ਹਾਲੇ ਬਠਿੰਡਾ ਜਿ਼ਲ੍ਹੇ ਵਿਚ ਕਰਫਿਊ ਤੋਂ ਕੋਈ ਛੋਟ ਦੇਣ ਦਾ ਫੈਸਲਾ ਨਹੀਂ ਹੋਇਆ-ਜਿ਼ਲ੍ਹਾ ਮੈਜਿਸਟ੍ਰੇਟ
April 29th, 2020 | Post by :- | 61 Views

ਬਠਿੰਡਾ, 29 ਅਪ੍ਰੈਲ,( ਬਾਲ ਕ੍ਰਿਸ਼ਨ ਸ਼ਰਮਾ )ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਬਠਿੰਡਾ ਜਿ਼ਲ੍ਹੇ ਵਿਚ ਕਰਫਿਊ ਤੋਂ ਛੋਟ ਦੇਣ ਸਬੰਧੀ ਹਾਲੇ ਕੋਈ ਫੈਸਲਾ ਨਹੀਂ ਹੋਇਆ ਹੈ ਅਤੇ ਫਿਲਹਾਲ ਪਹਿਲਾਂ ਤੋਂ ਲਾਗੂ ਪਾਬੰਦੀਆਂ ਜਿਊਂ ਦੀਆਂ ਤਿਊਂ ਲਾਗੂ ਹਨ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਕਿਹਾ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਕਰਫਿਊ ਵਿਚ ਢਿੱਲ ਦੇਣ ਸਬੰਧੀ ਯੋਗ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਹੀ ਰਹਿਣ ਅਤੇ ਇਕ ਦੂਜੇ ਤੋਂ ਦੂਰੀ ਬਣਾਈ ਰੱਖਣ। ਉਨ੍ਹਾਂ ਨੇ ਅਪੀਲ ਕੀਤੀ ਕਿ ਸਵੈ ਜਾਬਤੇ ਨਾਲ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਰਫਿਊ ਵਿਚ ਢਿੱਲ ਦਿੱਤੀ ਇਸ ਸਬੰਧੀ ਮੀਡੀਆ ਰਾਹੀਂ ਦੱਸਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਇਸੇ ਤਰਾਂ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।