ਪਰਵਾਸੀ ਕਾਮਿਆਂ ਨੂੰ ਗੱਡੀ ਲੈ ਕੇ ਹੋਈ ਰਵਾਨਾ ।
May 22nd, 2020 | Post by :- | 69 Views

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਗੱਡੀ ਬਿਹਾਰ ਲਈ ਰਵਾਨਾ

ਟਰੇਨ ਵਿੱਚ ਲਗਭਗ 1600 ਯਾਤਰੂ ਗਏ ਆਪਣੇ ਘਰਾਂ ਨੂੰ

ਅੰਮ੍ਰਿਤਸਰ, 22 ਮਈ ( ਕੁਲਜੀਤ ਸਿੰਘ)-

ਰੋਜਾਨਾ ਦੀ ਤਰਾਂ ਅੱਜ ਵੀ ਅੰਮ੍ਰਿਤਸਰ ਤੋਂ ਗੱਡੀ ਰਾਹੀਂ ਲੱਗਭੱਗ 1600 ਪ੍ਰਵਾਸੀ ਗਯਾ (ਬਿਹਾਰ) ਲਈ ਰਵਾਨਾ ਹੋਏ। ਰਵਾਨਾ ਹੋਣ ਸਮੇਂ ਪ੍ਰਾਸੀਆਂ ਵੱਲੋਂ ਪੰਜਾਬ ਸਰਕਾਰ ਦਾ ਬਹੁਤ ਧੰਨਵਾਦ ਕੀਤਾ ਗਿਆ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਲਾਕਡਾਊਨ ਮੌਕੇ ਪੰਜਾਬ ਵਿਚੋਂ ਚੱਲ ਰਹੀਆਂ ਸਾਰੀਆਂ ਵਿਸ਼ੇਸ਼ ਰੇਲ ਗੱਡੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਪ੍ਰਵਾਸੀਆਂ ਨੂੰ ਉਨਾਂ ਦੇ ਘਰਾਂ ਤੋਂ ਲੈ ਕੇ ਸਿਹਤ ਨਿਰੀਖਣ ਅਤੇ ਰੇਲ ਗੱਡੀ ਵਿਚ ਸਵਾਰ ਹੋਣ ਤੱਕ ਸਾਰਾ ਪ੍ਰਬੰਧ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ। ਘਰ ਜਾ ਰਹੇ ਪ੍ਰਵਾਸੀਆਂ ਨੇ ਵੀ ਇੰਨਾਂ ਯਤਨਾਂ ਲਈ ਮੁੱਖ ਮੰਤਰੀ ਪੰਜਾਬ ਅਤੇ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ, ਜਿੰਨਾ ਦੀ ਸਹਾਇਤਾ ਨਾਲ ਉਹ ਸੁਖੀ-ਸਾਂਦੀ ਆਪਣੇ ਘਰ ਪਰਤਣਗੇ। ਉਨਾਂ ਕਿਹਾ ਕਿ ਇਹ ਰੇਲ ਗੱਡੀਆਂ ਅਜੇ ਇਸੇ ਤਰਾਂ ਚੱਲਦੀਆਂ ਰਹਿਣਗੀਆਂ ਤੇ ਜਿੰਨਾ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ਉਤੇ ਘਰ ਜਾਣ ਲਈ ਅਪਲਾਈ ਕੀਤਾ ਹੈ, ਉਨਾਂ ਨੂੰ ਉਨਾਂ ਦੇ ਫੋਨ ਉਤੇ ਸੰਦੇਸ਼ ਭੇਜ ਕੇ ਰੇਲ ਗੱਡੀ ਵਿਚ ਚੜਨ ਲਈ ਸੱਦਿਆ ਜਾ ਰਿਹਾ ਹੈ। ਇਸ ਤਰਾਂ ਕਿਧਰੇ ਭੀੜ ਨਹੀਂ ਪੈਂਦੀ ਅਤੇ ਹਰ ਕੋਈ ਆਪਣੀ ਵਾਰੀ ਨਾਲ ਆ ਕੇ ਰੇਲ ਗੱਡੀ ਵਿਚ ਸਵਾਰ ਹੋ ਰਿਹਾ ਹੈ। ਉਨਾਂ ਦੱਸਿਆ ਕਿ ਸਫਰ ਤੋਂ ਪਹਿਲਾਂ ਸਾਰੇ ਪ੍ਰਵਾਸੀਆਂ ਦੀ ਸਿਹਤ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਕਿ ਕਿਧਰੇ ਵੀ ਕੋਵਿਡ 19 ਤੋਂ ਪੀੜਤ ਨਾ ਹੋਵੇ, ਜਿਸ ਕਾਰਨ ਵਾਇਰਸ ਨੂੰ ਅੱਗੇ ਫੈਲਣ ਵਿਚ ਮਦਦ ਮਿਲੇ।

ਇਸ ਮੌਕੇ ਸ੍ਰੀ ਰਜਤ ਓਬਰਾਏ ਡਿਪਟਂੀ ਡਾਇਰੈਕਟਰ ਸਥਾਨਕ ਸਰਕਾਰਾਂ, ਤਹਿਸੀਲਦਾਰ ਬੀਰਕਰਨ ਸਿੰਘ ਢਿਲੋਂ, ਸ: ਬਲਵਿੰਦਰ ਸਿੰਘ ਸ਼ੰਮੀ, ਸ੍ਰੀ ਦਿਨੇਸ਼ ਕੁਮਾਰ, ਸ੍ਰੀ ਅਸੋਕ ਕੁਮਾਰ ਕਾਨੂੰਗੋ, ਸ੍ਰੀ ਸੁਨੀਲ ਕੁਮਾਰ, ਸ: ਕੁਲਜੀਤ ਸਿੰਘ, ਸ: ਪਰਸਨ ਸਿੰਘ ਵੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।