ਪੰਜਾਬ ਸਰਕਾਰ ਦਾ ਮਿਸ਼ਨ ਫਤਹਿ ਪਾਵੇਗਾ ਕਰੋਨਾ ਵਾਇਰਸ ਨੂੰ ਮਾਤ :ਬਾਜਵਾ ।
June 2nd, 2020 | Post by :- | 63 Views

ਪੰਜਾਬ ਸਰਕਾਰ ਦਾ `ਮਿਸ਼ਨ ਫ਼ਤਿਹ` ਪਾਵੇਗਾ ਕੋਰੋਨਾ ਵਾਇਰਸ ਨੂੰ ਮਾਤ – ਤ੍ਰਿਪਤ ਬਾਜਵਾ

ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਲੋਕਾਂ ਨੂੰ ਨਾਲ ਲੈ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣਗੇ

ਬਟਾਲਾ, 2 ਜੂਨ (ਕੁਲਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸ਼ੁਰੂ ਕੀਤੇ ‘ਮਿਸ਼ਨ ਫ਼ਤਹਿ’ ਦੇ ਹਾਂ ਪੱਖੀ ਨਤੀਜੇ ਨਿਕਲਣਗੇ ਅਤੇ ਜਲਦੀ ਹੀ ਸਾਡਾ ਸੂਬਾ ਪੰਜਾਬ ਕੋਰੋਨਾ ਦੀ ਜੰਗ ਵਿੱਚ ਜੇਤੂ ਹੋ ਕੇ ਨਿਕਲੇਗਾ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ‘ਮਿਸ਼ਨ ਫਤਹਿ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।

ਸ. ਬਾਜਵਾ ਨੇ ਕਿਹਾ ਕਿ ‘ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਪੰਚਾਇਤ ਵਿਭਾਗ ਸਮੇਤ ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।

ਸ. ਬਾਜਵਾ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ। ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰਮਾਨੇ, ਮਹਾਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਇਰਸ ਦੇ ਖਤਰੇ ਨੂੰ ਪਛਾਣਨ ’ਤੇ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਗੰਭੀਰ ਖਤਰੇ ਹੁੰਦੇ ਆ ਰਹੇ ਹਨ। ਲੋਕਾਂ ਨੂੰ ਉਦਾਹਰਨ ਦੇ ਕੇ ਅਗਵਾਈ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਦੂਜਿਆਂ ਨੂੰ ਸਾਵਧਾਨੀਆਂ ਬਾਰੇ ਤੇ ਉਨਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਬਾਰੇ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਅਭਿਆਸ ਵਿੱਚ ਸਰਕਾਰ ਅਤੇ ਲੋਕਾਂ ਵਿਚਾਲੇ ਇਕ ਕੜੀ ਵਜੋਂ ਅਹਿਮ ਭੂਮਿਕਾ ਅਦਾ ਕਰਨਗੇ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਜਾਗਰੁਕ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰੇਗਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।