ਤੱਕ ਸਿੱਖਿਆ ਨਾਲ ਸਬੰਧਤ ਮਟੀਰੀਅਲ ਪਹੁੰਚ ਸਕੇ । ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਅਧਿਆਪਕ ਸਹਿਬਾਨ ਦੀ ਮਿਹਨਤ ਦਾ ਜਿਕਰ ਕਰਦਿਆਂ ਕਿਹਾ ਕਿ ਜਿਲ੍ਹੇ ਦੇ ਸਮੂਹ ਅਧਿਆਪਕ ਇੱਕ ਟੀਮ ਵਾਂਗ ਕੰਮ ਕਰ ਰਹੇ ਹਨ । ਸਹਾਇਕ ਜਿਲ੍ਹਾ ਕੋਆਰਡੀਨੇਟਰ ਅਨੂਪ ਮੈਣੀ ਜੀ ਨੇ ਸਮੂਹ ਟੀਮ ਮੈਂਬਰਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਸ੍ਰੀਮਤੀ ਪੂਨਮ ਸ਼ਰਮਾ ਜਿਲ੍ਹਾ ਨੋਡਲ ਅਫ਼ਸਰ ਨੇ ਸਮੂਹ ਸੀ ਐਚ ਟੀ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਨੂੰ ਇਸ ਔਖੀ ਘੜੀ ਵੇਲੇ ਵਿਦਿਆਰਥੀਆਂ ਨੂੰ ਘਰ ਵਿਚ ਰਹਿਣ, ਸਫਾਈ ਲਈ ਸੁਚੇਤ ਕਰਨ ਦੇ ਨਾਲ ਨਾਲ ਉਹਨਾਂ ਨਾਲ ਸੋਸ਼ਲ ਮੀਡੀਆ ਦੇ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ । ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਨੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਵਰਿੰਦਰ ਪਰਾਸ਼ਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸਕੂਲਾਂ ਵਿਚ ਦਾਖਲੇ ਦੇ ਟੀਚਿਆਂ ਨੂੰ ਜਲਦ ਹੀ ਆਨਲਾਈਨ ਪ੍ਰਰਾ ਕਰ ਲੈਣਗੇ । ਅੱਜ ਦੀ ਇਸ ਮੀਟਿੰਗ  ਪੂਰੀ ਤਰ੍ਹਾਂ ਨਾਲ ਸਫ਼ਲ ਹੋ ਨਿਬੜੀ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।