ਮੁਲਾਜਮਾਂ ਦੀਆਂ ਜ਼ਾਇਜ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ :ਸੋਨੀ ।
August 13th, 2020 | Post by :- | 99 Views

ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ

ਮੁਲਾਜਮਾਂ ਦੀਆਂ ਜਾਇਜ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ

ਅੰਮ੍ਰਿਤਸਰ, 13 ਅਗਸਤ: ਕੁਲਜੀਤ ਸਿੰਘ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਰਬ ਸਿਖਿਆ ਅਭਿਆਨ ਤਹਿਤ ਕੰਮ ਕਰਦੇ ਤਿੰਨ ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਵੀ ਪੱਕਿਆ ਕੀਤਾ ਜਾਵੇਗਾ।

ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਪੰਜਾਬ ਐਂਡ ਯੂ:ਟੀ ਮੁਲਾਜਮ ਅਤੇ ਪੈਨਸ਼ਨਰ ਫਰੰਟ ਅਤੇ ਦਫਤਰੀ ਕਰਮਚਾਰੀ ਯੂਨੀਅਨ ਸਰਬ ਸਿਖਿਆ ਅਭਿਆਨ ਵੱਲੋਂ ਦਿੱਤੇ ਗਏ ਮੰਗ ਪੱਤਰਾਂ ਨੂੰ ਲੈਣ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾਣਗੇ। ਉਨਾਂ ਕਿਹਾ ਕਿ ਉਹ ਅਗਲੀ ਕੈਬਨਿਟ ਮੀਟਿੰਗ ਵਿੱਚ ਸਰਬ ਸਿਖਿਆ ਅਭਿਆਨ ਵਿੱਚ ਕੰਮ ਕਰ ਰਹੇ ਨਾਨ ਟੀਚਿੰਗ ਸਟਾਫ ਦੀਆਂ ਮੰਗਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਸਨਮੁੱਖ ਰੱਖਣਗੇ। ਸ੍ਰੀ ਸੋਨੀ ਨੇ ਕਿਹਾ ਕਿ ਮੁਲਾਜਮ ਸਰਕਾਰ ਦੀ ਰੀੜ ਦੀ ਹੱਡੀ ਹਨ ਅਤੇ ਇਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਸੋਨੀ ਨੇ ਦੱਸਿਆ ਕਿ ਸਰਬ ਸਿਖਿਆ ਅਭਿਆਨ ਤਹਿਤ ਨਾਨ ਟੀਚਿੰਗ ਸਟਾਫ ਨੂੰ ਪੱਕਿਆਂ ਕਰਨ ਦੀ ਪ੍ਰਕਿਰਿਆ ਉਨਾਂ ਵੱਲੋਂ ਸਿਖਿਆ ਮੰਤਰੀ ਹੁੰਦੇ ਤਿਆਰ ਕਰ ਦਿੱਤੀ ਗਈ ਸੀ ਅਤੇ ਇਸ ਅਨੁਸਾਰ ਕੰਮ ਵੀ ਚੱਲ ਰਿਹਾ ਹੈ ਅਤੇ ਜਲਦੀ ਹੀ ਨਾਨ ਟੀਚਿੰਗ ਸਟਾਫ ਨੂੰ ਪੱਕਿਆ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਅਨੁਸਾਰ ਅਧਿਆਪਕਾਂ ਨੂੰ ਪੱਕਿਆ ਕਰ ਦਿੱਤਾ ਗਿਆ ਸੀ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ ਕਰਚਮਾਰੀਆਂ ਨੂੰ ਜਲਦੀ ਹੀ 6ਵਾਂ ਪੇ ਕਮਿਸ਼ਨ ਲਾਗੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਕੋਵਿਡ -19 ਮਹਾਂਮਾਰੀ ਕਾਰਨ ਲਾਗੂ ਕਰਨ ਵਿੱਚ ਦੇਰੀ ਹੋ ਗਈ ਹੈ। ਉਨਾਂ ਨੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਛੱਡ ਕੇ ਆਪਣਾ ਕੰਮ ਕਰਨ, ਸਰਕਾਰ ਵੀ ਉਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਨੂੰ ਜਲਦੀ ਪੂਰਾ ਕਰੇਗੀ।

ਇਸ ਮੌਕੇ ਪੰਜਾਬ ਐਂਡ ਯੂ:ਟੀ ਮੁਲਾਜਮ ਅਤੇ ਪੈਨਸ਼ਨਰ ਫਰੰਟ ਪੰਜਾਬ ਜਿਲਾ ਅੰਮ੍ਰਿਤਸਰ ਦੇ ਕਨਵੀਨਰ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਸੁਖਦੇਵ ਸਿੰਘ ਪਨੂੰ, ਜੋਗਿੰਦਰ ਸਿੰਘ, ਸਤਬੀਰ ਸਿੰਘ ਬੋਪਾਰਾਏ, ਕਰਮਜੀਤ ਸਿੰਘ, ਤੇਜਿੰਦਰ ਸਿੰਘ ਛੱਜਲਵੱਡੀ, ਮਨਜਿੰਦਰ ਸਿੰਘ, ਨਰਿੰਦਰ ਸ਼ਰਮਾ, ਸਰਬ ਸਿਖਿਆ ਅਭਿਆਨ ਦੇ ਪ੍ਰਧਾਨ ਵਿਕਾਸ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਵੀ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।