ਪਰਵਾਸੀ ਕਾਮਿਆਂ ਨੂੰ ਲੈ ਕੇ ਪੰਜਵੀ ਰੇਲਗੱਡੀ ਆਜ਼ਮਗੜ ਹੋਈ ਰਵਾਨਾ ।
May 12th, 2020 | Post by :- | 70 Views
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਆਜ਼ਮਗੜ ਲਈ ਰਵਾਨਾ
ਅੰਮ੍ਰਿਤਸਰ, 12 ਮਈ (    ਕੁਲਜੀਤ ਸਿੰਘ     )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਉਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ‘ਚ ਭੇਜਣ ਦੀ ਪਹਿਲ ਕੀਤੀ ਗਈ ਹੈ, ਜੋ ਕਿ ਇਸ ਮੌਕੇ ਆਪਣੇ ਪਰਿਵਾਰ ਕੋਲ ਜਾਣਾ ਚਾਹੁੰਦੇ ਹਨ। ਇਸ ਕੋਸ਼ਿਸ਼ ਤਹਿਤ ਅੱਜ ਦੁਪਿਹਰ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਆਜ਼ਮਗੜ ਲਈ ਰਾਵਾਨਾ ਹੋ ਗਈ। ਇਸ ਰੇਲ ਗੱਡੀ ਵਿਚ 1200 ਮੁਸਾਫਿਰਾਂ ਨੂੰ ਉਨਾਂ ਦੇ ਘਰਾਂ ਲਈ ਭੇਜਿਆ ਗਿਆ। ਵਿਸ਼ੇਸ਼ ਗੱਲਇਹ ਹੈ ਕਿ ਲਾਕਡਾਊਨ ਮੌਕੇ ਪੰਜਾਬ ਵਿਚੋਂ ਚੱਲ ਰਹੀਆਂ ਸਾਰੀਆਂ ਵਿਸ਼ੇਸ਼ ਰੇਲ ਗੱਡੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਪ੍ਰਵਾਸੀਆਂ ਨੂੰ ਉਨਾਂ ਦੇ ਘਰਾਂ ਤੋਂ ਲੈ ਕੇ ਸਿਹਤ ਨਿਰੀਖਣ ਅਤੇ ਰੇਲ ਗੱਡੀ ਵਿਚ ਸਵਾਰ ਹੋਣ ਤੱਕ ਸਾਰਾ ਪ੍ਰਬੰਧ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ। ਘਰ ਜਾ ਰਹੇ ਪ੍ਰਵਾਸੀਆਂ ਨੇ ਵੀ ਇੰਨਾਂ ਯਤਨਾਂ ਲਈ ਮੁੱਖ ਮੰਤਰੀ ਪੰਜਾਬ ਅਤੇ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ, ਜਿੰਨਾ ਦੀ ਸਹਾਇਤਾ ਨਾਲ ਉਹ ਸੁਖੀ-ਸਾਂਦੀ ਆਪਣੇ ਘਰ ਪਰਤਣਗੇ।
ਸਟੇਸ਼ਨ ਉਤੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ ਪ੍ਰਵਾਸੀਆਂ ਨੂੰ ਤੋਰਨ ਅਤੇ ਪ੍ਰਬੰਧ ਕਰਵਾਉਣ ਲਈ ਪੁੱਜੇ ਹੋਏ ਸਨ। ਉਨਾਂ ਦੱਸਿਆ ਕਿ ਸਾਰੇ ਮੁਸਾਫਿਰਾਂ ਨੂੰ ਖਾਣਾ, ਪਾਣੀ, ਬੱਚਿਆਂ ਨੂੰ ਫਰੂਟੀ ਆਦਿ ਵੀ ਲੈ ਕੇ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਅੱਜ ਖਾਣੇ ਦੇ ਪ੍ਰਬੰਧ ਵਿਚ ਸਮਾਜ ਭਲਾਈ ਸੰਸਥਾ ਜੈ ਹੋ ਨੇ ਵੱਡਾ ਯੋਗਦਾਨ ਪਾਇਆ। ਉਨਾਂ ਕਿਹਾ ਕਿ ਇਹ ਰੇਲ ਗੱਡੀਆਂ ਅਜੇ ਇਸੇ ਤਰਾਂ ਚੱਲਦੀਆਂ ਰਹਿਣਗੀਆਂ ਤੇ ਜਿੰਨਾ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ਉਤੇ ਘਰ ਜਾਣ ਲਈ ਅਪਲਾਈ ਕੀਤਾ ਹੈ, ਉਨਾਂ ਨੂੰ ਉਨਾਂ ਦੇ ਫੋਨ ਉਤੇ ਸੰਦੇਸ਼ ਭੇਜ ਕੇ ਰੇਲ ਗੱਡੀ ਵਿਚ ਚੜਨ ਲਈ ਸੱਦਿਆ ਜਾ ਰਿਹਾ ਹੈ। ਇਸ ਤਰਾਂ ਕਿਧਰੇ ਭੀੜ ਨਹੀਂ ਪੈਂਦੀ ਅਤੇ ਹਰ ਕੋਈ ਆਪਣੀ ਵਾਰੀ ਨਾਲ ਆ ਕੇ ਰੇਲ ਗੱਡੀ ਵਿਚ ਸਵਾਰ ਹੋ ਰਿਹਾ ਹੈ। ਉਨਾਂ ਦੱਸਿਆ ਕਿ ਸਫਰ ਤੋਂ ਪਹਿਲਾਂ ਸਾਰੇ ਪ੍ਰਵਾਸੀਆਂ ਦੀ ਸਿਹਤ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਕਿ ਕਿਧਰੇ ਵੀ ਕੋਵਿਡ 19 ਤੋਂ ਪੀੜਤ ਨਾ ਹੋਵੇ, ਜਿਸ ਕਾਰਨ ਵਾਇਰਸ ਨੂੰ ਅੱਗੇ ਫੈਲਣ ਵਿਚ ਮਦਦ ਮਿਲੇ।
ਕੈਪਸ਼ਨ-ਆਜ਼ਮਗੜ ਨੂੰ ਜਾ ਰਹੀ ਰੇਲ ਗੱਡੀ ਵਿਚ ਸਵਾਰ ਹੋਣ ਲਈ ਜਾਂਦੇ ਮੁਸਾਫਿਰ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।