28000 ਕੱਚੇ ਸਫ਼ਾਈ ਸੇਵਕ ਜਲਦ ਹੋਣਗੇ ਪੱਕੇ ਸਫ਼ਾਈ ਸੇਵਕਾਂ ਦਾ ਨਹੀਂ ਹੋਣ ਦਿੱਤਾ ਜਾਵੇਗਾ ਸੋਸ਼ਣ
July 27th, 2020 | Post by :- | 77 Views

ਬਠਿੰਡਾ, 27 ਜੁਲਾਈ  (ਬਾਲ ਕ੍ਰਿਸ਼ਨ ਸ਼ਰਮਾ )  :ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਵਾਲਮਿਕੀ ਨੇ ਇੱਥੇ ਕਿਹਾ ਕਿ ਬਹੁਤ ਜਲਦ ਹੀ ਲਗਭਗ 28000 ਕੱਚੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਬਠਿੰਡਾ ਦੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗਲਬਾਤ ਕਰਦਿਆਂ ਉਨਾਂ ਇਹ ਵੀ ਸਪੱਸ਼ਟ ਕੀਤਾ ਗਿਆ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਕਿਸੇ ਵੀ ਸਫ਼ਾਈ ਕਰਮੀ ਦਾ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਫ਼ਾਈ ਕਮਿਸ਼ਨ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਯਤਨਸ਼ੀਲ ਹੈ। ਉਨਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਸਫ਼ਾਈ ਕਰਮਚਾਰੀ ਨਾਲ ਕਿਸੇ ਵੀ ਠੇਕੇਦਾਰ ਵਲੋਂ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਕੋਈ ਠੇਕੇਦਾਰ ਕਿਸੇ ਸਫ਼ਾਈ ਕਰਮਚਾਰੀ ਦੀ ਤਨਖ਼ਾਹ ਵਿੱਚੋਂ ਕਟੌਤੀ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਹੋਰ ਸਵਾਲ ਦੇ ਜਵਾਬ ਵਿਚ ਇਹ ਵੀ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਦੇ ਕਾਰਜ ਨੂੰ ਨੇਪਰੇ ਚੜਾਉਣ ਲਈ ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀਆਂ ‘ਤੇ ਆਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਵਲੋਂ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨਾਂ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਸਫ਼ਾਈ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸਲਾਘਾ ਕੀਤੀ। ਉਨਾਂ ਸਫ਼ਾਈ ਕਰਮੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਮਿਸ਼ਨ ਫ਼ਤਿਹ ਦੇ ਬੈਜ ਵੀ ਲਗਾਏ ਅਤੇ ਉਨਾਂ ਨੂੰ ਕਰੋਨਾ ਦੇ ਖਿਲਾਫ਼ ਲੜੀ ਜਾ ਯੰਗ ਦੇ ਅਸਲ ਯੋਧੇ ਐਲਾਨਿਆ। ਇਸ ਮੌਕੇ ਉਨਾਂ ਦੇ ਨਾਲ ਸਫ਼ਾਈ ਕਮਿਸ਼ਨ ਦੇ ਵਾਇਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ ਅਤੇ ਸ਼੍ਰੀ ਲੱਖਾ ਸਿੰਘ ਵਲਟੋਹਾ ਆਦਿ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।