ਅੱਜ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ-ਜਿਲਾ ਸਿੱਖਿਆ ਅਫ਼ਸਰ
August 8th, 2020 | Post by :- | 78 Views

ਅੰਮ੍ਰਿਤਸਰ -8 ਅਗਸਤ(ਮਨਬੀਰ ਸਿੰਘ )ਪੰਜਾਬ ਸਰਕਾਰ ਵਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਦੀ ਪਹਿਲੀ ਖੇਪ 8 ਅਗਸਤ ਨੂੰ ਵੱਖ ਵੱਖ ਜਿਲਿ•ਆਂ ਵਿਖੇ ਪਹੁੰਚ ਰਹੀ ਹੈ ਅਤੇ ਸਮਾਰਟ ਫੋਨ ਫਿਲਹਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਇਸ ਸਬੰਧੀ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵਲੋਂ ਜ਼ਿਲਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਧਿਕਾਰੀ ਸ੍ਰੀ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਚੱਲ ਰਹੀਆਂ ਆਨਲਾਈਨ ਜਮਾਤਾਂ ਵਿਚ ਸ਼ਾਮਲ ਹੋਣ ਲਈ ਸਭ ਤੋਂ ਪਹਿਲਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹਈਆ ਕਰਵਾਏ ਜਾਣਗੇ ਕਿਉਂਕਿ ਘਰੇਲੂ ਹਾਲਾਤ ਦੇ ਚਲਦਿਆਂ ਬਹੁਤੇ ਵਿਦਿਆਰਥੀ ਸਮਾਰਟ ਫੋਨ ਨਾ ਹੋਣ ਕਾਰਨ ਆਨਲਾਈਨ ਪੜ•ਾਈ ਤੋਂ ਵਾਂਝੇ ਰਹਿ ਗਏ ਸਨ। ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ ਵੱਖ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ 13400 ਦੇ ਕਰੀਬ ਵਿਦਿਆਰਥੀ ਹਨ ਜਿਨਾਂ ਨੂੰ 8 ਅਗਸਤ ਤੋਂ ਸਮਾਰਟ ਫੋਨ ਵੰਡਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਹ ਸਾਰੇ ਕੰਮ ਨੂੰ ਨੇਪਰੇ ਚਾੜ•ਨ ਲਈ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਹਰਭਗਵੰਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਉਨਾਂ ਦੱਸਿਆ ਕਿ ਅਜੋਕੇ ਹਲਾਤਾਂ ਵਿਚ ਸਮਾਰਟ ਫੋਨ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਪਹਿਲੇ ਗੇੜ ਵਿੱਚ 1500 ਫੋਨ ਆ ਰਹੇ ਹਨ ਜਦਕਿ ਦੂਜੇ ਗੇੜ ਵਿਚ 11 ਅਗਸਤ ਨੂੰ ਮੁੜ ਸਮਾਰਟ ਫੋਨ ਆਉਣਗੇ। ਉਨਾਂ ਦੱਸਿਆ ਕਿ ਲਾਵਾ ਕੰਪਨੀ ਦੇ ਮਿਲਣ ਵਾਲੇ ਸਮਾਰਟ ਫੋਨ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਪੰਜਾਬ ਐਜੂਕੇਸ਼ਨ ਐਪ ਇੰਸਟਾਲ ਕਰਨ ਸਬੰਧੀ ਵਿਚਾਰ ਚੱਲ ਰਹੀ ਹੈ।
==============

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।