ਵਿੱਤ ਮੰਤਰੀ ਨੇ ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਕੀਤੀ ਸ਼ੁਰੂਆਤ
August 12th, 2020 | Post by :- | 111 Views

ਬਠਿੰਡਾ ,12 ਅਗਸਤ :(ਬਾਲ ਕ੍ਰਿਸ਼ਨ ਸ਼ਰਮਾ)    ਡਿਜ਼ੀਟਿਲ ਦੇ ਯੁੱਗ ਵਿਚ ਸਰਕਾਰੀ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਰਟ ਫੋਨ ਬਹੁਤ ਹੀ ਸਹਾਈ ਸਿੱਧ ਹੋਣਗੇ। ਇਹ ਮੋਬਾਇਲ ਫ਼ੋਨ ਜਿੱਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਰਾਹ ਦੁਸੇਰਾ ਹੋਣਗੇ ਉੱਥੇ ਉਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿਚ ਵੀ ਮਦਦ ਕਰਨਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਪ੍ਰਬੰਧਕੀ ਕੈਪਲੈਕਸ ਵਿਖੇ (ਪੰਜਾਬ ਸਮਾਰਟ ਕੁਨੈਕਟ ਸਕੀਮ) ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦੀ ਵੰਡ ਕਰਨ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸ਼ ਬਾਦਲ ਵਲੋਂ ਕੌਮਾਤਰੀ ਯੂਥ ਡੇਅ ਤੇ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ ਗਈ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਅੱਜ ਕੌਮਾਤਰੀ ਯੂਥ ਡੇਅ ਮੌਕੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੀ ਸ਼ੁਰੂਆਤ ਕਰਕੇ ਪੂਰਾ ਕਰ ਦਿੱਤਾ ਗਿਆ ਹੈ। ਉਨਾਂ ਇੱਕ ਸਵਾਲ ਦੇ ਜੁਆਬ ਵਿਚ ਦੱਸਿਆ ਕਿ ਨਵੰਬਰ ਮਹੀਨੇ ਤੱਕ ਜ਼ਿਲੇ ਦੇ ਸਰਕਾਰੀ ਸਕੂਲਾਂ ਵਿਚ ਬਾਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੇਣ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਇਸ ਉਪਰੰਤ ਗਿਆਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਨ ਫੋਨ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ ਵਿੱਚ ਪਹਿਲੇ ਪੜਾਅ ਦੇ ਤਹਿਤ 100 ਸਮਾਰਟ ਫੋਨ ਆਏ ਸਨ ਜਿਨਾਂ ਵਿਚੋਂ ਅੱਜ ਗਰੀਬ ਤੇ ਮੱਧ ਵਗਰੀ ਪਰਿਵਾਰਾਂ ਨਾਲ ਸਬੰਧ ਰੱਖਦੇ 39 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾ ਦਿੱਤੇ ਗਏ ਹਨ। ਜਿਨਾਂ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੂੰ 15 ਸਮਾਰਟ ਮੋਬਾਇਲ ਫੋਨ, ਦੇਸ ਰਾਜ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ ਦੇ ਬਾਰਵੀਂ ਜਮਾਤ ਦੇ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧਤ 12-12 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਬਾਰਵੀਂ ਜਮਾਤ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਸਬੰਧਤ ਸਕੂਲਾਂ ਦੇ ਪ੍ਰਿਸੀਪਲਾਂ ਦੀ ਮਾਰਫ਼ਤ ਪਹੁੰਚਾ ਦਿੱਤੇ ਜਾਣਗੇ।
ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ, ਕਾਂਗਰਸੀ ਆਗੂ ਸ਼੍ਰੀ ਅਰੁਣ ਵਧਾਵਨ, ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਖੁਸ਼ਬਾਜ ਜਟਾਣਾ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਸ. ਸੁਖਵੀਰ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਅਤੇ ਸ਼੍ਰੀ ਇੱਕਬਾਲ ਸਿੰਘ ਬੁੱਟਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।