ਘਰ ਘਰ ਨਿਗਰਾਨੀ ਮੁਹਿੰਮ ਤਹਿਤ 1558 ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਘਰ ਘਰ ਜਾ ਕੇ ਕੀਤਾ ਜਾ ਰਿਹਾ ਸਰਵੇਖਣ :ਡਿਪਟੀ ਕਮਿਸ਼ਨਰ ।
June 23rd, 2020 | Post by :- | 90 Views
“ਘਰ-ਘਰ ਨਿਗਰਾਨੀ” ਮੁਹਿੰਮ ਤਹਿਤ 1558  ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਘਰ-ਘਰ ਜਾ ਕੇ ਕੀਤਾ ਜਾ ਰਿਹਾ ਸਰਵੇਖਣ-ਡਿਪਟੀ ਕਮਿਸ਼ਨਰ
ਜ਼ਿਲੇ ਪੱਧਰ ‘ਤੇ  ਹੁਣ ਤੱਕ 3.66 ਲੱਖ  ਲੋਕਾਂ ਦਾ ਕੀਤਾ ਜਾ ਚੁੱਕਾ ਸਰਵੇ
ਸਰਵੇ ਦੌਰਾਨ ਖਾਂਸੀ, ਬੁਖਾਰ ਦੇ ਲੱਛਣ ਜਾਣ ‘ਤੇ ਕੀਤਾ ਜਾਵੇਗਾ ਕੋਰੋਨਾ ਟੈੱਸਟ-ਸਿਵਲ ਸਰਜਨ
ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਾਧਾਨੀਆਂ ਦੀ ਕਰਨ ਪਾਲਣਾ
ਅੰਮ੍ਰਿਤਸਰ, 23 ਜੂਨ :ਕੁਲਜੀਤ ਸਿੰਘ
“ਮਿਸ਼ਨ ਫਤਿਹ“ ਅਧੀਨ “ਘਰ-ਘਰ ਨਿਗਰਾਨੀ” ਮੁਹਿੰਮ ਤਹਿਤ ਮੋਬਾਇਲ ਐੱਪ ਰਾਹੀਂ ਜ਼ਿਲਾ ਅੰਮ੍ਰਿਤਸਰ  ਦੀਆਂ 1558 ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਸਮਾਰਟ ਫੋਨ ਰਾਹੀਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਪੱਧਰ ‘ਤੇ 3.66 ਲੱਖ ਲੋਕਾਂ ਦਾ ਸਰਵੇ ਕੀਤਾ ਜਾ ਚੁੱਕਿਆ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਸਰਵੇ ਦੌਰਾਨ ਵੱਡੀ ਗਿਣਤੀ ਵਿਚ ਲੋਕੀ ਠੀਕ ਪਾਏ ਗਏ ਹਨ ਅਤੇ 1370 ਲੋਕਾਂ ਨੂੰ ਬੁਖ਼ਾਰ ਅਤੇ ਖ਼ਾਸੀ ਦੇ ਲੱਛਣ ਪਾਏ ਗਏ। ਉਹਨਾਂ ਦੱਸਿਆ ਹੁਣ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੀਆਂ ਸਾਰੀਆਂ 85 ਵਾਰਡਾਂ ਵਿਚ ਸਰਵੇ ਕੀਤਾ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਫਲੂ ਕਾਰਨਰ ‘ਤੇ ਜਿੰਨੇ ਵੀ ਮਰੀਜ਼ ਆਉਂਦੇ ਹਨ, ਉਨਾਂ ਦੇ ਨਾਲ ਆਏ ਵਿਅਕਤੀਆਂ ਦੀ ਵੀ ਸਕਰੀਨਿੰਗ ਕੀਤੀ ਜਾਵੇ। ਉਨਾਂ ਕਿਹਾ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ, ਕੁਆਰੰਟੀਨ ਕੀਤੇ ਗਏ ਵਿਅਕਤੀਆਂ, ਟ੍ਰੈਵਲਰਸ ਆਦਿ ਦੇ ਫੋਨਾਂ ‘ਤੇ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਸੰਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਡਾ: ਜੁਗਲ ਕਿਸ਼ੋਰ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਪਹਿਲਾ ਤੋਂ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਜਿੰਨਾਂ ਵਿੱਚ ਖਾਸੀ, ਬੁਖਾਰ ਦੇ ਲੱਛਣ ਪਾਏ ਜਾਂਦੇ ਹਨ, ਉਨਾਂ ਦਾ ਕੋਰੋਨਾ ਟੈੱਸਟ ਕੀਤੇ ਜਾਣਗੇ। ਉਨਾਂ ਕਿਹਾ ਕਿ ਆਸ਼ਾ ਵਰਕਰਾਂ  ਵੱਲੋਂ ਹਾਊਸ-ਟੂ-ਹਾਊਸ ਸਰਵੇ ਦੌਰਾਨ ਜੇਕਰ ਕੋਈ ਵੀ ਵਿਅਕਤੀ ਦੂਸਰੇ ਸ਼ਹਿਰ ਜਾਂ ਸੂਬੇ ਤੋਂ ਪਿੰਡ ਦੀ ਹੱਦ ਪਾਰ ਕਰ ਕੇ ਅੰਦਰ ਦਾਖ਼ਲ ਹੋਇਆ ਹੈ, ਤਾਂ ਉਸ ਦੀ ਤੁਰੰਤ ਪਹਿਚਾਣ ਹੋ ਸਕੇਗੀ।ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਕਰੋਨਾ ਮਹਾਮਾਰੀ ਤੋ ਬੱਚਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ,ਜਿਸ ਤਹਿਤ ਲੋਕਾਂ ਨੂੰ ਇਸ ਮਹਾਮਾਰੀ ਤੋ ਬੱਚਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪੂਰੀ ਤਰਾ ਪਾਲਣਾ ਕਰਨ।
ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਫੀਲਡ ਵਿਚ ਤਾਇਨਾਤ ਟੀਮਾਂ ਲੋਕਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਣ ਕਿ ਬਾਹਰੋਂ ਆਏ ਵਿਅਕਤੀ ਦੀ ਸੂਚਨਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨੂੰ ਦਿੱਤੀ ਜਾਵੇ, ਤਾਂ ਜੋ ਉਸ ਦਾ ਮੁਆਇਨਾ ਕੀਤਾ ਜਾ ਸਕੇ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਬਾਹਰ ਦੇ ਸੂਬੇ, ਸ਼ਹਿਰ ਜਾਂ ਵਿਦੇਸ਼ ਤੋਂ ਆਏ ਵਿਅਕਤੀ ਨੂੰ 14 ਦਿਨ ਲਈ ਕੁਆਰੰਟਾਈਨ ਕੀਤਾ ਜਾਣਾ ਜ਼ਰੂਰੀ ਹੈ। ਜੇਕਰ ਲੱਛਣ ਆਉਣ ‘ਤੇ ਸੈਂਪਲ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਸ ਨੂੰ  ਹਸਪਤਾਲਾਂ ਵਿਚ ਬਣਾਏ ਗਏ  ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਵੇਗਾ।
ਡਾ: ਰਮੇਸ਼ ਪਾਲ ਜ਼ਿਲਾ ਟੀਕਾਕਰਣ ਅਫਸਰ -ਕਮ-ਨੋਡਲ ਅਫਸਰ ਸਰਵੀਲੈਸ ਨੈ ਦੱਸਿਆ ਕਿ ਮੈਡੀਕਲ ਅਫ਼ਸਰਾਂ ਨੂੰ ਬਲਾਕਾਂ ਵਿਚ ਲੋਕਾਂ ਨੂੰ ਕੋਰੋਨਾ ਜਾਗਰੂਕਤਾ ਹਿੱਤ ਪੈਂਫਲਿਟ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਅਪੀਲ ਦੇ ਪੋਸਟਰ ਵੀ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ  ਆਸ਼ਾ ਵਰਕਰਾਂ  ਨੂੰ ਘਰ-ਘਰ ਸਰਵੇ ਕਰਨ ਦੌਰਾਨ ਸਰਕਾਰ ਦੁਆਰਾ ਬਣਦਾ ਭੱਤਾ ਦਿੱਤਾ ਜਾਵੇਗਾ ।
—————

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।