ਪੰਜਾਬ ਵਿੱਚ ਡਰੇਨਾਂ ਦੀ ਸਫ਼ਾਈ ਦਾ 88 ਫ਼ੀਸਦੀ ਕੰਮ ਮੁਕੰਮਲ :ਸਰਕਾਰੀਆ ।
July 25th, 2020 | Post by :- | 62 Views
ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ-ਸਰਕਾਰੀਆ
ਜਲ ਸਰੋਤ ਮੰਤਰੀ ਵੱਲੋਂ ਹੜ੍ਹ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ
ਡਰੇਨਾਂ ਦੀ ਸਫਾਈ ਅਤੇ ਹੜ੍ਹ੍ਹਾਂ ਰੋਕੂ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
ਅੰਮਿ੍ਰਤਸਰ, 25 ਜੁਲਾਈ (       ਕੁਲਜੀਤ ਸਿੰਘ      )—–ਸੂਬੇ ਵਿੱਚ ਹੜ੍ਹ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜ੍ਹ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿੱਤੀ।
ਸ. ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ੍ਹ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜ੍ਹ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।
ਸ. ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ੍ਹ੍ਹਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਹੜ੍ਹ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਦੇ ਸਾਧਨਾਂ ਨਾਲ ਪੂਰੀ ਤਰ੍ਹਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਆਦੇਸ਼ ਵੀ ਦਿੱਤੇ।
 ==========

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।