ਦਿੱਲੀ ਕਟੜਾ ਐਕਸਪ੍ਰੈਸ ਵੇ ਵਿੱਚ ਅੰਮ੍ਰਿਤਸਰ ਨੂੰ ਸ਼ਾਮਿਲ ਕਰਨ ਤੇ ਔਜਲਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪੁੱਜੇ ਦਰਬਾਰ ਸਾਹਿਬ ।
May 23rd, 2020 | Post by :- | 110 Views
ਦਿੱਲੀ – ਕੱਟੜਾ ਐਕਸਪ੍ਰੇ ਦੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਸ: ਔਜਲਾ  ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪੁੱਜੇ ਸ੍ਰੀ ਦਰਬਾਰ ਸਾਹਿਬ
ਅੰਮ੍ਰਿਤਸਰ 23 ਮਈ (ਕੁਲਜੀਤ ਸਿੰਘ )—-
ਅੱਜ ਸ: ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲ-ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਜਿਥੇ ਉਨਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ।
ਸ: ਔਜਲਾ ਨੇ ਸਾਰੀਆਂ ਰਾਜਸੀ, ਧਾਰਮਿਕ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਦਿੱਲੀ – ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ਦੀ ਜੋਰਦਾਰ ਆਵਾਜ ਉਠਾਈ ਸੀ। ਉਨਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮੁੱਖ ਮੰਤਰੀ ਪੰਜਾਬ ਸ: ਕੈਪਟਨ  ਅਮਰਿੰਦਰ ਸਿੰਘ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸ਼ਵੇਤ ਮਲਿਕ ਮੈਂਬਰ ਰਾਜਸਭਾ ਦਾ ਧੰਨਵਾਦ ਕਰਦੇ ਹਨ। ਜਿਨਾਂ ਦੇ ਸਦਕਾ ਅੰਮ੍ਰਿਤਸਰ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਐਕਸਪ੍ਰੇ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਦੇ ਵਪਾਰ ਵਿਚ ਕਾਫ਼ੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ।
ਕੈਪਸ਼ਨ : ਸ: ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ।
=======

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।