ਕੇਂਦਰ ਸਰਕਾਰ ਸੰਵਿਧਾਨਕ ਜਿੰਮੇਵਾਰੀ ਤੋਂ ਨਾ ਭੱਜੇ :ਔਜਲਾ ।
May 1st, 2020 | Post by :- | 89 Views
ਕਾਂਗਰਸੀ ਆਗੂਆਂ ਨੇ ਮਜ਼ਦੂਰ ਦਿਵਸ ਮੌਕੇ ਤਿਰੰਗੇ ਲਹਿਰਾ ਕੇ ਕੇਂਦਰ ਸਰਕਾਰ ਤੋਂ ਮੰਗਿਆ ਪੰਜਾਬ ਦਾ ਹੱਕ
ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ
ਰਾਹਤ ਤਾਂ ਕੀ ਪੰਜਾਬ ਨੂੰ ਅਜੇ ਤੱਕ ਜੀ ਐਸ ਟੀ ਦੇ ਪੂਰੇ ਬਕਾਏ ਵੀ ਨਹੀਂ ਦਿੱਤੇ-ਸਰਕਾਰੀਆ
ਕੇਦਰ ਸਰਕਾਰ ਸੰਵਿਧਾਨਕ ਜ਼ਿੰਮੇਵਾਰੀ ਤੋਂ ਨਾ ਭੱਜੇ-ਔਜਲਾ
ਕੌਮਾਂਤਰੀ ਮਜਦੂਰ ਦਿਵਸ ਮੌਕੇ ਰਾਸ਼ਟਰ ਨਿਰਮਾਣ ਵਿੱਚ ਕੀਰਤੀਆਂ ਦੇ ਯੋਗਦਾਨ ਨੂੰ ਕੀਤਾ ਨਮਨ
ਅੰਮ੍ਰਿਤਸਰ, 1 ਮਈ: ਕੁਲਜੀਤ ਸਿੰਘ
 ਅੱਜ ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਵੱਖ-ਵੱਖ ਥਾਂਵਾਂ ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ ਦੇ ਯੋਗਦਾਨ ਨੂੰ ਨਮਨ ਕੀਤਾ ਗਿਆ।
 ਇਸ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ , ਸ਼ਹਿਰੀ ਵਿਕਾਸ ਤੇ ਖਣਨ ਮੰਤਰੀ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਸ੍ਰ ਗੁਰਜੀਤ ਸਿੰਘ ਔਜਲਾ, ਸ੍ਰ ਹਰਪ੍ਰਤਾਪ ਸਿੰਘ ਅਜਨਾਲਾ, ਸ੍ਰ ਤਰਸੇਮ ਸਿੰਘ ਡੀ:ਸੀ, ਸ੍ਰ ਸੰਤੋਖ ਸਿੰਘ ਭਲਾਈਪੁਰ (ਸਾਰੇ ਵਿਧਾਇਕ), ਸ੍ਰ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਨੇ ਇਕ ਸੁਰ ਵਿੱਚ ਆਵਾਜ਼ ਬੁਲੰਦ ਕਰਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਔਖੀ ਘੜੀ ਵਿੱਚ ਜਿਥੇ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਸੀ, ਉਥੇ ਰਾਜ ਦਾ ਬਣਦਾ ਜੀ:ਐਸ:ਟੀ ਬਕਾਇਆ ਵੀ ਰੋਕਿਆ ਹੋਇਆ ਹੈ, ਜਿਸ ਨੂੰ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ। ਉਨਾਂ ਕਿਹਾ ਕਿ ਦੇਸ਼ ਅੰਦਰ ਫੈਲੀ ਇਸ ਭਿਆਨਕ ਬਿਮਾਰੀ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਰਾਜਾਂ ਨਾਲ ਵਰਤਾਓ ਕਰਨਾ ਚਾਹੀਦਾ ਹੈ।
 ਸ੍ਰੀ ਸੋਨੀ ਨੇ ਕਿਹਾ ਕਿ ਜਦੋਂ ਤੋਂ ਕੋਵਿਡ-19 ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵੱਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ। ਉਨਾਂ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਵਿਸੇਸ਼ ਪੈਕੇਜ ਤਾਂ ਕੀ ਦੇਣਾ ਸੀ ਜਦ ਕਿ ਸਾਨੂੰ ਸਾਡਾ ਬਣਦਾ ਜੀ:ਐਸ:ਟੀ ਬਕਾਇਆ ਵੀ ਨਹੀਂ ਦਿਤਾ ਗਿਆ। ਸ੍ਰ ਸਰਕਾਰੀਆ ਨੇ ਸਪਸ਼ਟ ਤੌਰ ਤੇ ਕਿਹਾ ਕਿ ਪੰਜਾਬ ਵਿੱਚ ਜੋ ਯਾਤਰੀ, ਵਿਦਿਆਰਥੀ ਜਾਂ ਮਜਦੂਰ ਬਾਹਰੀ ਰਾਜਾਂ ਤੋਂ ਆਏ ਹਨ ਦੀ ਦੇਖਭਾਲ ਲਈ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਭ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਸ੍ਰ ਸਰਕਾਰੀਆ ਨੇ ਕਿਹਾ ਕਿ ਕੋਵਿਡ-19 ਦੇ ਟਾਕਰੇ ਲਈ ਪੰਜਾਬ ਨੂੰ ਸਿੱਧੇ ਤੌਰ ਤੇ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ, ਜਦ ਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਅਤੇ ਉਹ ਇਸ ਮਹਾਂਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣਾ ਸੀ।
 ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਸੰਘੀ ਢਾਂਚੇ ਵਿੱਚ ਕੇਂਦਰ ਸਰਕਾਰ ਦਾ ਫ਼ਰਜ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫਤ ਸਮੇਂ ਰਾਜਾਂ ਦੀ ਮਦਦ ਕਰੇ ਜੋ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਬਣਦੀ ਹੈ।
 ਇਸ ਤੋਂ ਪਹਿਲਾਂ ਸ੍ਰੀ ਓ:ਪੀ: ਸੋਨੀ ਵੱਲੋਂ ਆਪਣੇ ਦਫਤਰ ਵਿਖੇ ਕਾਂਗਰਸ ਸੇਵਾ ਦਲ ਮੈਂਬਰਾਂ ਨਾਲ ਝੰਡਾ ਲਹਿਰਾਇਆ ਅਤੇ ਮਜਦੂਰਾਂ ਨੂੰ ਨਮਨ ਕੀਤਾ। ਇਸ ਮੌਕੇ ਸ੍ਰ ਸਰਕਾਰੀਆ ਵੱਲੋਂ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਜਾਹਿਰ ਕੀਤਾ।
 ਇਸ ਮੌਕੇ ਸ: ਸਵਿੰਦਰ ਸਿੰਘ ਕੱਥੂਨੰਗਲ, ਸੀ ਵਿਕਾਸ ਸੋਨੀ, ਸ੍ਰੀ ਇੰਦਰ ਖੰਨਾ, ਸ੍ਰੀ ਵਲੈਤੀ ਲਾਲ ਆਨੰਦ, ਸ੍ਰੀ ਗੁਲਜਾਰੀ ਲਾਲ, ਸ੍ਰੀ ਮਹਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ  ਸਾਰੇ ਸੇਵਾ ਦਲ ਦੇ ਮੈਂਬਰ ਵੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।