ਫਤਹਿਗੜ੍ਹ ਸਾਹਿਬ ਪੁਲਿਸ ਨੇ 48 ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾਈ ।
July 29th, 2020 | Post by :- | 98 Views

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 48 ਘੰਟਿਆਂ ਦੇ ਅੰਦਰ ਅੰਦਰ ਕਤਲ ਕੇਸ ਦੀ ਗੁੱਥੀ ਸੁਲਝਾਈ

ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ

ਸ਼੍ਰੀਮਤੀ ਅਮਨੀਤ ਕੌਂਡਲ, ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਤਰਸੇਮ ਸਿੰਘ ਵਾਸੀ ਬਰਾਸ ਦਾ ਕਤਲ ਹੋਣ ਸਬੰਧੀ ਨਾ-ਮਾਲੂਮ ਵਿਅਕਤੀਆਂ ਖਿਲਾਫ ਥਾਣਾ ਬਡਾਲੀ ਆਲਾ ਸਿੰਘ ਵਿਖੇ ਕੇਸ ਦਰਜ ਕੀਤਾ ਗਿਆ ਸੀ ਤੇ ਪੁਲੀਸ ਨੇ 48 ਘੰਟਿਆਂ ਦੇ ਅੰਦਰ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸੁਰਜੀਤ ਕੌਰ ਦੇ ਬਿਆਨ ‘ਤੇ ਮੁਕੱਦਮਾ ਨੰ 91 ਮਿਤੀ 26-7-2020 ਅ/ਧ 302,201,34 ਹਿੰ:ਦੰ:, ਥਾਣਾ ਬਡਾਲੀ ਆਲਾ ਸਿੰਘ ਵਿਖੇ ਦਰਜ ਕਰ ਕੇ ਇਸ ਦੀ ਤਫਤੀਸ਼ ਡੂੰਘਾਈ ਨਾਲ ਅਮਲ ਵਿੱਚ ਲਿਆਂਦੀ ਗਈ। ਹਰਪਾਲ ਸਿੰਘ, ਕਪਤਾਨ ਪੁਲਿਸ (ਡੀ) ਅਤੇ ਸੁਖਮਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ, ਬਸੀ ਪਠਾਣਾਂ ਦੀ ਨਿਗਰਾਨੀ ਹੇਠ ਇੰਸ: ਨਵਦੀਪ ਸਿੰਘ, ਮੁੱਖ ਅਫਸਰ ਥਾਣਾ ਬਡਾਲੀ ਆਲਾ ਸਿੰਘ ਨੇ ਸਮੇਤ ਸਬ ਇੰਸਪੈਕਟਰ ਗੁਲਜ਼ਾਰੀ ਲਾਲ ਅਤੇ ਸਾਥੀ ਕ੍ਰਮਚਾਰੀਆਂ ਵੱਲੋਂ ਜਾਂਚ ਕੀਤੀ ਗਈ ਸੀ. ਚਾਰ ਮੁਲਜ਼ਮ ਗ੍ਰਿਫ਼ਤਾਰ; ਇਕ ਦੀ ਭਾਲ ਜਾਰੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।