ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ 25 ਯਾਤਰੀ ਕਰੋਨਾ ਨੂੰ ਹਰਾ ਕੇ ਘਰ ਪਹੁੰਚੇ ।
May 12th, 2020 | Post by :- | 85 Views
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 25 ਯਾਤਰੀਆਂ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤੇ
ਗੁਰੂ ਨਾਨਕ ਦੇਵ ਹਸਪਤਾਲ ਦੇ ਸਟਾਫ ਵੱਲੋਂ ਦਿੱਤੇ ਪਿਆਰ-ਸਤਿਕਾਰ ਦੀ ਕੀਤਾ ਸ਼ੁਕਰੀਆ
ਅੰਮ੍ਰਤਸਰ, 12 ਮਈ (  ਕੁਲਜੀਤ ਸਿੰਘ   )-ਸ੍ਰੀ ਹਜੂਰ ਸਾਹਿਬ, ਨਾਦੇੜ ਤੋਂ ਪਰਤੇ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ੀਟਵ ਆਉਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਸਨ, ਵਿਚੋਂ ਅੱਜ 25 ਸ਼ਰਧਾਲੂਆਂ ਨੇ ਕੋਵਿਡ 19 ਨੂੰ ਹਰਾ ਕੇ ਆਪਣੇ ਘਰਾਂ ਨੂੰ ਚਾਲੇ ਪਾ ਲਏ। ਬੋਲੋ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਉਂਦੇ ਇਹ ਸ਼ਰਧਾਲੂ ਉਤਸ਼ਾਹ ਨਾਲ ਘਰਾਂ ਨੂੰ ਗਏ, ਜਿਸ ਨਾਲ ਹਸਪਤਾਲ ਵਿਚ ਦਾਖਲ ਦੂਸਰੇ ਮਰੀਜ਼ਾਂ ਵਿਚ ਵੀ ਹੌਸ਼ਲਾ ਪਰਤ ਆਇਆ। ਪਹਿਲੇ ਦਿਨ ਤੋਂ ਹੀ ਇਹ ਸਾਰੇ ਸ਼ਰਧਾਲੂ ਬੜੇ ਚੜਦੀ ਕਲਾ ਵਿਚ ਸਨ ਅਤੇ ਕਿਸੇ ਨੇ ਵੀ ਕੋਵਿਡ ਟੈਸਟ ਵਿਚ ਪਾਜ਼ਿਟਵ ਆਉਣ ਦੀ ਗੱਲ ਮਨ ਨੂੰ ਨਹੀਂ ਸੀ ਲਗਾਈ। ਵਾਹਿਗੁਰੂ ਦੀ ਕ੍ਰਿਪਾ ਨਾਲ ਇਨਾਂ ਦੇ ਲਗਾਤਾਰ ਦੋ ਟੈਸਟ ਨੈਗੇਟਿਵ ਆਉਣ ਕਾਰਨ ਅੱਜ ਇੰਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇੰਨਾਂ ਸ਼ਰਧਾਲੂਆਂ ਵਿਚ ਬੱਚੇ, ਜਵਾਨ, ਬੁਜ਼ਰਗ ਅਤੇ ਔਰਤਾਂ ਸ਼ਾਮਿਲ ਹਨ।
     ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਸਾਰੇ ਸ਼ਰਧਾਲੂ 28 ਅਪ੍ਰੈਲ ਨੂੰ ਨਾਦੇੜ ਤੋਂ ਆਏ ਸਨ ਅਤੇ ਇੰਨਾਂ ਨੂੰ ਵੱਖ-ਵੱਖ ਥਾਵਾਂ ਉਤੇ ਇਕਾਂਤਵਾਸ ਕੀਤਾ ਗਿਆ ਸੀ। ਫਿਰ ਟੈਸਟ ਲੈਣ ਮਗਰੋਂ ਜਿੰਨਾ ਸ਼ਰਧਾਲੂਆਂ ਦੇ ਟੈਸਟ ਪਾਜ਼ਿਟਵ ਆਏ ਸਨ, ਉਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਨਾਂ ਦੱਸਿਆ ਕਿ ਇਹ ਸਾਰੇ ਪਹਿਲੇ ਦਿਨ ਤੋਂ ਹੀ ਸਰੀਰਕ ਤੌਰ ਉਤੇ ਤੰਦਰੁਸਤ ਸਨ ਅਤੇ ਟੈਸਟ ਪਾਜ਼ਿਟਵ ਆਉਣ ਮਗਰੋਂ ਵੀ ਕੋਈ ਸ਼ਰਧਾਲੂ ਮਾਨਸਿਕ ਤੌਰ ਉਤੇ ਕਮਜ਼ੋਰ ਨਹੀਂ ਹੋਇਆ। ਸਾਰਿਆਂ ਨੇ ਵਾਹਿਗੁਰੂ ਉਤੇ ਭਰੋਸਾ ਰੱਖਿਆ ਅਤੇ ਹਸਪਤਾਲ ਸਟਾਫ ਵੱਲੋਂ ਇਨਾਂ ਦੀ ਹਰ ਸੰਭਵ ਸਹਾਇਤਾ ਤੇ ਸੇਵਾ ਕੀਤੀ ਗਈ। ਲਗਭਗ 12 ਦਿਨਾਂ ਵਿਚ ਹੀ ਇਹ ਸਾਰਿਆਂ ਦੇ ਦੋ ਟੈਸਟ ਨੈਗਟਿਵ ਆਉਣ ਕਾਰਨ ਅੱਜ ਇਨਾਂ ਵਿਚੋਂ 25 ਸ਼ਰਧਾਲੂ ਘਰਾਂ ਨੂੰ ਭੇਜ ਦਿੱਤੇ ਗਿਆ ਹੈ। ਉਨਾਂ ਹਸਪਤਾਲ ਸਟਾਫ ਵੱਲੋਂ ਦਿੱਤੀਆਂ ਸੇਵਾਵਾਂ ਲਈ ਸਾਰਿਆਂ ਦਾ ਧੰਨਵਾਦ ਕੀਤਾ।
     ਇਸ ਮੌਕੇ ਘਰ ਜਾਣ ਦੀ ਖੁਸ਼ੀ ਵਿਚ ਖੀਵੇ ਹੋਏ ਸ਼ਰਧਾਲੂਆਂ ਨੇ ਹਸਪਤਾਲ ਦੇ ਸਟਾਫ ਜਿਸ ਵਿਚ ਨਰਸਿੰਗ ਤੇ ਹੋਰ ਪੈਰਾ ਮੈਡੀਕਲ ਸਟਾਫ ਸ਼ਾਮਿਲ ਸੀ, ਦੀ ਰੱਜਵੀਂ ਤਾਰੀਫ ਕਰਦੇ ਕਿਹਾ ਕਿ ਇੰਨਾਂ ਨੇ ਸਾਡੀ ਹਰ ਜ਼ਰੂਰਤ ਦਾ ਖਿਆਲ ਰੱਖਿਆ। ਖਾਣ ਨੂੰ ਵੀ ਚੰਗਾ ਭੋਜਨ ਮਿਲਦਾ ਰਿਹਾ ਅਤੇ ਬੱਚਿਆਂ ਦੀਆਂ ਸਾਰੀਆਂ ਨਿੱਜੀ ਲੋੜਾਂ ਦੀ ਵੀ ਪੂਰਤੀ ਕਰਦੇ ਰਹੇ। ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿਘ ਦਾ ਵੀ ਧੰਨਵਾਦ ਕੀਤਾ, ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਸੀਂ ਮਹਾਰਾਸ਼ਟਰ ਤੋਂ ਪੰਜਾਬ ਆ ਸਕੇ ਅਤੇ ਫਿਰ ਉਨਾਂ ਦੇ ਯਤਨਾਂ ਨਾਲ ਸਾਡਾ ਇਲਾਜ ਵੀ ਸੰਭਵ ਹੋ ਸਕਿਆ ਹੈ। ਉਨਾਂ ਸਾਰੇ ਸਟਾਫ ਦਾ ਧੰਨਵਾਦ ਕਰਦੇ ਹੋਏ ਹਸਪਤਾਲ ਤੋਂ ਵਿਦਾ ਲਈ।
            ਇਸ ਮੌਕੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਵੀ ਸ਼ਰਧਾਲੂਆਂ ਨੂੰ ਫੋਨ ਉਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ, ਤਹਿਸੀਲਦਾਰ ਮਨਜੀਤ ਸਿੰਘ, ਡਾਕਟਰ ਨਰਿੰਦਰ ਸਿੰਘ, ਡਾ. ਹਰਜੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।
-ਕੈਪਸ਼ਨ
-ਗੁਰੂ ਨਾਨਕ ਦੇਵ ਹਸਪਤਾਲ ਤੋਂ ਘਰ ਨੂੰ ਰਵਾਨਾ ਹੋਣ ਮੌਕੇ ਸ਼ਰਧਾਲੂ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।