ਬੇਅੰਤ ਨਗਰ ਵਿਖੇ ਸਿਹਤ ਵਿਭਾਗ ਵੱਲੋਂ ਟੀਕਾਕਰਨ ਸੈਸ਼ਨ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ
June 4th, 2020 | Post by :- | 87 Views

ਬਠਿੰਡਾ, : (ਬਾਲ ਕ੍ਰਿਸ਼ਨ ਸ਼ਰਮਾ)  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ ਅਰਬਨ ਹੈਲਥ ਕੇਅਰ ਸੈਂਟਰ ਬੇਅੰਤ ਨਗਰ, ਬਠਿੰਡਾ ਵਿਖੇ ਸਿਹਤ ਵਿਭਾਗ ਵੱਲੋਂ ਟੀਕਾਕਰਨ ਸ਼ੈਸ਼ਨ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਕੈਂਪ ਦੌਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਵੱਲੋਂ ਸ਼ੋਸ਼ਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਹਾਜ਼ਰੀਨ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਉਨਾਂ ਇਸ ਮੌਕੇ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਆਪਣੇ ਆਪ ਨੂੰ ਬਚਾਉਣ ਤੇ ਇਸ ਦੀ ਲਾਗ ਨੂੰ ਅੱਗੇ ਫ਼ੈਲਣ ਤੋਂ ਰੋਕਣ ਲਈ ਤਿੰਨ ਤਰੀਕਿਆਂ ਤੇ ਅਮਲ ਕਰਨਾ ਹੋਵੇਗਾ। ਜਿਸ ਵਿੱਚ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਜਿਸ ਵਿੱਚ ਘੱਟੋ-ਘੱਟ 6 ਫੁੱਟ ਦਾ ਵਕਫਾ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਜਾਂ ਸੈਨੇਟਾਇਜ਼ ਕਰਨਾ ਹੈ।

ਉਨਾਂ ਅੱਗੇ ਦੱਸਿਆ ਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਭੀੜ ਵਾਲੀ ਥਾਂ ‘ਤੇ ਜਾਣ ਤੋਂ ਗੁਰੇਜ ਕੀਤਾ ਜਾਵੇ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਸਮੇਂ-ਸਿਰ ਅਤੇ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਕਿਉਂਕਿ ਟੀਕਾਕਰਨ ਬੱਚਿਆਂ ਨੂੰ ਜਾਨਲੇਵਾ ਬੀਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਬਿਮਾਰੀਆਂ ਵਿਰੁੱਧ ਲੜਨ ਦੀ ਤਾਕਤ ਵੀ ਪ੍ਰਦਾਨ ਕਰਦਾ ਹੈ।

ਇਸ ਮੌਕੇ ਏ.ਐਨ.ਐਮ. ਹਰਜਿੰਦਰ ਕੌਰ ਨੇ ਜੇ ਐਸ ਵਾਈ, ਮਾਤਰੂ ਵੰਦਨਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਅਤਿਵ ਮਾਤ੍ਰਿਤਵ ਅਭਿਆਨ ਅਤੇ ਸਰਬੱਤ ਸਿਹਤ ਬੀਮਾਂ ਯੋਜਨਾ ਦਾ ਲਾਭ ਲੈਣ ਬਾਰੇ ਵੀ ਕੈਂਪ ਵਿੱਚ ਸ਼ਾਮਲ ਲੋਕਾਂ ਨੂੰ ਪ੍ਰੇਰਿਤ ਕੀਤਾ। ਉਨਾਂ ਵੱਲੋਂ ਗਰਭਵਤੀ ਔਰਤਾਂ ਨੂੰ ਜਣੇਪਾ ਅਤੇ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹੀ ਕਰਵਾਉਣ ਦੀ ਸਲਾਹ ਵੀ ਦਿੱਤੀ ਗਈ। ਉਨਾਂ ਕਿਹਾ ਕਿ ਸਿਹਤ ਸਹੂਲਤਾਂ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਆਸਾ ਅਤੇ ਏ.ਐਨ.ਐਮ. ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਏ.ਐਨ.ਐਮ. ਅਮਨਦੀਪ ਕੌਰ, ਅਜੈਬ ਸਿੰਘ ਅਤੇ ਸਮੂਹ ਆਸਾ ਵਰਕਰ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।