ਵਾਈਸ ਆਫ ਅੰਮ੍ਰਿਤਸਰ ਸੰਸਥਾ ਨੇ ਕਰੋਨਾ ਮਰੀਜਾਂ ਲਈ ਭੇਂਟ ਕੀਤੀ ਰਾਹਤ ਸਮੱਗਰੀ ।
May 12th, 2020 | Post by :- | 37 Views

ਕੈਬਨਿਟ ਮੰਤਰੀ ਸੋਨੀ ਨੇ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਫਰੰਟ ਲਾਈਟ ਤੇ ਕੰਮ ਕਰ ਰਹੀਆਂ ਨਰਸਾਂ ਨੂੰ ਕੀਤਾ ਸਨਮਾਨਤ

ਵਾਇਸ ਆਫ ਅੰਮ੍ਰਿਤਸਰ ਸੰਸਥਾ ਨੇ ਕਰੋਨਾ ਮਰੀਜਾਂ ਲਈ ਭੇਂਟ ਕੀਤੀ ਰਾਹਤ ਸਮੱਗਰੀ

ਅੰਮ੍ਰਿਤਸਰ, 12 ਮਈ: ਕੁਲਜੀਤ ਸਿੰਘ

ਅੱਜ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਫਰੰਟ ਲਾਈਨ ਤੇ ਕੰਮ ਕਰ ਰਹੀਆਂ ਨਰਸਾਂ ਨੂੰ ਸਨਮਾਨਤ ਕੀਤਾ। ਉਨਾਂ ਕਿਹਾ ਕਿ ਇਨਾਂ ਨਰਸਾਂ ਵੱਲੋਂ ਇਸ ਭਿਆਨਕ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਅੱਜ ਵਾਇਸ ਆਫ ਅੰਮ੍ਰਿਤਸਰ ਸੰਸਥਾ ਵੱਲੋਂ ਕਰੋਨਾ ਮਰੀਜਾਂ ਲਈ 1000 ਪਾਣੀ ਦੀਆਂ ਬੋਤਲਾਂ, 350 ਜੂਸ, 720 ਨਮਕੀਨ ਪੈਕੇਟ, 500 ਡਿਸਪੋਜਏਬਲ ਬੈਡ ਸ਼ੀਟਾਂ, 250 ਸਾਬਣ, ਤੇਲ, ਚੀਨੀ ਅਤੇ ਹੋਰ ਰਾਹਤ ਸਮੱਗਰੀ ਦਿੱਤੀ ਗਈ ਹੈ। ਉਨਾਂ ਨੇ ਵਾਇਸ ਆਫ ਅੰਮ੍ਰਿਤਸਰ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਥੇ ਸਰਕਾਰਾਂ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਜੰਗੀ ਪੱਧਰ ਤੇ ਕੰਮ ਕਰ ਰਹੀਆਂ ਉਥੇ ਦਾਨੀ ਸੱਜਣਾਂ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਸ੍ਰੀ ਸੋਨੀ ਵੱਲੋਂ ਗੁਰੂ ਨਾਨਕ ਹਸਪਤਾਲ ਦੀਆਂ ਨਰਸਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

ਸ੍ਰੀ ਸੋਨੀ ਨੇ ਦੱਸਿਆ ਕਿ ਨਾਂਦੇੜ ਤੋਂ ਆਏ ਸ਼ਰਧਾਲੂ ਜੋ ਕਿ ਕਰੋਨਾ ਪਾਜਟਿਵ ਪਾÂੈ ਗਏ ਸਨ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਅੱਜ 25 ਦੇ ਕਰੀਬ ਸ਼ਰਧਾਲੂਆਂ ਦੇ ਟੈਸਟ ਨੈਗੇਟਿਵ ਆਏ ਹਨ ਨੂੰ ਹਸਪਤਾਲ ਤੋਂ ਡਿਸਚਾਰਜ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਸ਼ਰਧਾਲੂਆਂ ਦੇ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ ਅਤੇ ਨੈਗੇਟਿਵ ਆਉਣ ਵਾਲੇ ਸ਼ਰਧਾਲੂਆਂ ਨੂੰ ਉਨਾਂ ਦੇ ਘਰ ਭੇਜਿਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਜਿੰਨਾਂ ਸ਼ਰਧਾਲੂਆਂ ਨੂੰ ਹਸਪਤਾਲ ਤੋਂ ਡਿਸਚਾਰਜ ਕੀਤਾ ਗਿਆ ਹੈ ਉਹ ਆਪੋ ਆਪਣੇ ਘਰ ਵਿੱਚ ਵੀ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਗਾਈਡ ਲਾਈਨਾਂ ਅਨੁਸਾਰ ਏਕਾਂਤਵਾਸ ਵਿੱਚ ਰਹਿਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰਾਂ ਦੀ ਕੋਈ ਵੀ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਐਮ ਅੰਮ੍ਰਿਤਸਰ, ਡਾ: ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਰਮਨ ਸ਼ਰਮਾ, ਡਾ: ਰਾਕੇਸ਼ ਸ਼ਰਮਾ, ਮੈਡਮ ਸੀਨੂੰ ਅਰੋੜਾ ਪ੍ਰਧਾਨ ਵਾਇਸ ਆਫ ਅੰਮ੍ਰਿਤਸਰ, ਰਾਖੀ ਵਰਮਾਨੀ, ਡਾ: ਨਰਿੰਦਰ ਸਿੰਘ, ਸ੍ਰੀ ਵਿਕਾਸ ਸੋਨੀ ਕੈਂਸਲਰ ਤੋਂ ਇਲਾਵਾ ਵੱਡੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

ਕੈਪਸ਼ਨ ——- ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਫਰੰਟ ਲਾਈਨ ਤੇ ਕੰਮ ਕਰ ਰਹੀਆਂ ਨਰਸਾਂ ਨੂੰ ਸਨਮਾਨਤ ਕਰਦੇ ਹੋਏ।

ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਾਇਸ ਆਫ਼ ਅੰਮ੍ਰਿਤਸਰ ਸੰਸਥਾ ਵਲੋਂ ਦਿੱਤੀ ਗਈ ਰਾਹਤ ਸਮੱਗਰੀ ਨੂੰ ਪ੍ਰਿੰਸੀਪਲ ਮੈਡੀਕਲ ਕਾਲਜ ਨੂੰ ਦਿੰਦੇ ਹੋਏ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।