ਕਣਕ ਦੀ ਖਰੀਦ ਵਿੱਚ ਜਾਨ ਤੇ ਮਾਲ ਸਰਕਾਰ ਦੀ ਪਹਿਲੀ ਤਰਜ਼ੀਹ :ਵਰੁਣ ਰੂਜ਼ਮ ।
April 29th, 2020 | Post by :- | 97 Views

ਕਣਕ ਦੀ ਖਰੀਦ ਵਿਚ ਜਾਨ ਤੇ ਮਾਲ ਸਰਕਾਰ ਦੀ ਪਹਿਲੀ ਤਰਜੀਹ-ਵਰੁਣ ਰੂਜ਼ਮ

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਵਿਚ ਪੁੱਜੇ ਮਾਰਕਫੈਡ ਦੇ ਐਮ. ਡੀ.

ਜਿਲਾ ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ

ਅੰਮ੍ਰਿਤਸਰ, 29 ਅਪ੍ਰੈਲ (ਕੁਲਜੀਤ ਸਿੰਘ )-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਸੀਨੀਅਰ ਅਧਿਕਾਰੀ ਵਜੋਂ ਸ੍ਰੀ ਵਰੁਣ ਰੂਜ਼ਮ ਐਮ. ਡੀ. ਮਾਰਕਫੈਡ ਅਤੇ ਸੈਰ ਸਪਾਟਾ ਵਿਭਾਗ ਦੇ ਸੈਕਟਰੀ ਸ੍ਰੀ ਹੁਸਨ ਲਾਲ ਨੇ ਅੱਜ ਅੰਮ੍ਰਿਤਸਰ ਜ਼ਿਲੇ ਦੀਆਂ ਮੰਡੀਆਂ ਭਗਤਾਂਵਾਲਾ, ਜੰਡਿਆਲਾ ਗੁਰੂ, ਰਈਆ ਆਦਿ ਦਾ ਦੌਰਾ ਕੀਤਾ। ਉਨਾਂ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹੁਣ ਤੱਕ ਚੱਲ ਰਹੇ ਕੰਮ ਦਾ ਵਿਸਥਾਰ ਤੇ ਇਸ ਨੂੰ ਕਿਵੇਂ ਲਾਗੂ ਕੀਤਾ ਜਾ ਰਿਹਾ ਹੈ, ਬਾਬਤ ਮੰਡੀ ਵਿਚ ਪਹੁੰਚ ਕੇ ਵੇਖਿਆ।

ਉਨਾਂ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਖਰੀਦ ਦੇ ਕੰਮ ਵਿਚ ਲੱਗੇ ਸਾਰੀਆਂ ਏਜੰਸੀਆਂ ਦੇ ਜ਼ਿਲਾ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਮੰਡੀ ਵਿਚ ਲਾਗੂ ਕਰਨ ਲਈ ਜੋ ਵੀ ਸਾਵਧਾਨੀਆਂ ਦਿੱਤੀਆਂ ਗਈਆਂ ਹਨ, ਉਨਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਮੰਡੀਆਂ ਵਿਚ ਆਉਂਦੇ ਕਿਸਾਨਾਂ, ਕੰਮ ਕਰਦੇ ਮਜ਼ਦੂਰਾਂ, ਆੜਤੀਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਜਾਨ ਸਾਡੀ ਪਹਿਲੀ ਤਰਜੀਹ ਹੈ। ਉਨਾਂ ਕਿਹਾ ਕਿ ਸਰਕਾਰ ਕਿਸਾਨ ਦਾ ਇਕ-ਇਕ ਦਾਣਾ ਖਰੀਦੇਗੀ, ਪਰ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਮੰਡੀ ਵਿਚੋਂ ਵਾਇਰਸ ਦਾ ਸ਼ਿਕਾਰ ਨਾ ਹੋਵੇ।

ਇਸ ਮੌਕੇ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ/ਖਰੀਦੀ ਕਣਕ ਦਾ ਵਿਸਥਾਰ ਦਿੰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਜੇ ਸਾਡੇ ਕੋਲ 25 ਪ੍ਰਤੀਸ਼ਤ ਕਣਕ ਹੀ ਪੁੱਜੀ ਹੈ। ਜ਼ਿਲੇ ਦੀਆਂ ਮੰਡੀਆਂ ਵਿਚ ਆਈ 144704 ਮੀਟ੍ਰਿਕ ਟਨ ਕਣਕ ਵਿਚੋਂ 143262 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਅਨੁਸਾਰ ਮੰਡੀ ਵਿਚ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਮੁਸ਼ਿਕਲ ਪੇਸ਼ ਨਹੀਂ ਆ ਰਹੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜੇਕਰ ਕਿਸਾਨ ਕਣਖ ਸਮੇਂ ਨਾਲ ਲੈ ਕੇ ਆ ਰਿਹਾ ਹੈ ਅਤੇ ਕਣਕ ਸੁੱਕੀ ਹੈ ਤਾਂ ਕਿਸਾਨ ਨੂੰ ਮੰਡੀ ਵਿਚ ਰਾਤ ਰਹਿਣ ਦੀ ਨੌਬਤ ਨਹੀਂ ਆ ਰਹੀ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 36310 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 32997 ਮੀਟ੍ਰਿਕ ਟਨ, ਪਨਸਪ ਵੱਲੋਂ 26024 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27702 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20229 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 1341 ਮੀਟਰਕ ਟਨ ਕਣਕ ਖਰੀਦੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਵਿਚੋਂ ਕਰੀਬ 86 ਪ੍ਰਤੀਸ਼ਤ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਜਿਲਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਲਖਵਿੰਦਰ ਸਿੰਘ, ਜਿਲਾ ਮੈਨੇਜਰ ਮਾਰਕਫੈਡ ਸ੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੰਡੀ ਭਗਤਾਂਵਾਲਾ ਦੇ ਦੌਰੇ ਮੌਕੇ ਮਾਰਕਫੈਡ ਦੇ ਐਮ ਡੀ ਸ੍ਰੀ ਵਰੁਣ ਰੂਜ਼ਮ।

-ਸਰਕਟ ਹਾਊਸ ਵਿਖੇ ਜਿਲਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸ੍ਰੀ ਵਰੁਣ ਰੂਜ਼ਮ, ਸ੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।