ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ
June 6th, 2020 | Post by :- | 68 Views

ਬਠਿੰਡਾ: ( ਬਾਲ ਕ੍ਰਿਸ਼ਨ ਸ਼ਰਮਾ )ਬਠਿੰਡਾ ਦੇ ਜ਼ਿਲਾ ਮੈਜਿਸਟ੍ਰੇਟ ਸ੍ਰੀ ਬੀ ਸ੍ਰੀ ਨਿਵਾਸਨ ਆਈਏਐਸ ਨੇ ਕਿਹਾ ਹੈ ਕਿ ਜੇਕਰ ਅਸੀਂ ਕਰੋਨਾ ਤੇ ਫਤਿਹ ਹਾਸਲ ਕਰਨੀ ਹੈ ਤਾਂ ਸਾਨੂੰ ਸੁਰੱਖਿਆ ਉਪਾਵਾਂ ਦਾ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹਦਾਇਤਾਂ ਲੋਕਾਂ ਦੇ ਹਿੱਤ ਵਿਚ ਹਨ ਅਤੇ ਸਭ ਨੂੰ ਇਨਾਂ ਦਾ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਜੋ ਕੋਈ ਵੀ ਹਦਾਇਤਾਂ ਦਾ ਉਲੰਘਣ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਕੀਤੀ ਜਾਵੇਗੀ।

ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਜੁਰਮਾਨੇ ਲਗਾਏ ਜਾਣ ਦਾ ਉਪਬੰਧ ਕੀਤਾ ਗਿਆ ਹੈ।
ਕੋਵਿਡ-19 ਸੰਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਨਾਲ ਨਜਿੱਠਣ ਅਤੇ ਪੰਜਾਬ ਨੂੰ ਮਹਾਂਮਾਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ ਅਤੇ ਇਸੇ ਲਈ ਕੋਵਿਡ -19 ਦੇ ਮਰੀਜ਼ਾਂ ਦੀ ਰਿਕਵਰੀ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਹੁਣ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ‘ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ ਘਰੇਲੂ ਕੁਆਰਨਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2,000 ਰੁਪਏ, ਜਨਤਕ ਥਾਵਾਂ ‘ਤੇ ਥੁੱਕਣ ਲਈ 500 ਰੁਪਏ, ਦੁਕਾਨਾਂ / ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ 2000 ਰੁਪਏ ਅਤੇ ਆਟੋ ਰਿਕਸ਼ਾ / ਦੋਪਹੀਆ ਵਾਹਨ ਲਈ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

ਇਹ ਜੁਰਮਾਨੇ ਸਰਕਾਰ ਵੱਲੋਂ ਅਧਿਕਾਰਿਤ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।