ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰ ਲਾਧੋ ਰੇ ਸਮਰਪਿਤ ਸਾਲਾਨਾ ਜੋੜ ਮੇਲਾ 2 3 4 ਨੂੰ।
August 2nd, 2020 | Post by :- | 36 Views

ਬਾਬਾ ਬਕਾਲਾ ਸਾਹਿਬ , 2 ਅਗਸਤ ( ਮਨਬੀਰ ਸਿੰਘ ਧੂਲਕਾ) – ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੋਲਾ 2 , 3 , 4 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾ ਰਿਹਾ ਹੈ । ਐਤਕੀ ਕਰਨਾ ਮਹਾਂਮਾਰੀ ਦੇ ਮੱਦੇਨਜ਼ਰ ਵੱਖ – ਵੱਖ ਸਿਆਸੀ ਪਾਰਟੀਆਂ ਵਲੋਂ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਰੱਦ ਕਰ ਦਿੱਤੀਆਂ ਗਈਆਂ ਹਨ । ਗੁ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੇਲੇ ਦੇ ਸਬੰਧ ‘ ਚ ਸਵੇਰੇ 10 ਵਜੇ ਸੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ , ਜਿਨ੍ਹਾਂ ਦੇ ਭੋਗ ਤੇ ਅਗਸਤ ਨੂੰ ਪੈਣਗੇ । ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਸਤਿੰਦਰ ਸਿੰਘ ਬਾਜਵਾ ਨੇ ਦੱਸਿਆ ਹੈ ਕਿ ਧਰਮ ਪ੍ਰਚਾਰ ਕਮੇਟੀ ( ਸ਼੍ਰੋਮਣੀ ਕਮੇਟੀ ) , ਸ੍ਰੀ ਅੰਮ੍ਰਿਤਸਰ ਵਲੋਂ ਮਿਤੀ 5 ਅਗਸਤ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਸਾਰੇ ਧਾਰਮਿਕ ਦੀਵਾਨ ਮੁਲਤਵੀ ਕੀਤੇ ਗਏ ਹਨ । ਗੁਰੂ ਕੇ ਲੰਗਰ ਅਤੁੱਟ ਵਰਤਣਗੇ । ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁ : ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਨੇ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਅਤੇ ਉਨ੍ਹਾਂ ਕਿਹਾ ਕਿ 4 ਅਗਸਤ ਨੂੰ ਮਹਲਾ ਵੀ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਕਾਰ ਸੇਵਾ ਕਿਲਾ ਅਨੰਦਗੜ ਵਾਲਿਆਂ ਵੱਲੋਂ ਵੀ ਡਾਕਟਰ ਭਗਵੰਤ ਸਿੰਘ ਦੇ ਪਲਾਟ ਵੇਚ ਲੰਗਰ ਅਰੰਭ ਕਰ ਦਿੱਤੇ ਹਨ ਚੱਲਣਗੇ ਸਬ ਡਵੀਜ਼ਨਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਮੇਜਰ ਡਾਕਟਰ ਸੁਮਿਤ ਮੁਧ ਦੇ ਅਨੁਸਾਰ ਵੱਖ-ਵੱਖ ਪਾਰਟੀਆਂ ਦੀ ਮੇਲੇ ਵਿੱਚ ਕੋਈ ਵੀ ਕਾਨਫਰੰਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬਾਹਰੋਂ ਦੁਕਾਨਾਂ ਅਤੇ ਪੰਗੂੜੇ ਵਗੈਰਾ ਨਹੀਂ ਲੱਗਣ ਦਿੱਤੇ ਜਾਣਗੇ ਇਸ ਤੋਂ ਇਲਾਵਾ 3 4 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੇ ਸਮੁੱਚੇ ਬਜਾਰ ਬੰਦ ਰਹਿਣਗੇ ਕਿਸੇ ਤਰ੍ਹਾਂ ਦੀ ਵੀ ਇਕੱਠਿਆਂ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡੀ ਐਸ ਪੀ ਹਰਕ੍ਰਿਸ਼ਨ ਸਿੰਘ ਵੱਲੋਂ ਵੀ ਕਿਹਾ ਗਿਆ ਪੀ ਮੇਲੇ ਉਪਰ ਕਰੋਨਾ ਮਹਾਮਾਰੀ ਤੋਂ ਬਚਾਅ ਕਰਨ ਲਈ ਵੀ ਧਿਆਨ ਰੱਖਿਆ ਜਾਵੇਗਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।