ਜਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ :ਮੁੱਖ ਖੇਤੀਬਾੜੀ ਅਫ਼ਸਰ ।
July 16th, 2020 | Post by :- | 414 Views
ਜਿਲੇ ਅੰਦਰ ਯੂਰੀਆ ਖਾਦ ਦੀ ਕੋਈ ਕਮੀ ਨਹੀ: ਮੁੱਖ ਖੇਤੀਬਾੜੀ ਅਫਸਰ
ਮਿਸਨ ਫਤਿਹ ਤਹਿਤ ਖੇਤੀਬਾੜੀ ਵਿਭਾਗ ਪਿੰਡ ਪਿੰਡ  ਜਾ ਕੇ ਕਿਸਾਨਾ ਨੂੰ ਕਰ ਰਿਹਾ ਜਾਗੂਰਕ
ਅੰਮ੍ਰਿਤਸਰ 16 ਜੁਲਾਈ:ਕੁਲਜੀਤ ਸਿੰਘ
                    ਕੁਝ ਕਿਸਾਨਾਂ ਵੱਲੋਂ ਖਾਦ ਦਾ ਭੰਡਾਰ ਕਰਨ  ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਜਿਲੇ ਅੰਦਰ ਯੂਰੀਆ ਖਾਦ ਦੀ ਕੋਈ ਸ਼ਾਰਟੇਜ ਨਹੀ ਹੈ ਕਿਉਂਕਿ ਵੱਖ-ਵੱਖ ਕੰਪਨੀਆਂ ਦੇ ਖਾਦ ਯੂਨਿਟਾਂ ਤੋਂ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਇਸ ਲਈ ਕਿਸਾਨਾਂ ਨੂੰ ਚਿੰਤਤ ਹੋਣ ਦੀ ਜਰੂਰਤ ਨਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਦਿਆਲ ਸਿੰਘ ਬੱਲ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਕਿਸਾਨਾਂ ਨੇ ਇਹਨਾਂ ਅਫਵਾਹਾਂ ਵਿੱਚ ਆ ਕੇ ਖਾਦ ਦੀ ਸਟੋਰੇਜ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ ਦੀ ਸਟੋਰੇਜ ਹਰਗਿਜ ਨਾ ਕੀਤੀ ਜਾਵੇ ਸਿਰਫ ਲੋੜ ਅਨੁਸਾਰ ਹੀ ਖਾਦ ਦੀ ਖਰੀਦ ਕੀਤੀ ਜਾਵੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਜਿਲੇ ਅੰਦਰ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ-ਨਾਲ ਉਹਨਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਤਾੜਨਾਂ ਕੀਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਕਿਸਾਨ ਦੀ ਮੰਗ ਤੋਂ ਬਿਨਾਂ ਕਿਸੇ ਵੀ ਕਿਸਮ ਦੀ ਦਵਾਈ ਜਬਰਦਸਤੀ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨ ਵੀਰਾਂ ਨੂੰ ਬਲੈਕਮੇਲ ਕਰਦਾ ਹੈ ਤਾਂ ਇਸਦੀ ਸੂਚਨਾਂ ਤੁਰੰਤ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ। ਅਜਿਹੇ ਖਾਦ ਵਿਕਰੇਤਾਵਾਂ ਖਿਲਾਫ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ: ਬੱਲ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ  ਪਿੰਡ ਪਿੰਡ  ਜਾ ਕੇ ਕਿਸਾਨਾਂ ਨੂੰ ਕੋਵਿਡ-19 ਮਹਾਮਾਰੀ ਤੋ ਜਾਗਰੂਕ ਕਰ ਰਹੇ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ । ਡਾ: ਬੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬ ਕੀਤਾ ਜਾ ਸਕਦਾ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।