ਕੈਬਨਿਟ ਮੰਤਰੀ ਸੋਨੀ ਨੇ ਪਿੰਜਰਪੋਲ ਗਊਸ਼ਾਲਾ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ।
June 19th, 2020 | Post by :- | 72 Views
ਕੈਬਨਿਟ ਮੰਤਰੀ ਸੋਨੀ ਨੇ ਪਿੰਜਰਪੋਲ ਗਊਸ਼ਾਲਾ ਨੂੰ ਦਿੱਤਾ 5 ਲੱਖ ਰੁਪਏ ਦਾ ਚੈਕ
ਬੇਵਜਾ ਘਰੋਂ  ਨਿਕਲਣ ਤੋਂ ਕਰੋ ਪ੍ਰਹੇਜ
ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਜਰੂਰੀ
ਅੰਮ੍ਰਿਤਸਰ, 19 ਜੂਨ:ਕੁਲਜੀਤ ਸਿੰਘ
 ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਘਿਓ ਮੰਡੀ ਸਥਿਤ ਪਿੰਜਰਪੋਲ ਗਊਸ਼ਾਲਾ ਨੂੰ 5 ਲੱਖ ਰੁਪਏ ਦਾ ਚੈਕ ਸ਼ੈਡ ਬਣਾਉਣ ਲਈ ਦਿੱਤਾ। ਸ੍ਰੀ ਸੋਨੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਦਾਨੀ ਸੱਜਣਾ ਦੇ ਆਮਦ ਘਟੀ ਸੀ ਜਿਸ ਕਰਕੇ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਪੈਦਾ ਹੋ ਗਈ ਸੀ। ਉਨਾਂ ਦੱਸਿਆ ਕਿ ਇਸ ਸਬੰਧੀ ਗਊਸ਼ਾਲਾ ਨੂੰ ਚਾਰੇ ਦਾ ਪ੍ਰਬੰਧ ਵੀ ਕਰਕੇ ਦਿੱਤਾ ਗਿਆ ਸੀ।
 ਇਸ ਮੌਕੇ ਸ੍ਰੀ ਸੋਨੀ ਨੇ ਸਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਵਜਾ ਘਰੋਂ ਨਿਕਰਣ ਤੋਂ ਪ੍ਰਹੇਜ ਕਰਨ ਅਤੇ ਜੇਕਰ ਘਰੋਂ ਬਾਹਰ ਜਾਣਾ ਹੈ ਤਾਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਭੀੜ ਵਾਲੀਆਂ ਥਾਂਵਾਂ ਤੇ ਇਕੱਠੇ ਹੋਣ ਤੋਂ ਬਚਣਾ ਚਾਹੀਦਾ ਹੈ ਅਤੇ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਅੱਗੇ ਆ ਕੇ ਸਾਥ ਦੇਣ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲੇ• ਵਿੱਚ ਪ੍ਰਚਾਰ ਵਾਹਨ ਚਲਾਏ ਜਾ ਰਹੇ ਹਨ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਘਰ ਘਰ ਜਾ ਕੇ ਕੋਵਿਡ 19 ਮਹਾਂਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਵੱਲੋਂ ਖੁਦ ਮਾਸਕ ਤਿਆਰ ਕਰਕੇ ਪਿੰਡਾਂ ਵਿੱਚ ਵੰਡੇ ਜਾ ਰਹੇ ਹਨ।
 ਇਸ ਮੌਕੇ ਅੰਮ੍ਰਿਤਸਰ ਪਿੰਜਰਪੋਲ ਗਊਸ਼ਾਲਾ ਦੇ ਪ੍ਰਧਾਨ ਸੰਤੋਸ਼ ਗੁਪਤਾ, ਜਨਰਲ ਸਕੱਤਰ ਅਸ਼ੋਕ ਕਪੂਰ ਵੀ ਹਾਜਰ ਸਨ।
  • ———–

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।