ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦਾ ਕੀਤਾ ਦੌਰਾ
August 8th, 2020 | Post by :- | 153 Views

ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖ਼ਣ

ਬਠਿੰਡਾ, 8 ਅਗਸਤ :(ਬਾਲ ਕ੍ਰਿਸ਼ਨ ਸ਼ਰਮਾ) ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ। ਆਪਣੇ ਦੌਰੇ ਦੇ ਦੌਰਾਨ ਸ. ਬਾਦਲ ਨੇ ਸਭ ਤੋਂ ਪਹਿਲਾਂ ਡੱਬਵਾਲੀ ਰੋਡ ‘ਤੇ ਸਥਿਤ ਗਰੋਥ ਸੈਂਟਰ ਸਬੰਧੀ ਪਿੰਡ ਸੈਹਣੇ ਵਾਲਾ ਵਿਖੇ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ. ਬਾਦਲ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ।

ਇਸ ਉਪਰੰਤ ਸ. ਬਾਦਲ ਨੇ ਵਾਰਡ ਨੰਬਰ ਇੱਕ ਵਿਚ ਸਥਿਤ ਆਦਰਸ਼ ਨਗਰ, ਕਰਤਾਰ ਕਲੋਨੀ, ਕੋਠੇ ਸੁੱਚਾ ਸਿੰਘ, ਖੇਤਾ ਸਿੰਘ ਬਸਤੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸੀਵਰੇਜ, ਲਾਇਟਾਂ ਅਤੇ ਸੜਕਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਸ. ਬਾਦਲ ਨੇ ਵੱਖ-ਵੱਖ ਥਾਵਾਂ ‘ਤੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤੇ ਨਵੇਂ ਕੰਮਾਂ ਸਬੰਧੀ ਵਿਚਾਰ-ਚਰਚਾ ਵੀ ਕੀਤੀ। ਇਸ ਮੌਕੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਪ੍ਰਗਤੀ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤੇ ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਕੰਮ ਵਿਚ ਕੋਈ ਢਿੱਲ ਨਾ ਆਉਣ ਦਿੱਤੀ ਜਾਵੇ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਵਿਕਾਸ ਤੇ ਵਿਸੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਇੱਥੋਂ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵੀ ਪੰਜਾਬ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਮੀਟਿੰਗ ਉਪਰੰਤ ਸ. ਬਾਦਲ ਨੇ ਸ਼ਕਤੀ ਬਿਹਾਰ ਵਾਰਡ ਨੰਬਰ ਚਾਰ, ਮਾਡਲ ਟਾਊਨ ਫੇਜ਼-1 ਵਿਖੇ ਲੋਕਾਂ ਨੂੰ ਮਿਲੇ। ਇਸ ਮੌਕੇ ਉਨਾਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਬਠਿੰਡਾ ਦੇ ਬਹੁਪੱਖੀ ਵਿਕਾਸ ਲਈ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਚੱਲ ਰਹੇ ਵਿਕਾਸ ਕਾਰਜਾਂ ਤੇ ਭਵਿੱਖ ਵਿਚ ਹੋਣ ਵਾਲੇ ਨਵੇਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦਾ ਭਰੋਸਾ ਵੀ ਦਿਵਾਇਆ। ਲੋਕ ਮਿਲਣੀ ਉਪਰੰਤ ਸ. ਬਾਦਲ ਕਾਂਗਰਗੀ ਆਗੂ ਬਲਰਾਜ ਪੱਕਾ ਦੇ ਘਰ ਪਹੁੰਚੇ ਤੇ ਸਬੰਧਤ ਵਾਰਡ ਵਿਚ ਚੱਲ ਰਹੇ ਵਿਕਾਸ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਉਨਾਂ ਨਾਲ ਸ੍ਰੀ ਅਰੁਣ ਵਧਾਵਨ, ਸ੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਰਾਜਨ ਗਰਗ, ਸ਼੍ਰੀ ਅਨਿੱਲ ਵਰਮਾ, ਸ਼੍ਰੀ ਮੁਕੇਸ਼ ਜਿੰਦਲ, ਰਾਮ ਪ੍ਰਕਾਸ਼ ਜਿੰਦਲ, ਵਿਜੈ ਵਧਵਾ, ਸ਼੍ਰੀ ਸੁਰਿੰਦਰ ਮੋਹਨ, ਸ਼੍ਰੀ ਵਰਿੰਦਰ ਮੋਹਨ, ਸ਼੍ਰੀ ਰੌਕੀ ਬਾਂਸਲ, ਸ਼੍ਰੀ ਰਾਜੂ ਭੱਠੇਵਾਲਾ, ਜਸਵੀਰ ਕੌਰ ਅਤੇ ਸ਼੍ਰੀ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।