ਕਰੋਨਾ ਮਿਸ਼ਨ ਦੇ ਤਹਿਤ ਖੇਡ ਵਿਭਾਗ ਦੇ ਖਿਡਾਰੀਆਂ ਤੇ ਕੋਚਾਂ ਨੇ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਘਰ ਘਰ ਦਿੱਤੀ ਦਸਤਕ ।
July 9th, 2020 | Post by :- | 132 Views
ਕਰੋਨਾ ਮਿਸ਼ਨ ਤਹਿਤ ਖੇਡ ਵਿਭਾਗ ਦੇ ਖਿਡਾਰੀਆਂ ਤੇ ਕੋਚਾਂ ਨੇ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਘਰ ਘਰ ਦਿੱਤੀ  ਦਸਤਕ
ਸਾਵਧਾਨੀਆਂ ਅਪਣਾ ਕੇ ਹੀ ਮਹਾਂਮਾਰੀ ਤੇ ਪਾਇਆ ਜਾ ਸਕਦਾ ਕਾਬੂ
ਅੰਮ੍ਰਿਤਸਰ, 9 ਜੁਲਾਈ:ਕੁਲਜੀਤ ਸਿੰਘ
 ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਮਿਸ਼ਨ ਫਤਿਹ ਦੇ ਨਾਲ ਨਾਲ ਹੀ ਅਸੀਂ ਆਪਣੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
 ਇਸ ਸਬੰੇਧੀ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚਾਂ ਵੱਲੋਂ ਜਿਲੇ ਦੇ ਵੱਖ ਵੱਖ ਸਥਾਨਾਂ ਜਿਵੇਂ ਕੋਹਾਲੀ, ਆਬਾਦੀ ਘਨੂੰਪੁਰ ਕਾਲੇ, ਕੋਟ ਖਾਲਸਾ, ਰਈਆ, ਜੰਡਿਆਲਾ ਗੁਰੂ, ਖਾਪੜਖੇੜੀ, ਬਾਬਾ ਜੀਵਨ ਸਿੰਘ ਕਲੋਨੀ ਅਤੇ ਹੋਰ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਗਿਆ। ਉਨਾਂ ਦੱਸਿਆ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘੱਟੋ ਘੱਟ 2 ਗਜ ਦੀ ਦੂਰੀ ਬਣਾ ਕੇ ਰੱਖਣ ਤੇ ਬੇਵਜਾ ਘਰ ਤੋਂ ਬਾਹਰ ਨਾ ਨਿਕਲਣ। ਉਨਾਂ ਦੱਸਿਆ ਕਿ ਇਨ੍ਰਾਂ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਮਿਸ਼ਨ ਫਤਿਹ ਨੂੰ ਹਾਸਲ ਕਰ ਸਕਦੇ ਹਾਂ। ਸ੍ਰ ਰਿਆੜ ਨੇ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਅਤੇ ਮਿਸ਼ਨ ਫਤਿਹ ਤਹਿਤ ਜਾਰੀ ਪੈਂਫਲਿਟਾਂ ਦੀ ਵੰਡ ਵੀ ਕੀਤੀ ਗਈ।
ਸ੍ਰ ਰਿਆੜ  ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਲੋਕਾਂ ਨੂੰ ਸੰਤੁਲਿਤ ਆਹਾਰ ਲੈਣ ਸਬੰਧੀ ਵੀ ਜਾਣਕਾਰੀ ਮੁਹੱਈਆ ਕੀਤੀ ਗਈ। ਉਨਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੋਵੇਗਾ ਤਾਂ ਹੀ ਅਸੀਂ ਬਿਮਾਰੀ ਦਾ ਮੁਕਾਬਲਾ ਕਰ ਸਕਾਂਗੇ।  ਉਨਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਖੇਡ ਵਿਭਾਗ ਦੀ ਕੋਚ ਸਵਿਤਾ ਕੁਮਾਰੀ, ਰਾਜਬੀਰ ਕੋਰ, ਕੁਲਦੀਪ ਕੋਰ, ਨੀਤੂ ਬਾਲਾ, ਰਜਨੀ ਸੈਣੀ, ਕਰਨ ਸ਼ਰਮਾ, ਜਸਵੰਤ ਸਿੰਘ, ਕਰਮਜੀਤ ਸਿੰਘ, ਪਦਾਰਥ ਸਿੰਘ ਅਤੇ ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਘਰ ਘਰ ਜਾ ਕੇ ਦਸਤਕ ਦਿੱਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।