ਖੇਡ ਵਿਭਾਗ ਦੇ ਕੋਚਾਂ ਵਲੋਂ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ
July 22nd, 2020 | Post by :- | 388 Views

 

ਅੰਮ੍ਰਿਤਸਰ(ਮਨਬੀਰ ਸਿੰਘ) ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚਾਂ ਵੱਲੋਂ ਜਿਲੇ ਦੇ ਵੱਖ ਵੱਖ ਸਥਾਨਾਂ ਜਿਵੇਂ ਜੰਡਿਆਲਾ, ਗਹਿਰੀਮੰਡੀ, ਰਈਆ, ਕੋਹਾਲੀ, ਆਬਾਦੀ ਘਨੂੰਪੁਰ ਕਾਲੇ, ਕੋਟ ਖਾਲਸਾ, ਖਾਪੜਖੇੜੀ, ਬਾਬਾ ਜੀਵਨ ਸਿੰਘ ਕਲੋਨੀ ਅਤੇ ਹੋਰ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਗਿਆ। ਉਨਾਂ ਦੱਸਿਆ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘੱਟੋ ਘੱਟ 2 ਗਜ ਦੀ ਦੂਰੀ ਬਣਾ ਕੇ ਰੱਖਣ ਤੇ ਬੇਵਜਾ ਘਰ ਤੋਂ ਬਾਹਰ ਨਾ ਨਿਕਲਣ। ਉਨਾਂ ਦੱਸਿਆ ਕਿ ਇਨ੍ਰਾਂ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਮਿਸ਼ਨ ਫਤਿਹ ਨੂੰ ਹਾਸਲ ਕਰ ਸਕਦੇ ਹਾਂ। ਸ੍ਰ ਰਿਆੜ ਨੇ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਅਤੇ ਮਿਸ਼ਨ ਫਤਿਹ ਤਹਿਤ ਜਾਰੀ ਪੈਂਫਲਿਟਾਂ ਦੀ ਵੰਡ ਵੀ ਕੀਤੀ ਗਈ।
ਸ੍ਰ ਰਿਆੜ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਲੋਕਾਂ ਨੂੰ ਸੰਤੁਲਿਤ ਆਹਾਰ ਲੈਣ ਸਬੰਧੀ ਵੀ ਜਾਣਕਾਰੀ ਮੁਹੱਈਆ ਕੀਤੀ ਗਈ। ਉਨਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੋਵੇਗਾ ਤਾਂ ਹੀ ਅਸੀਂ ਬਿਮਾਰੀ ਦਾ ਮੁਕਾਬਲਾ ਕਰ ਸਕਾਂਗੇ। ਉਨਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਖੇਡ ਵਿਭਾਗ ਦੀ ਕੋਚ ਸਵਿਤਾ ਕੁਮਾਰੀ ਅਥਲੈਟਿਕਸ ਕੋਚ, ਕੁਲਦੀਪ ਕੋਰ ਕਬੱਡੀ ਕੋਚ, ਨੀਤੂ ਬਾਲਾ ਜਿਮਨਾਸਟਿਕ ਕੋਚ, ਰਜਨੀ ਸੈਣੀ ਜਿਮਨਾਸਟਿਕ ਕੋਚ, ਕਰਮਜੀਤ ਸਿੰਘ ਜੂਡੋ ਕੋਚ, ਪਦਾਰਥ ਸਿੰਘ ਕੁਸ਼ਤੀ ਕੋਚ ਅਤੇ ਬਲਬੀਰ ਸਿੰਘ ਜਿਮਨਾਸਟਿਕ ਕੋਚ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਘਰ ਘਰ ਜਾ ਕੇ ਦਸਤਕ ਦਿੱਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review