ਆਮ।ਆਦਮੀ ਪਾਰਟੀ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦਾ ਫੂਕਿਆ ਪੁਤਲਾ ।
June 30th, 2020 | Post by :- | 439 Views
*ਆਮ ਆਦਮੀ ਪਾਰਟੀ ਨੇ ਅਕਾਲੀ ਭਾਜਪਾ ਗਠਜੋੜ ਦੀ ਕੁਰਸੀ ਬਚਾਓ ਲੋਕ ਮਾਰੂ ਰਾਜਨੀਤੀ ਖਿਲਾਫ ਆਵਾਜ਼ ਬੁਲੰਦ ਕੀਤੀ।*
*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।*
ਜੰਡਿਆਲਾ ਗੁਰੂ ਕੁਲਜੀਤ ਸਿੰਘ
ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ ‘ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ .ਜੰਡਿਆਲਾ ਗੁਰੂ  ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਮਹਿਤਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ।
ਆਮ ਆਦਮੀ ਪਾਰਟੀ ਹਲਕਾ ਜੰਡਿਆਲਾ  ਗੁਰੂ  ਦੇ ਇੰਚਾਰਜ ਹਰਭਜਨ  ਸਿੰਘ  ETO ਦੁਆਰਾ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਕੀ ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ। ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ, ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ ‘ਆਪ’ ਵੱਲੋਂ ਉਨ੍ਹਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ।
ਹਰਭਜਨ  ਸਿੰਘ  ETO ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖੜੇ ਕੀਤੇ, ਕਿਉਂਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਸੂਬੇਦਾਰ  ਸੋਨਾਖ  ਸਿੰਘ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ।
ਡਾਕਟਰ  ਗੁਰਵਿੰਦਰ  ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ।
ਸਰਬਜੀਤ  ਸਿੰਘ  ਡਿਮਪੀ  ਨੇ ਕਿਹਾ ਕਿ ਇਨਾਂ ਮੋਦੀ ਸਰਕਾਰ ਦੇ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ‘ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀਸਰਬਜੀਤ  ਸਿੰਘ  ਡਿਮਪੀ  ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿੱਚ ਆਮ ਆਦਮੀ ਪਾਰਟੀ ‘‘ਪ੍ਰਾਈਵੇਟ ਮੈਂਬਰ ਬਿੱਲ’’ ਲਿਆਏਗੀ, ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦੀ ਸਪੋਰਟ ਕਰਨ।
ਇਸ ਮੌਕੇ ਕਾਬੁਲ  ਸਿੰਘ  ਬੁੱਟਰ ਅਵਤਾਰ  ਸਿੰਘ  ਦਬੁਰਜੀ  ਸੂਬਾ  ਸਿੰਘ  ਦਬੁਰਜੀ  ਸਕੱਤਰ  ਸਿੰਘ  ਵਡਾਲਾ  ਜੌਹਲ  ਕਰਨੈਲ  ਸਿੰਘ  ਬੁੱਟਰ ਖੁਰਦ ਮਾਸਟਰ  ਰਘਬੀਰ  ਸਿੰਘ ਡੇਹਰੀਵਾਲ ਨਵਰਾਜ  ਸਿੰਘ  ਵਡਾਲਾ  ਜੌਹਲ  ਬੁੱਧ  ਸਿੰਘ  ਰਾਣਾ  ਕਾਲਾ  ਰਣਜੀਤ  ਸਿੰਘ  ਵਡਾਲਾ  ਜੌਹਲ ਨਛੱਤਰ  ਸਿੰਘ ਵਡਾਲਾ ਜੌਹਲ  ਜਸਵੰਤ  ਸਿੰਘ ਸੈਦੋਕੇ  ਕਰਤਾਰ  ਸਿੰਘ  ਦਬੁਰਜੀ  ਅਵਤਾਰ  ਸਿੰਘ  ਦਬੁਰਜੀ ਕਪਤਾਨ ਸਿੰਘ ਸੈਦੋਕੇ ਜੋਬਨਜੋਤ  ਸਿੰਘ ਸੈਦੋਕੇ ਸਰਮੁਖ ਸਿੰਘ  ਸੈਦੋਕੇ ਸਰਬਜੀਤ  ਸਿੰਘ  ਸੈਦੋਕੇ  ਭਗਵਾਨ  ਸਿੰਘ ਰਾਜਧਨ  ਗੁਰਬਖਸ਼  ਸਿੰਘ  ਰਾਜਧਨ  ਨਿਰੰਜਨ  ਸਿੰਘ  ਸੈਦੋਕੇ  ਬਿਕਰਮ ਸਿੰਘ  ਸੈਦੋਕੇ  ਗੁਰਜੀਤ  ਸਿੰਘ ਸੈਦੋਕੇ  ਲਵਪ੍ਰੀਤ  ਸਿੰਘ ਸੈਦੋਕੇ ਪ੍ਰੇਮ  ਸਿੰਘ  ਵਡਾਲਾ  ਜੌਹਲ  ਪਰਮਪਾਲ  ਸਿੰਘ ਮਹਿਤਾ  ਚੌਕ ਜਸਕਰਨ ਸਿੰਘ  ਮਹਿਤਾ  ਚੌਕ ਜੋਬਨ ਸਿੰਘ  ਮਹਿਤਾ ਹਾਜ਼ਰ ਸਨ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review