ਨਹਿਰੂ ਯੁਵਾ ਕੇਂਦਰ ਨੇ ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਉਣ ਲੋਕਾਂ ਨੂੰ ਕੀਤਾ ਜਾਗਰੂਕ
July 17th, 2020 | Post by :- | 52 Views

 

ਅੰਮ੍ਰਿਤਸਰ, 17 ਜੁਲਾਈ:( ਮਨਬੀਰ ਸਿੰਘ ਧੂਲਕਾ)ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਕਲੀਨ ਵਿਲੇਜ ਤੇ ਗਰੀਨ ਵਿਲੇਜ ਅਭਿਆਨ ਦੇ ਤਹਿਤ ਪਿੰਡਾਂ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਮੈਡਮ ਅਕਾਂਸ਼ਾਂ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਦੱਸਿਆ ਕਿ ਵੱਖ ਵੱਖ ਯੁਵਾ ਮੰਡਲਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਰਕਰਾਂ ਵੱਲੋਂ ਬਲਾਕ, ਅਟਾਰੀ, ਚੋਗਾਵਾਂ, ਮਜੀਠਾ ਅਤੇ ਤਰਸਿੱਕਾ ਵਿਖੇ ਪੌਦੇ ਲਗਾਏ ਗਏ ਹਨ ਅਤੇ ਲੋਕਾਂ ਨੂੰ ਵੀ ਜਿਆਦਾ ਤੋਂ ਜਿਆਦਾ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਵੀ ਪੌਦਿਆਂ ਦੀ ਮਹੱਤਤਾ ਅਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਜਾਗਰੂਕ ਕੀਤਾ ਗਿਆ ਹੈ।

ਮੈਡਮ ਅਕਾਂਸ਼ਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕਰੋਨਾ ਵਾਇਰਸ ਦੇ ਬਚਾਓ ਲਈ ਸਾਰੇ ਦਿਸ਼ਾਂ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ ਅਤੇ ਲੋਕਾਂ ਨੂੰ ਮਾਸਕ ਪਹਿਨਣ, ਸਮੇਂ ਸਮੇਂ ਹੱਥ ਧੋਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰਾਂ ਵੱਲੋਂ ਪਿੰਡ ਪਿੰਡ ਵਿੱਚ ਜਾ ਕੇ ਪੌਦਿਆਂ ਦੀ ਕਰੋਗੇ ਰੱਖਿਆ ਤਾਂ ਹੀ ਜੀਵਨ ਬਣੇਗਾ ਅੱਛਾ ਦਾ ਨਾਅਰਾ ਵੀ ਦਿੱਤਾ ਗਿਆ ਹੈ। ਮੈਡਮ ਅਕਾਂਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਾਲੰਟਰੀਅਰਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਪਿੰਡ ਪਿੰਡ ਜਾ ਸਕੇ ਲੋਕਾਂ ਨੂੰ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।

————

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।