ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਵੰਡੇ 500 ਮੁਫ਼ਤ ਮਾਸਕ
August 1st, 2020 | Post by :- | 102 Views

ਮਿਸ਼ਨ ਫਤਿਹ ਤਹਿਤ ਪ੍ਰਚਾਰ ਸਮਗਰੀ ਦੀ ਕੀਤੀ ਵੰਡ
ਬਠਿੰਡਾ,(ਬਾਲ ਕ੍ਰਿਸ਼ਨ ਸ਼ਰਮਾ ): ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ. ਕਮਲਜੀਤ ਲਾਂਬਾ ਤੇ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਦੀ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਆਮ ਜਨਤਾ ਨੂੰ 500 ਮੁਫ਼ਤ ਮਾਸਕ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਤਹਿਤ ਪ੍ਰਚਾਰ ਸਮਗਰੀ ਵੀ ਵੰਡੀ ਗਈ।
ਇਸ ਮੌਕੇ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵਲੋਂ ਆਮ ਲੋਕਾਂ ਨੂੰ ਕੋਵਿਡ-19 ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਆਪਸ ਵਿਚ ਘੱਟੋ-ਘੱਟ 2 ਗਜ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮੂੰਹ ਤੇ ਹਮੇਸ਼ਾ ਮਾਸਕ ਲਗਾ ਕੇ ਰੱਖਿਆ ਜਾਵੇ। ਇਸ ਤੋਂ ਇਲਾਵਾ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਇਜ਼ਰ ਨਾਲ ਸਾਫ਼ ਕੀਤਾ ਜਾਵੇ ਤਾਂ ਜੋ ਅਸੀਂ ਕਰੋਨਾ ਦੀ ਬਿਮਾਰੀ ‘ਤੇ ਜਿੱਤ ਹਾਸਲ ਕਰ ਸਕੀਏ।
ਇਸ ਮੌਕੇ ਸ੍ਰੀ ਰਾਕੇਸ਼ ਕੁਮਾਰ ਨਰੂਲਾ, ਪੀ.ਐਲ.ਵੀ., ਸ੍ਰੀ ਐਸ.ਐਸ. ਕੰਵਰ, ਪ੍ਰਧਾਨ, ਸਿਵਲ ਲਾਇਨਜ਼ ਰੈਜ਼ੀਡੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਡਾਕਘਰ ਤੇ ਤਹਿਸੀਲ ਕੰਪਲੈਕਸ, ਬਠਿੰਡਾ ਵਿਖੇ ਆਮ ਜਨਤਾ ਨੂੰ ਕੋਵਿਡ-19 ਕੋਰੋਨਾ ਮਹਾਂਮਾਰੀ ਦੇ ਲਗਾਤਾਰ ਜਾਰੀ ਕਹਿਰ ਤੋਂ ਬਚਾਅ ਦੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।