ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਲਈ ਬਣੇ ਟੋਭਿਆਂ ਤੇ ਡਿਸਪੋਜ਼ਲਾਂ ਦਾ ਕੀਤਾ ਦੌਰਾ
July 23rd, 2020 | Post by :- | 143 Views

ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਯਾਤ-ਡਿਪਟੀ ਕਮਿਸ਼ਨਰ 
ਬਠਿੰਡਾ, 23 ਜੁਲਾਈ 🙁  ਬਾਲ ਕ੍ਰਿਸ਼ਨ ਸ਼ਰਮਾ ) ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਪਾਣੀ ਦੀ ਨਿਕਾਸੀ ਲਈ ਬਣੇ ਡਿਸਪੋਜ਼ਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਵਲੋਂ ਸੰਜੇ ਨਗਰ ਤੇ ਐਸ.ਟੀ.ਪੀ. ਪਲਾਂਟ ਨੇੜੇ 10 ਏਕੜ ਵਿਚ ਨਵੇਂ ਬਣਾਏ ਗਏ ਟੋਭਿਆਂ ਵਿੱਚ ਬਰਸਾਤੀ ਪਾਣੀ ਪਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਵਿਸ਼ੇਸ਼ ਤੌਰ ‘ਤੇ ਉਨਾਂ ਨਾਲ ਮੌਜੂਦ ਰਹੇ।
ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਟੋਭੇ 1.50 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮੱਰਥਾ ਰੱਖਦੇ ਹਨ ਜਦਕਿ ਇਸ ਤੋਂ ਪਹਿਲਾਂ ਹੀ ਡੀ.ਏ.ਵੀ. ਕਾਲਜ ਦੇ ਨੇੜੇ ਬਣੇ ਟੋਭੇ ਵਿੱਚ ਵੀ ਬਰਸਾਤੀ ਪਾਣੀ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਟੋਭਾ ਵੀ ਤਕਰੀਬਨ 1.25 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮਰੱਥਾ ਰੱਖਦਾ ਹੈ। ਇਨਾਂ ਟੋਭਿਆਂ ਕਾਰਨ ਹੁਣ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਅੰਦਰ ਬਣੇ ਡਿਪਸਪੋਜਲਾਂ ਤੋਂ ਪਾਣੀ ਦੀ ਨਿਕਾਸੀ ਲਈ ਦਿਨ-ਰਾਤ ਮੋਟਰਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਨਿਗਮ ਦੇ ਐਸ.ਸੀ. ਸ਼੍ਰੀ ਸੰਦੀਪ ਗੁਪਤਾ ਤੇ ਐਸ.ਸੀ. ਸ਼੍ਰੀ ਕਿਸ਼ੌਰ ਬਾਂਸਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।