ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਸੋਨੀ
July 24th, 2020 | Post by :- | 63 Views

ਅੰਮ੍ਰਿਤਸਰ (ਮਨਬੀਰ ਸਿੰਘ ਧੂਲਕਾ) ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਆਉਂਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਕੀਤਾ ਜਾਵੇਗਾ ਅਤੇ ਹਲਕੇ ਅਧੀਨ ਆਉਂਦੀਆਂ ਸਾਰੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ 35-35 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।

ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਪਿੰਡ ਥਾਂਦੇ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 7.5 ਲੱਖ ਦਾ ਚੈਕ ਭੇਂਟ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਹਲਕੇ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਿੰਡ ਥਾਂਦੇ ਅੰਦਰ ਸੀਵਰੇਜ ਦੀ ਪਾਈਪ ਲਾਈਨ ਪਾਈ ਜਾ ਰਹੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸੀਵਰੇਜ ਦੀ ਪਾਈਪ ਲਾਈਨ ਪੈਣ ਨਾਲ ਗੰਦੇ ਪਾਣੀ ਦੀ ਨਿਕਾਸੀ ਹੋ ਸਕੇਗੀ। ਉਨਾਂ ਕਿਹਾ ਕਿ ਹਲਕੇ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ ਹੋ ਜਾਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਉਨਾਂ ਵੱਲੋਂ ਹਰੇਕ ਪਿੰਡ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਤੈਅ ਸੀਮਾ ਵਿੱਚ ਪੂਰੇ ਕੀਤੇ ਜਾਣਗੇ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ‘ਤੋਂ ਬਚਾਉਣ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ ਅਤੇ ਮਿਸ਼ਨ ਫਤਿਹ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਰੋਲ ਨਿਭਾ ਰਿਹਾ ਹੈ। ਉਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਘਰੋਂ ਬਾਹਰ ਜਾਣ ਤਾਂ ਮਾਸਕ ਦੀ ਵਰਤੋਂ ਜਰੂਰ ਕਰਨ। ਉਨਾਂ ਕਿਹਾ ਕਿ ਕਰੋਨਾ ਤੋਂ ਬਚਾ ਤੁਹਾਡੇ ਆਪਣੇ ਹੱਥ ਵਿੱਚ ਹੈ ਅਤੇ ਜੇਕਰ ਅਸੀਂ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰੀਏ ਤਾਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਗੁਰਵਿੰਦਰ ਸਿੰਘ ਗੋਰਾ ਸਰਪੰਚ ਥਾਂਦੇ, ਸ੍ਰ ਬਲਬੀਰ ਸਿੰਘ, ਚੇਅਰਮੈਨ ਬਲਦੇਵ ਸਿੰਘ, ਹਰਜਿੰਦਰ ਸਿੰਘ, ਮੇਵਾ ਸਿੰਘ ਅਤੇ ਬਲਵੰਤ ਸਿੰਘ ਹਾਜਰ ਸਨ।
———

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।