50 ਲੱਖ ਦੀ ਲਾਗਤ ਨਾਲ ਬਣੇਗਾ ਨਵਾਂ ਪਾਰਕ ।
July 20th, 2020 | Post by :- | 101 Views

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿੱਚ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਦੇ ਪਾਇਪਾਂ ਦੇ ਕੰਮ ਕੀਤੀ ਸ਼ੁਰੂਆਤ

50 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਪਾਰਕ

15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈਲ ਦੇ ਕੰਮ ਦਾ ਕੀਤਾ ਉੋਦਘਾਟਨ

ਕੌਂਸਲਰ ਕੋਵਿਡ 19 ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਨਿਭਾ ਸਕਦੇ ਹਨ ਮੋਹਰੀ ਭੂਮਿਕਾ

ਅੰਮ੍ਰਿਤਸਰ, 20 ਜੁਲਾਈ:ਕੁਲਜੀਤ ਸਿੰਘ

ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ। ਇਸ ਮੌਕੇ ਸ੍ਰੀ ਸੋਨੀ ਨੇ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਸ੍ਰੀ ਸੋਨੀ ਨੇ ਦੱਸਿਆ ਕਿ ਪੂਰੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਮਿਆਰੀ ਪਾਇਪਾਂ ਪਾਈਆਂ ਜਾਣਗੀਆਂ ਅਤੇ ਇਸ ਉਪਰ ਕਰੋੜਾਂ ਰੁਪਏ ਦੀ ਲਾਗਤ ਆਵੇਗੀ।

ਇਸ ਤੋਂ ਪਹਿਲਾਂ ਸੀ੍ਰ ਸੋਨੀ ਵੱਲੋਂ ਪਿੰਡ ਫਤਾਹਪੁਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਿਊਬਵੈਲ ਦੇ ਕੰਮ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਕਾਫੀ ਚਿਰ ਤੋਂ ਲੋਕਾਂ ਦੀ ਮੰਗ ਸੀ ਕਿ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ। ਸ੍ਰੀ ਸੋਨੀ ਨੇ ਦੱਿਸਆ ਕਿ ਇਸ ਪਿੰਡ ਵਿੱਚ 50 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ। ਉਨਾਂ ਕਿਹਾ ਕਿ ਇਸ ਪਿੰਡ ਵਿੱਚ ਗਲੀਆਂ-ਨਾਲੀਆਂ, ਸਕੂਲ ਦੀ ਇਮਾਰਤ ਅਤੇ ਨਵੀਂ ਡਿਸਪੈਂੋਸਰੀ ਵੀ ਬਣ ਚੁੱਕੀ ਹੈ। ਸ੍ਰੀ ਸੋਨੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਫਤਾਹਪੁਰ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਪਿੰਡ ਵਿੱਚ ਨਵਾਂ ਪਾਰਕ ਬਣਾਉਣ ਲਈ ਜਗਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਇਥੇ ਬੱਚਿਆਂ ਦੇ ਖੇਡਣ ਲਈ 50 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਪਾਰਕ ਉਸਾਰਿਆ ਜਾਵੇਗਾ।

ਕੋਵਿਡ -19 ਮਹਾਂਮਾਰੀ ਦੀ ਗੱਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਆਪੋ ਆਪਣੀਆਂ ਵਾਰਡਾਂ ਦੇ ਕੌਂਸਲਰ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਮੋਹਰੀ ਭੂਮਿਕਾ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਖੁਦ ਅੱਗੇ ਆਉਣਾ ਪਵੇਗਾ ਅਤੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉੋਣ।

ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰ ਲਖਵਿੰਦਰ ਸਿੰਘ ਲੱਖਾ, ਨਿਸ਼ਾਨ ਸਿੰਘ ਆੜਤੀ, ਕਰਤਾਰ ਸਿੰਘ ਫੌਜੀ, ਹਰਦੀਪ ਸਿੰਘ ਤੁੰਗ, ਰੋਬਿਨ ਸਿੰਘ, ਲਖਵਿੰਦਰ ਸਿੰਘ ਅਤੇ ਕੈਪਟਨ ਸਿੰਘ ਵੀ ਹਾਜ਼ਰ ਸਨ।

——-

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।