ਵੱਖ ਵੱਖ ਥਾਵਾਂ ਲਈ ਅੰਮ੍ਰਿਤਸਰ ਤੋਂ ਪਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ16 ਗੱਡੀਆਂ ।
May 18th, 2020 | Post by :- | 90 Views

 

ਵੱਖ-ਵੱਖ ਥਾਵਾਂ ਲਈ ਅੰਮ੍ਰਿਤਸਰ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ 16 ਗੱਡੀਆਂ

-ਪ੍ਰਵਾਸੀਆਂ ਨੂੰ ਵਿਸ਼ੇਸ਼ ਗੱਡੀਆਂ ਰਾਹੀਂ ਭੇਜਣ ਵਿੱਚ ਪੰਜਾਬ ਬਣਿਆ ਮੋਹਰੀ ਸੂਬਾ

ਅੰਮ੍ਰਿਤਸਰ ਤੋਂ ਰਾਏ ਬਰੇਲੀ ਅਤੇ ਗਵਾਲੀਅਰ ਲਈ ਦੋ ਰੇਲ ਗੱਡੀਆਂ ਰਵਾਨਾ

ਅੰਮ੍ਰਿਤਸਰ, 18 ਮਈ ( )-ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ 16 ਰੇਲ ਗੱਡੀਆਂ ਵੱਖ-ਵੱਖ ਥਾਵਾਂ ਲਈ ਪ੍ਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ, ਜਦਕਿ ਪੰਜਾਬ ਭਰ ਵਿਚੋਂ 178 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚਾ ਪ੍ਰਸ਼ਾਸ਼ਨ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਤਰਾਂ ਦੀ ਰਾਹਤ ਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਤੋਂ ਰਾਏ ਬਰੇਲੀ ਤੇ ਗਵਾਲੀਅਰ ਲਈ ਦੋ ਰੇਲ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ, ਜਿੰਨਾ ਵਿਚ 1200-1200 ਯਾਤਰੀ ਸਵਾਰ ਸਨ।

ਉਨਾਂ ਦੱਸਿਆ ਕਿ ਕਿਰਤੀਆਂ ਦੀ ਕਦਰ ਕਰਦੇ ਹੋਏ ਸਰਕਾਰ ਨੇ ਇਸ ਕਾਰਜ ‘ਤੇ ਸਰਕਾਰੀ ਖਜ਼ਾਨੇ ‘ਚੋਂ ਹੀ ਖ਼ਰਚ ਕੀਤਾ ਹੈ ਅਤੇ ਕਿਸੇ ਪ੍ਰਵਾਸੀ ਕੋਲੋਂ ਟਿਕਟ ਜਾਂ ਖਾਣੇ ਦਾ ਪੈਸਾ ਨਹੀਂ ਲਿਆ ਜਾਂਦਾ। ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਕੀਤੀ ਪਹਿਲ ਕਦਮੀ ਬਾਰੇ ਦੱਸਦੇ ਸ. ਢਿੱਲੋਂ ਨੇ ਦੱਸਿਆ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ ਨੂੰ ਉਨਾਂ ਦੇ ਸਫ਼ਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਵੱਲੋਂ ਰੋਜ਼ਾਨਾ 20 ਤੋਂ ਜ਼ਿਆਦਾ ਰੇਲ ਗੱਡੀਆਂ ਵੱਖ-ਵੱਖ ਰਾਜਾਂ ਨੂੰ ਭੇਜੀਆਂ ਜਾ ਰਹੀਆਂ ਹਨ, ਜਦਕਿ ਅੰਮ੍ਰਿਤਸਰ ਤੋਂ ਔਸਤਨ 2 ਰੇਲ ਗੱਡੀਆਂ ਵੱਖ-ਵੱਖ ਸਟੇਸ਼ਨਾਂ ਲਈ ਭੇਜੀਆਂ ਜਾ ਰਹੀਆਂ ਹਨ।

ਦੱਸਣਯੋਗ ਹੈ ਕਿ ਪ੍ਰਵਾਸੀਆ ਨੂੰ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪਹੁੰਚਾਉਣ ਲਈ ਸਭ ਤੋਂ ਵੱਧ ਰੇਲਗੱਡੀਆਂ (60) ਲੁਧਿਆਣਾ ਤੋਂ ਅਤੇ 45 ਰੇਲ ਗੱਡੀਆਂ ਜਲੰਧਰ ਤੋਂ ਚੱਲੀਆਂ ਹਨ। ਹੋਰ ਥਾਵਾਂ ਜਿੱਥੋਂ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ ਉਨਾਂ ਵਿਚ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਫਿਰੋਜ਼ਪੁਰ ਅਤੇ ਸਰਹਿੰਦ ਸ਼ਾਮਲ ਹਨ। ਸਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ। ਪੰਜਾਬ ਸਰਕਾਰ ਛੱਤੀਸਗੜ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ।

ਉਨਾਂ ਦੱਸਿਆ ਕਿ ਇਨਾਂ ਸਾਰੇ ਰਾਜਾਂ ਲਈ ਸਰਕਾਰ ਪੱਧਰ ਉਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੋਇਆ ਹੈ। ਇਸ ਮੌਕੇ ਤਹਿਸੀਲਦਾਰ ਸ: ਵੀਰਕਿਰਨ ਸਿੰਘ, ਸ: ਅਰਵਿੰਦਰਪਾਲ ਸਿੰਘ ਅਤੇ ਸ: ਹਰਦੀਪ ਸਿੰਘ ਹਾਜ਼ਰ ਸਨ।

ਕੈਪਸ਼ਨ

ਗਵਾਲੀਅਰ ਲਈ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਵਿਚ ਸਵਾਰ ਹੁੰਦੇ ਯਾਤਰੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।