ਵਿਕਾਸ ਕਾਰਜਾਂ ਨੂੰ ਲੋਕਾ ਨੇ ਪਾਈ ਵੋਟ : ਨਰੈਣਗੜ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਸੀਟਾਂ ਟਾਂਗਰਾ ਜ਼ੋਨ ਤੋਂ ਬੀਬੀ ਅਮਰਜੀਤ ਕੌਰ ਅਤੇ ਬੀਬੀ ਰਣਜੀਤ ਕੌਰ ਨੇ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਪਾਰਟੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਝੋਲੀ ਪਾਈਆਂ ਗਈਆਂ ਹਨ ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਸੁਖਵਿੰਦਰ ਸਿੰਘ ਨਰੈਣਗੜ ਨੇ ਕੈਬਨਿਟ ਮੰਤਰੀ ਈਟੂਓ ਦਾ ਧੰਨਵਾਦ ਕਰਦਿਆਂ ਗੱਲਬਾਤ ਮੌਕੇ ਕੀਤਾ। ਉੱਨਾਂ ਕਿਹਾ ਕਿ ਲੋਕਾਂ ਵੱਲੋਂ ਕੈਬਨਿਟ ਮੰਤਰੀ ਵੱਲੋ ਕੀਤੇ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਨੂੰ ਮੁਖ ਰੱਖਦੇ ਹੋਏ ਅਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਹੈ। ਤਾਂ ਹੀ ਉਹ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਜੇਤੂ ਰਹੇ ਹਨ। ਅਤੇ ਹੁਣ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ । ਇਸ ਮੌਕੇ ਮੈਂਬਰ ਪੰਚਾਇਤ ਗੁਰਪਾਲ ਸਿੰਘ, ਹਰਦੀਪ ਸਿੰਘ , ਅਮੋਲਕਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ , ਸਰਬਜੀਤ ਸਿੰਘ , ਨਿਰਮਲ ਸਿੰਘ, ਰਣਜੀਤ ਸਿੰਘ, ਬਚਿੱਤਰ ਸਿੰਘ, ਸੁਖਦੇਵ ਸਿੰਘ , ਬਲਜਿੰਦਰ ਸਿੰਘ , ਸੁਖਦੇਵ ਸਿੰਘ ਆਦਿ ਹਾਜ਼ਰ ਸਨ ।
ਕੈਪਸਨ




