ਹਲਕਾ ਇੰਚਾਰਜ ਮਲਕੀਤ ਸਿੰਘ ਏ ਆਰ ਦੀ ਅਗਵਾਈ ਹੇਠ ਕੀਤਾ ਰੋਸ਼ ਪ੍ਰਦਰਸ਼ਨ ।
July 7th, 2020 | Post by :- | 121 Views
ਹਲਕਾ ਇੰਚਾਰਜ ਮਲਕੀਤ ਸਿੰਘ ਏ ਆਰ ਦੀ ਅਗਵਾਈ ਹੇਠ ਕੀਤਾ ਰੋਸ਼ ਪ੍ਰਦਰਸ਼ਨ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਅੱਜ ਪਿੰਡ ਮੇਹਰਬਾਨਪੁਰਾ ਜੀ ਟੀ ਰੋਡ ਵਿੱਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਮਲਕੀਤ ਸਿੰਘ ਏ ਆਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟਣ ,ਭਾਰੀ ਬਿੱਜਲੀ ਦੇ ਬਿੱਲਾ ਅਤੇ ਤੇਲ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਸੁਰਿੰਦਰਪਾਲ ਸਿੰਘ ਵੱਲੋਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾਧੜੀ ਕਰ ਰਹੀ ਹੈ ।ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਿਨਾਂ ਜਾਂਚ ਕੀਤੀਆਂ ਹੀ ਕੱਟ ਦਿੱਤੇ ਗਏ ਹਨ ,ਜਿਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਗਰੀਬ ਲਾਭਪਾਤਰੀ 2 ਰੁਪਏ ਕਿੱਲੋ ਵਾਲੀ ਕਣਕ ਅਤੇ ਕੇਂਦਰ ਵੱਲੋਂ ਭੇਜੀ ਗਈ ਮੁਫ਼ਤ ਕਣਕ ਅਤੇ ਦਾਲ ਲੈਣ ਤੋਂ ਵਾਂਝੇ ਰਹਿ ਗਏ ਹਨ ।ਇਸਦਾ ਸੱਭ ਤੋਂ ਵੱਡਾ ਕਾਰਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕੀਤੀ ਘਪਲੇਬਾਜ਼ੀ ਹੈ। ਇਸ ਧਰਨੇ ਵਿੱਚ ਸਤਨਾਮ ਸਿੰਘ ਸਰਪੰਚ ਤਲਵੰਡੀ ਡੋਗਰਾ ,ਅਮਰਜੀਤ ਸਿੰਘ ਮੈਂਬਰ ਬਲਾਕ ਸਮਿਤੀ ,,ਕੁਲਦੀਪ ਸਿੰਘ ਸਰਪੰਚ ਨਵੀਂ ਤਲਵੰਡੀ ,ਜਸਬੀਰ ਸਿੰਘ ਰਾਜੂ ,ਪ੍ਰਗਟ ਸਿੰਘ ਮਿਹੋਕਾ ,ਕਾਬਲ ਸਿੰਘ ,ਸੁਖਵਿੰਦਰ ਕੌਰ ਸਾਬਕਾ ਸਰਪੰਚ ਵਡਾਲੀ ਡੋਗਰਾ ,ਅਮਰਬੀਰ ,ਮੇਜਰ ਸਿੰਘ ,ਅਤੇ ਹੋਰ ਹਾਜ਼ਿਰ ਸਨ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।