ਜਿਲ੍ਹਾ ਮੈਜਿਸਟਰੇਟ ਵੱਲੋਂ ਕਲਰ ਟੀ ਵੀ ਚੈਨਲ ਪ੍ਰਸਾਰਿਤ ਹੁੰਦੇ ਲੜੀਵਾਰ ਰਾਮ ਸਿਆ ਕੇ ਲਵ ਕੁਸ਼ ਦਾ ਪ੍ਰਸਾਰਣ ਮੁਲਤਵੀ ਕਰਨ ਦੇ ਆਦੇਸ਼ ।
September 6th, 2019 | Post by :- | 247 Views

-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ.ਵੀ. ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਮੁਲਤਵੀ ਕਰਨ ਦੇ ਆਦੇਸ਼
-ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ
ਹੁਸ਼ਿਆਰਪੁਰ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਕਲਰ ਟੀ ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ’ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।