ਹੁਣ ਤੱਕ ਜ਼ਿਲੇ ਅੰਦਰ 128 ਵਿਅਕਤੀ ਕਰੋਨਾ ਨੂੰ ਪਾ ਚੁੱਕੇ ਹਨ ਮਾਤ-ਡਿਪਟੀ ਕਮਿਸ਼ਨਰ
July 13th, 2020 | Post by :- | 51 Views

ਜ਼ਿਲੇ ਨਾਲ ਸਬੰਧਤ ਐਕਟਿਵ ਕੇਸ 150
ਬਠਿੰਡਾ, 13 ਜੁਲਾਈ :. ਬਾਲ  ਕ੍ਰਿਸ਼ਨ ਸ਼ਰਮਾ  ਜ਼ਿਲੇ ਅੰਦਰ ਹੁਣ ਤੱਕ 128 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਭਾਵੇਂ ਜ਼ਿਲੇ ਅੰਦਰ ਕੁੱਲ ਐਕਟਿਵ ਕੇਸਾਂ ਦੀ ਗਿਣਤੀ 208 ਹੈ ਪਰ ਬਠਿੰਡਾ ਜ਼ਿਲੇ ਨਾਲ ਸਬੰਧਤ ਸਿਰਫ਼ 150 ਐਕਟਿਵ ਕੇਸ ਹੀ ਹਨ, ਜਦਕਿ ਬਾਕੀ 58 ਕੇਸ ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਵਾਇਰਸ ਇੱਕ ਛੂਤ-ਛਾਤ ਦੀ ਬਿਮਾਰੀ ਹੈ ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦੀ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਤੋਂ ਬਚਾਓ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਕੀਤਾ ਜਾਵੇ।
ਇਸ ਸਬੰਧੀ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਹੋਰ ਦੱਸਿਆ ਕਿ ਸੋਮਵਾਰ ਨੂੰ ਕਰੋਨਾ ਵਾਇਰਸ ਨਾਲ ਸਬੰਧਤ 9 ਹੋਰ ਨਵੇਂ ਵਿਅਕਤੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ, ਜਿਨਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਇਲਾਜ ਲਈ ਦਾਖ਼ਲ ਕੀਤਾ ਜਾ ਰਿਹਾ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।