ਜਿਲ੍ਹਾ ਤਰਨਤਾਰਨ ਪੁਲਿਸ ਵੱਲੋਂ ਅੱਜ 2 ਨਸ਼ਾ ਤਸਕਰਾਂ ਦੀ1 ਕਰੋੜ 61 ਲੱਖ ਰੁਪਏ ਦੀ ਜਾਇਦਾਦ ਕੀਤੀ ਫਰੀਜ਼।
July 27th, 2020 | Post by :- | 109 Views
# ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋਂ ਅੱਜ 02 ਨਸ਼ਾ ਤਸਕਰਾਂ ਦੀ 1ਕਰੋੜ 61 ਲੱਖ ਰੁਪਏ ਜਾਇਦਾਦ ਫਰੀਜ਼ ਕੀਤੀ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਤਰਨ ਤਾਰਨ ਜੀ ਵੱਲੋ ਨਸ਼ਿਆ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਜਗਜੀਤ ਸਿੰਘ ਵਾਲੀਆ ਐਸ.ਪੀ ਇੰਨਵੈਸਟੀਗੇਸ਼ਨ ਅਤੇ ਸ੍ਰੀ ਕਮਲਜੀਤ ਸਿੰਘ ਡੀ.ਐਸ.ਪੀ ਡੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋ ਬਲਰਾਜ ਸਿੰਘ ਉਰਫ ਰਾਜੂ ਕੱਟਾ ਪੁੱਤਰ ਜਰਨੈਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਥਾਣਾ ਸਰਾਏ ਅਮਾਨਤ ਖਾਂ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।ਜਿਸ ਦਾ ਇੱਕ ਰਿਹਾਇਸ਼ੀ ਘਰ ਅਤੇ ਡਰੱਗ ਮਨੀ ਨੂੰ ਫਰੀਜ਼ ਕੀਤਾ ਗਿਆ ਹੈ।ਜੋ ਇਸ ਦੀ ਫਰੀਜ਼ ਕੀਤੀ ਗਈ ਜਾਇਦਾਦ ਦੀ ਕੁੱਲ ਕੀੰਮਤ 01 ਕਰੋੜ 27 ਲੱਖ  ਰੁਪਏ ਬਣਦੀ ਹੈ । ਅਤੇ  ਥਾਣਾ ਸਰਹਾਲੀ ਵਿਚ ਪੈਂਦੇ ਦਿਲਬਾਗ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਰਹਾਲੀ ਕਲਾਂ ਥਾਣਾ ਸਰਹਾਲੀ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।ਜਿਸ ਦੇ ਇੱਕ ਰਿਹਾਇਸ਼ੀ ਘਰ ਨੂੰ ਫਰੀਜ਼ ਕੀਤਾ ਗਿਆ ਹੈ।ਜੋ ਇਸ ਦੀ ਫਰੀਜ਼ ਕੀਤੀ ਗਈ ਜਾਇਦਾਦ ਦੀ ਕੁੱਲ ਕੀੰਮਤ 34 ਲੱਖ ਰੁਪਏ ਬਣਦੀ ਹੈ।
 ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋਂ ਹੁਣ ਤੱਕ 77 ਨਸ਼ਾ ਤਸਕਰਾ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ ਜਿਸ ਦੀ ਕੁੱਲ ਕੀਮਤ 82 ਕਰੋੜ 81 ਲੱਖ 98 ਹਜ਼ਾਰ 636 ਰੁਪਏ ਬਣਦੀ ਹੈ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।