ਪਿੰਡ ਮੇਹਰਬਾਨਪੁਰਾ ਵਿੱਚ ਸੈਂਕੜੇ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਪ ਵਿੱਚ ਸ਼ਾਮਿਲ ।
July 19th, 2020 | Post by :- | 114 Views

 

 

 

 

 

ਪਿੰਡ ਮੇਹਰਬਾਨਪੂਰਾ ਵਿੱਚ ਸੈਂਕੜੇ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਜੰਡਿਆਲਾ ਗੁਰੂ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ। ਸੈਂਕੜੇ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਛੱਡ ਕੇ ਆਪ ਚ ਹੋਏ ਸ਼ਾਮਿਲ।
ਅੱਜ ਆਮ ਆਦਮੀ ਪਾਰਟੀ ਨੂੰ ਜੰਡਿਆਲਾ ਗੁਰੂ ਵਿਖੇ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਪਿੰਡ ਮੇਹਰਬਾਨ ਪੁਰ ਦੇ ਸੈਂਕੜੇ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਹਲਕਾ ਇੰਚਾਰਜ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈਟੀਓ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਏ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ਼ਾਮਿਲ ਹੋਏ ਪਰਿਵਾਰਾਂ ਵਿੱਚ ਖਜਾਨ ਸਿੰਘ ਦੀਵਾਨ ਸਿੰਘ ਸੁੱਖਾ ਸਿੰਘ ਨਾਨਕ ਸਿੰਘ ਸਾਬਕਾ ਮੈਂਬਰ ਪੰਚਾਇਤ ਮੇਹਰਬਾਨ ਪੁਰ ਮੰਗਲ ਸਿੰਘ ਜਗੀਰ ਸਿੰਘ ਆਦਿ ਹਾਜ਼ਿਰ ਸਨ। ਇਸ ਸਮੇਂ ਸੂਬੇਦਾਰ ਸਨਾਕ ਸਿੰਘ ਮੀਤ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿੱਚ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿੱਚ ਪਾਰਟੀ ਵੱਡੀ ਜਿੱਤ ਦਰਜ਼ ਕਰੇਗੀ ।ਇਸ ਸਮੇਂ ਰਣਜੀਤ ਸਿੰਘ ਮੈਂਬਰ ਪੰਚਾਇਤ ਵਡਾਲਾ ਜੌਹਲ ਗੁਰਬਖਸ਼ ਸਿੰਘ ਮੇਹਰਬਾਨ ਪੁਰ ਸਤਿੰਦਰ ਸਿੰਘ ਸੁਖਵਿੰਦਰ ਸਿੰਘ ਹਰਸ਼ ਜੀਤ ਸਿੰਘ ਆਦਿ ਹਾਜ਼ਿਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।